Fri, Apr 19, 2024
Whatsapp

ਪ੍ਰੇਮ ਸਬੰਧਾਂ 'ਚ ਰੋੜਾ ਬਣ ਰਹੇ ਭਰਾ ਨੂੰ ਰਾਹ ਚੋਂ ਹਟਾਉਣ ਲਈ ਭੈਣ ਨੇ ਪ੍ਰੇਮੀਆਂ ਨਾਲ ਮਿਲ ਰਚੀ ਕਤਲ ਦੀ ਸਾਜਿਸ਼

Written by  Jagroop Kaur -- June 08th 2021 05:40 PM -- Updated: June 08th 2021 05:42 PM
ਪ੍ਰੇਮ ਸਬੰਧਾਂ 'ਚ ਰੋੜਾ ਬਣ ਰਹੇ ਭਰਾ ਨੂੰ ਰਾਹ ਚੋਂ ਹਟਾਉਣ ਲਈ ਭੈਣ ਨੇ ਪ੍ਰੇਮੀਆਂ ਨਾਲ ਮਿਲ ਰਚੀ ਕਤਲ ਦੀ ਸਾਜਿਸ਼

ਪ੍ਰੇਮ ਸਬੰਧਾਂ 'ਚ ਰੋੜਾ ਬਣ ਰਹੇ ਭਰਾ ਨੂੰ ਰਾਹ ਚੋਂ ਹਟਾਉਣ ਲਈ ਭੈਣ ਨੇ ਪ੍ਰੇਮੀਆਂ ਨਾਲ ਮਿਲ ਰਚੀ ਕਤਲ ਦੀ ਸਾਜਿਸ਼

ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵੱਲੋਂ ਇਕ ਅੰਨ੍ਹੇ ਕਤਲ ਦੀ ਗੁਥੀ ਸੁਲਝਾਉਂਦੇ ਹੋਏ ਰੋਂਗਟੇ ਖੜ੍ਹੇ ਕਰਨ ਵਾਲਾ ਖੁਲਾਸਾ ਕੀਤਾ ਹੈ , ਦਰਅਸਲ ਪਿੰਡ ਜੱਸੇਆਣਾ ਵਾਸੀ ਇਕ ਨੌਜਵਾਨ ਦੇ ਕਤਲ ਦੀ ਗੁੱਥੀ ਜ਼ਿਲ੍ਹਾ ਪੁਲਿਸ ਨੇ ਸੁਲਝਾਅ ਲਈ ਹੈ। ਮੁੱਢਲੀ ਪੜਤਾਲ 'ਚ ਸਾਹਮਣੇ ਆਇਆ ਕਿ ਪ੍ਰੇਮ ਸਬੰਧਾਂ ਦੇ ਚਲਦਿਆਂ ਕਥਿਤ ਤੌਰ 'ਤੇ ਭੈਣ ਨੇ ਆਪਣੇ ਪ੍ਰੇਮੀਆਂ ਨਾਲ ਮਿਲ ਭਰਾ ਦਾ ਕਤਲ ਕੀਤਾ ਹੈ। ਮਾਮਲੇ 'ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਡੀ.ਸੁਡਰਵਿਲੀ ਆਈ.ਪੀ.ਐੱਸ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਸੁਖਜਿੰਦਰ ਕੌਰ ਪਤਨੀ ਸਵਰਗੀ ਇਕਬਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਪਿੰਡ ਜੱਸੇਆਣਾ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ 2 ਬੱਚੇ ਹਨ ਵੱਡਾ ਮੁੰਡਾ ਸੰਦੀਪ ਸਿੰਘ ਅਤੇ ਛੋਟੀ ਕੁੜੀ ਸੁਮਨਦੀਪ ਕੌਰ ਹਨ ਅਤੇ ਦੋਵੇਂ ਵਿਆਹੇ ਹੋਏ ਹਨ ਅਤੇ ਮੇਰੀ ਕੁੜੀ ਸੁਮਨਦੀਪ ਕੌਰ ਆਪਣੇ ਸਹੁਰੇ ਪਰਿਵਾਰ ਨਾਲ ਅਣਬਣ ਹੋਣ ਕਰਕੇ 2 ਸਾਲ ਤੋਂ ਸਾਡੇ ਕੋਲ ਹੀ ਰਹਿ ਰਹੀ ਹੈ। Read more : ਸ਼ਤਰੰਜ ਦੇ ਵਿਸ਼ਵ ਚੈਂਪੀਅਨ ਨਾਲ ਮੁਕਾਬਲਾ ਕਰਦੇ ਨਜ਼ਰ ਆਉਣਗੇ ਆਮਿਰ ਖਾਨ ਉਸ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਮੇਰਾ ਮੁੰਡਾ ਸੰਦੀਪ ਸਿੰਘ ਕਰਿਆਣੇ ਦਾ ਸਾਮਾਨ ਲੈਣ ਲਈ ਘਰ ਤੋਂ ਬਾਹਰ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਉਨ੍ਹਾਂ ਕਿਹਾ ਕਿ ਮੈਂ ਆਪਣੀ ਨੂੰਹ ਨਾਲ ਸਾਰੀ ਰਾਤ ਆਪਣੇ ਪੁੱਤਰ ਸੰਦੀਪ ਸਿੰਘ ਨੂੰ ਲੱਭਦੀ ਰਹੀ ਪਰ ਕੁਝ ਵੀ ਪਤਾ ਨਹੀਂ ਚੱਲਿਆ। ਸਵੇਰੇ ਪਤਾ ਲੱਗਿਆ ਕਿ ਪਿੰਡ ਦੇ ਮਾਈਨਰ ਦੀ ਝਾਲ ਵਾਲੀ ਸਾਇਡ ਖੇਤਾਂ 'ਚ ਵਿਅਕਤੀ ਦੀ ਲਾਸ਼ ਪਈ ਹੈ ਜਿਸ ਤੇ ਅਸੀਂ ਮੌਕੇ 'ਤੇ ਜਾ ਕੇ ਦੇਖਿਆ ਕਿ ਇਹ ਲਾਸ਼ ਮੇਰੇ ਮੁੰਡੇ ਸੰਦੀਪ ਕੁਮਾਰ ਦੀ ਹੈ, ਜਿਸ ਨੂੰ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਗਲ 'ਚ ਡੂਘੇ ਜ਼ਖ਼ਮ ਦੇ ਕੇ ਕਤਲ ਕਰ ਦਿੱਤਾ ਹੈ। ਜਿਸ 'ਤੇ ਪੁਲਸ ਪਾਰਟੀ ਵੱਲੋਂ ਮੌਕੇ ਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਮਾਤਾ ਸੁਖਜਿੰਦਰ ਕੌਰ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ। Read More : ਕੁੜੀ ਨਾਲ ਕੀਤੀਆਂ ਦਰਿੰਦਗੀਆਂ ਦੀਆਂ ਹੱਦਾਂ ਪਾਰ, ਪੁਲਿਸ ਕਰ ਰਹੀ ਦੋਸ਼ੀਆਂ ਦੀ ਭਾਲ

ਤਫ਼ਤੀਸ਼ ਕਰਦਿਆਂ ਹਰਵਿੰਦਰ ਸਿੰਘ ਚੀਮਾ ਡੀ.ਐੱਸ.ਪੀ.ਜੀ. ਵੱਲੋਂ ਮੁਕੱਦਮੇ ਦੀ ਬਰੀਕੀ ਨਾਲ ਛਾਣਬੀਣ ਕਰਦਿਆਂ ਅਤੇ ਟੈਕਨੀਕਲ ਵਿੰਗ ਦੀ ਸਹਾਇਤਾ ਨਾਲ ਇਸ ਮੁਕੱਦਮੇ ਨੂੰ ਟਰੇਸ ਕਰ ਲਿਆ ਅਤੇ ਦੋਸ਼ੀ ਵੱਜੋਂ ਮ੍ਰਿਤਕ ਦੀ ਭੈਣ ਸੁਮਨਦੀਪ ਕੌਰ, ਗਗਨਦੀਪ ਸਿੰਘ ਗਗਨਾ ਪੁੱਤਰ ਛਿੰਦਰਪਾਲ ਸਿੰਘ ਵਾਸੀ ਜੱਸੇਆਣਾ, ਅੰਕੁਸ਼ ਕੁਮਾਰ ਪੁੱਤਰ ਅਸ਼ੋਕ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਦੋਸ਼ੀ ਗਗਨਦੀਪ ਗਗਨਾ ਪੁੱਤਰ ਛਿੰਦਰਪਾਲ ਸਿੰਘ ਨੂੰ ਕਾਬੂ ਕਰ ਲਿਆ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਸੁਮਨਦੀਪ ਦੀ ਦੋਸਤੀ ਪਹਿਲਾ ਗਗਨਦੀਪ ਸਿੰਘ ਗਗਨਾ ਅਤੇ ਹੁਣ ਅੰਕੁਸ਼ ਕੁਮਾਰ ਨਾਲ ਸੀ। ਇਸ ਤੇ ਮ੍ਰਿਤਕ ਸੰਦੀਪ ਕੁਮਾਰ ਇਤਰਾਜ਼ ਕਰਦਾ ਸੀ, ਜਿਸ 'ਤੇ ਤਿੰਨਾਂ ਨੇ ਸਕੀਮ ਬਣਾ ਕੇ ਇਸਦਾ ਕਤਲ ਕੀਤਾ। ਕਤਲ ਨੂੰ ਅੰਜਾਮ ਦੇਣ ਲਈ ਇਹਨਾਂ ਮੁਲਜ਼ਮਾਂ ਨੇ ਨਸ਼ੇ ਨੂੰ ਮੁਹਰਿ ਬਣਾਇਆ ਤਾਂ ਜੋ ਲੋਕਾਂ ਨੂੰ ਲੱਗੇ ਕੇ ਨਸ਼ੇ ਦੀ ਓਵਰ ਡੋਜ਼ ਨਾਲ ਵਿਅਕਤੀ ਦੀ ਮੌਤ ਹੋਈ ਹੈ। ਪਰ ਜਦ ਇਹ ਵੀ ਸਕੀਮ ਸਫਲ ਨਾ ਹੋਈ ਤਾਂ ਕਲਯੁਗੀ ਭੈਣ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਕੇ ਰਿਮਾਂਡ 'ਤੇ ਲੈ ਲਿਆ ਹੈ।

Top News view more...

Latest News view more...