Wed, Apr 24, 2024
Whatsapp

ਭਾਜਪਾ ਆਗੂ ਹਰਜੀਤ ਗਰੇਵਾਲ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਿਖਣ ਵਾਲਿਆਂ ਖਿਲਾਫ ਵੱਡੀ ਕਾਰਵਾਈ

Written by  Jagroop Kaur -- January 04th 2021 11:16 PM
ਭਾਜਪਾ ਆਗੂ ਹਰਜੀਤ ਗਰੇਵਾਲ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਿਖਣ ਵਾਲਿਆਂ ਖਿਲਾਫ ਵੱਡੀ ਕਾਰਵਾਈ

ਭਾਜਪਾ ਆਗੂ ਹਰਜੀਤ ਗਰੇਵਾਲ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਿਖਣ ਵਾਲਿਆਂ ਖਿਲਾਫ ਵੱਡੀ ਕਾਰਵਾਈ

ਪੰਜਾਬ ਦੇ ਸ਼ਹਿਰ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ’ਚ ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਅਤੇ ਉਨ੍ਹਾਂ ਦੇ ਜੱਦੀ ਘਰ ਦੇ ਬਾਹਰ ਮੁਰਦਾਬਾਦ ਦੇ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਕੇ ਬਠਿੰਡਾ ਜੇਲ ਭੇਜ ਦਿੱਤਾ ਗਿਆ ਹੈ।

ਹੋਰ ਪੜ੍ਹੋ:ਪ੍ਰਧਾਨ ਮੰਤਰੀ ਮੋਦੀ ‘ਤੇ ਸੁਖਬੀਰ ਸਿੰਘ ਬਾਦਲ ਨੇ ਕੀਤੇ ਤਿੱਖੇ ਸ਼ਬਦੀ ਹਮਲੇ
ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਧਨੌਲਾ ਦੇ ਐੱਸ. ਐੱਚ. ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਜੱਦੀ ਘਰ ਦੇ ਬਾਹਰ ਇਤਰਾਜ਼ਯੋਗ ਸ਼ਬਦ ਲਿਖਣ ਅਤੇ ਕਸਬੇ ਵਿਚ ਫਲੈਕਸ ਲਗਾਉਣ ਦੇ ਵਿਰੋਧ ’ਚ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਕਸਬੇ ਦਾ ਮਾਹੌਲ ਖ਼ਰਾਬ ਕਰਨ ਤਹਿਤ ਮਾਮਲਾ ਦਰਜ ਕੀਤਾ ਹੈ ਜਿਸ ਤਹਿਤ ਬਣਦੀ ਕਾਰਵਾਈ ਇਹਨਾਂ ਨੌਜਵਾਨਾਂ ਵਿਰੁੱਧ ਕੀਤੀ ਗਈ। Agitating farmers announce to boycott BJP leader Harjit Grewal | Sikh24.com
ਹੋਰ ਪੜ੍ਹੋ :ਕਿਸਾਨਾਂ ਦੀ ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, 8 ਜਨਵਰੀ ਤੈਅ ਹੋਈ ਅਗਲੀ ਮੀਟਿੰਗ ਦੀ ਤਰੀਕ
ਉਥੇ ਹੀ ਕਿਸਾਨ ਆਗੂ ਗੁਰਮੇਲ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿਚ ਪੈਦਾ ਹੋਏ ਰੋਹ ਕਾਰਣ ਭਾਜਪਾ ਲੀਡਰਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ’ਚ ਕੈਪਟਨ ਸਰਕਾਰ ਦਾ ਵੀ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕੀਤੇ ਜਾਣ। ਕਿਸਾਨ ਨੇਤਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਪਰਚੇ ਰੱਦ ਨਾ ਹੋਏ ਤਾਂ ਕਿਸਾਨ ਯੂਨੀਅਨ ਸੰਘਰਸ਼ ਕਰੇਗਾ। ਜ਼ਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ ਤੋਂ ਕਿਸਾਨ ਕੇਂਦਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਇਸ ਦੌਰਾਨ ਸਾਰੇ ਭਾਜਪਾ ਆਗੂਆਂ ਦਾ ਵਿਰੋਧ ਜਤਾਇਆ ਜਾ ਰਿਹਾ ਹੈ ਇਸ ਦੌਰਾਨ ਹਰਜੀਤ ਗਰੇਵਾਲ ਵੱਲੋਂ ਕਿਸਾਨਾਂ ਵਿਰੁੱਧ ਟਿੱਪਣੀ ਕਰਨ ਤੋਂ ਬਾਅਦ ਉਹਨਾਂ ਦਾ ਲਗਾਤਾਰ ਵਿਰੋਧ ਜਤਾਇਆ ਜਾ ਰਿਹਾ ਹੈ। ਜਿਸ ਤੇ ਪੁਲਿਸ ਵੱਲੋਂ ਕਾਰਵਾਈ ਅਮਲ 'ਚ ਲਿਆਉਂਦੀ ਜਾ ਰਹੀ ਹੈ।

Top News view more...

Latest News view more...