7 ਸੂਬਿਆਂ ਦੀ ਪੁਲਿਸ ਆਪਸੀ ਸਹਿਯੋਗ ਨਾਲ ਸਾਈਬਰ ਅਪਰਾਧ 'ਤੇ ਕੱਸੇਗੀ ਨਕੇਲ
ਚੰਡੀਗੜ੍ਹ, 2 ਮਈ: ਜੁਆਇੰਟ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਵਿਖੇ ਸੋਮਵਾਰ ਨੂੰ ਕਾਨਫਰੰਸ ਕੀਤੀ ਗਈ। ਜਿਸ ਵਿੱਚ ਸੱਤ ਸੂਬਿਆਂ ਦੇ ਉੱਚ ਪੁਲਿਸ ਅਧਿਕਾਰੀਆਂ ਤੇ ਸੁਰੱਖਿਆ ਏਜੰਸੀਆਂ ਨੇ ਹਿੱਸਾ ਲਿਆ। ਇਸ ਕਾਨਫਰੰਸ ਦਾ ਆਗਾਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ: ਨਸ਼ੇ ਦੀ ਓਵਰਡੋਜ਼ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ
ਅਧਿਕਾਰੀਆਂ ਦਾ ਮੰਨਣਾ ਹੈ ਕਿ ਤਾਲਮੇਲ ਕਰਕੇ ਜਾਣਕਾਰੀ ਸਾਂਝੀ ਕਰਨ ਨਾਲ ਸਾਈਬਰ ਕ੍ਰਾਈਮ ਨੂੰ ਕਾਬੂ ਕਰਨ ਵਿਚ ਕਾਫੀ ਮਦਦ ਮਿਲੇਗੀ। ਇਸ ਵਿਚ ਕੋਈ ਸ਼ੱਕ ਨਹੀਂ ਕਿ ਬੀਤੇ ਸਾਲਾਂ 'ਚ ਸਾਈਬਰ ਕ੍ਰਾਈਮ 'ਚ ਕਾਫੀ ਵਾਧਾ ਹੋਇਆ ਹੈ ਤੇ ਨਵੇਂ ਯੁਗ ਨਾਲ ਜੁੜੇ ਇਨ੍ਹਾਂ ਅਪਰਾਧਾਂ ਨੂੰ ਰੋਕਣ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਉੱਤਰੀ ਜ਼ੋਨ ਦੇ ਸੂਬਿਆਂ ਦੀ ਪੁਲਿਸ ਨੇ ਹੁਣ ਇੱਕਜੁਟ ਹੋਣ ਦਾ ਫੈਸਲਾ ਕੀਤਾ ਹੈ।
ਜੁਆਇੰਟ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਇੱਕ ਮਹੱਤਵਪੂਰਨ ਅਤੇ ਨਵੀਂ ਪਹਿਲ ਹੈ ਜਿਸ ਵਿੱਚ ਪੂਰੇ ਭਾਰਤ ਨੂੰ ਵੱਖ-ਵੱਖ ਸਾਈਬਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਵਿੱਚ ਉੱਤਰਾਖੰਡ ਨੂੰ ਉੱਤਰੀ ਜ਼ੋਨ ਵਿੱਚ ਰੱਖਿਆ ਗਿਆ ਹੈ। ਇਸ ਜ਼ੋਨ ਵਿੱਚ ਜੰਮੂ-ਕਸ਼ਮੀਰ, ਲੱਦਾਖ, ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਚੰਡੀਗੜ੍ਹ, ਉੱਤਰਾਖੰਡ ਅਤੇ ਗ੍ਰਹਿ ਮੰਤਰਾਲੇ ਸ਼ਾਮਲ ਹਨ। ਉੱਤਰੀ ਜ਼ੋਨ ਦੀ ਟੀਮ ਦੀ ਚੰਡੀਗੜ੍ਹ ਵਿੱਚ ਇਹ ਤੀਜੀ ਮੀਟਿੰਗ ਸੀ। ਇਸ ਤੋਂ ਪਹਿਲਾਂ 2020 ਵਿੱਚ ਇੱਕ ਔਨਲਾਈਨ ਮੀਟਿੰਗ ਹੋਈ ਸੀ। ਦੂਜੀ ਮੀਟਿੰਗ 1 ਅਕਤੂਬਰ 2021 ਨੂੰ ਦੇਹਰਾਦੂਨ ਵਿੱਚ ਹੋਈ।
ਇਹ ਵੀ ਪੜ੍ਹੋ: ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਸਾਈਬਰ ਅਪਰਾਧੀਆਂ ਨੂੰ ਫੜਨ ਲਈ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕੇਂਦਰ ਚੰਡੀਗੜ੍ਹ ਵਿੱਚ ਸਥਾਪਿਤ ਕੀਤਾ ਜਾਵੇਗਾ। ਇਸ ਕੇਂਦਰ ਦਾ ਨਾਮ ਸੇਨਕੋਪਸ ਹੋਵੇਗਾ। ਇਹ ਕੇਂਦਰ ਆਧੁਨਿਕ ਉਪਕਰਨਾਂ ਨਾਲ ਲੈਸ ਹੋਵੇਗਾ। ਸੇਨਕੋਪ ਦੇ ਗਠਨ ਤੋਂ ਬਾਅਦ, ਯੂਟੀ ਪੁਲਿਸ ਕੋਲ ਹਰ ਤਰ੍ਹਾਂ ਦੇ ਆਧੁਨਿਕ ਉਪਕਰਣ, ਡੇਟਾ ਸੈਂਟਰ ਅਤੇ ਮਾਹਰ ਹੋਣਗੇ। ਇਸ ਦੀ ਮਦਦ ਨਾਲ ਸਾਈਬਰ ਕਰਾਈਮ ਨੂੰ ਠੱਲ੍ਹ ਪਵੇਗੀ ਅਤੇ ਅਪਰਾਧੀਆਂ ਨੂੰ ਤੁਰੰਤ ਫੜਿਆ ਜਾ ਸਕੇਗਾ।
-PTC News