ਮੁੱਖ ਖਬਰਾਂ

ਪੁਲਿਸ ਨੇ ਬੈਂਕ 'ਚ ਲੁੱਟ ਕਰਨ ਵਾਲੇ ਗਿਰੋਹ ਦੇ ਦੋ ਗੁਰਗੇ ਫੜੇ

By Ravinder Singh -- May 11, 2022 3:37 pm

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਕ ਬੈਂਕ ਵਿੱਚ 6 ਮਈ ਨੂੰ 4 ਵਿਅਕਤੀਆਂ ਵੱਲੋਂ 5 ਲੱਖ 72 ਹਜ਼ਾਰ ਦੀ ਲੁੱਟ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਨੂੰ ਅੱਜ ਅੰਮ੍ਰਿਤਸਰ ਪੁਲਿਸ ਨੇ ਟਰੇਸ ਕਰ ਲਿਆ ਹੈ ਤੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 2 ਲੱਖ 4 ਹਜ਼ਾਰ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਪੁਲਿਸ ਨੇ ਬੈਂਕ 'ਚ ਲੁੱਟ ਕਰਨ ਵਾਲੇ ਗਿਰੋਹ ਦੇ ਦੋ ਗੁਰਗੇ ਫੜੇ6 ਮਈ ਨੂੰ ਅੰਮ੍ਰਿਤਸਰ ਦੇ ਅਲਫਾ ਵਨ ਮਾਲ ਨੇੜੇ ਸੈਂਟਰਲ ਬੈਂਕ ਵਿੱਚ ਚਾਰ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਅਨੁਸਾਰ ਬੈਂਕ ਵਿੱਚ ਕੋਈ ਸੁਰੱਖਿਆ ਗਾਰਡ ਨਹੀਂ ਸੀ, ਜਿਸ ਕਾਰਨ ਇਹ ਲੁੱਟ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਲੁੱਟ ਦੀ ਵਾਰਦਾਤ ਨੂੰ ਕੁੱਲ 4 ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਿਨ੍ਹਾਂ 'ਚੋਂ 2 ਵਿਅਕਤੀਆਂ ਨੂੰ ਅੱਜ ਪੁਲਿਸ ਨੇ ਕਾਬੂ ਕਰ ਲਿਆ ਹੈ।

ਪੁਲਿਸ ਨੇ ਬੈਂਕ 'ਚ ਲੁੱਟ ਕਰਨ ਵਾਲੇ ਗਿਰੋਹ ਦੇ ਦੋ ਗੁਰਗੇ ਫੜੇਮੁਲਜ਼ਮਾਂ ਦੀ ਪਛਾਣ ਪਰਗਟ ਸਿੰਘ ਜੋ ਕਿ ਬਟਾਲਾ ਦਾ ਰਹਿਣ ਵਾਲਾ ਹੈ ਦੂਜਾ ਮੁਲਜ਼ਮ ਦਲਜੀਤ ਸਿੰਘ ਅੰਮ੍ਰਿਤਸਰ ਦੇ ਅਜਨਾਲਾ ਦਾ ਰਹਿਣ ਵਾਲਾ ਹੈ। ਜਦਕਿ ਇਸ ਡਕੈਤੀ ਦੇ ਸਰਗਨਾ ਚਰਨਜੀਤ ਸਿੰਘ ਤੇ ਜਰਮਨ ਜੀਤ ਸਿੰਘ ਅਜੇ ਫਰਾਰ ਹਨ, ਜਦਕਿ ਚਰਨਜੀਤ ਸਿੰਘ 2008 ਤੱਕ ਕਾਂਸਟੇਬਲ ਸੀ, ਜਿਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਬੈਂਕ 'ਚ ਲੁੱਟ ਕਰਨ ਵਾਲੇ ਗਿਰੋਹ ਦੇ ਦੋ ਗੁਰਗੇ ਫੜੇਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਜਿੱਥੇ ਸਾਈਬਰ ਸੈੱਲ ਦੇ ਅਧਿਕਾਰੀਆਂ ਦੀ ਮਦਦ ਲਈ ਗਈ ਹੈ ਉੱਥੇ ਹੀ ਅੰਮ੍ਰਿਤਸਰ ਪੁਲਿਸ ਦੇ ਸੂਹੀਆ ਅਫ਼ਸਰਾਂ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਸਾਂਝੇ ਆਪ੍ਰੇਸ਼ਨ ਨੂੰ ਸਫਲਤਾ ਮਿਲੀ ਤੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਇੱਕ ਪਿਸਤੌਲ 6 ਜਿੰਦਾ ਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਹੋਇਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਦੇ ਆਲਾ ਅਧਿਕਾਰੀਆ ਨੇ ਕਿਹਾ ਕਿ ਬਾਕੀ ਦੋ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ : ਭੀਲਵਾੜਾ 'ਚ ਨੌਜਵਾਨ ਦੀ ਹੱਤਿਆ ਕਾਰਨ ਤਣਾਅ, ਮੋਬਾਈਲ ਇੰਟਰਨੈਟ ਬੰਦ

  • Share