ਬਠਿੰਡਾ: ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਬਠਿੰਡਾ ਪੁਲਿਸ ਵਲੋਂ ਛਾਪੇਮਾਰੀ, ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਵਿਚ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 60 ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਗੈਂਗਸਟਰਾਂ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਦੱਸ ਦਈਏ ਕਿ ਬਠਿੰਡਾ, ਤਲਵੰਡੀ ਸਾਬੋ ਦੇ ਨਾਲ ਨਾਲ ਕਈ ਹੋਰ ਮੰਡੀਆਂ ਅਤੇ ਪਿੰਡਾਂ ਚ ਵੀ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਵੀ ਸ਼ਾਮਲ ਹੋਏ।ਦੱਸ ਦਈਏ ਕਿ ਗੈਂਗਸਟਰਾਂ ਦਾ ਨੈੱਟਵਰਕ ਤੋੜਣ ਦੇ ਲਈ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਐਸਐਸਪੀ ਦਾ ਕਹਿਣਾ ਹੈ ਕਿ ਜੋ ਵੀ ਲੋਕ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਰਿਕਾਰਡ ਹਾਸਿਲ ਕੀਤਾ ਜਾ ਰਿਹਾ ਹੈ ਜੋ ਵੀ ਕਾਰਵਾਈ ਹੋਵੇਗੀ। ਉਹ ਵੀ ਕੀਤੀ ਜਾਵੇਗੀ। ਨਸ਼ਾ ਅਤੇ ਗੈਂਗਸਟਰ ਕੱਲਚਰ ਨੂੰ ਖਤਮ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਦਾ ਸੰਕਟ ; ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ