ਮੁੱਖ ਖਬਰਾਂ

ਧਰਨੇ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਨ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹੇ ਜਾਣ ਤੋਂ ਭੜਕੇ ਪ੍ਰਤਾਪ ਬਾਜਵਾ

By Riya Bawa -- August 22, 2022 12:30 pm -- Updated:August 22, 2022 1:12 pm

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਵੀ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਦੇ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਤੋਂ ਪਹਿਲਾਂ ਹੀ ਭਾਰੀ ਹੰਗਾਮਾ ਹੋਇਆ। ਸੋਮਵਾਰ ਨੂੰ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਕਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਤੋਂ ਨਾਰਾਜ਼ ਬਾਜਵਾ ਵਾਪਸ ਚਲੇ ਗਏ। ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਇਸ ਗੱਲ ਦਾ ਪਤਾ ਲੱਗਦਿਆਂ ਹੀ ਕਾਂਗਰਸ ਭਵਨ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਗੁੱਸਾ ਆ ਗਿਆ। ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਪੁਲਿਸ ਨੇ ਇਹ ਸਭ ਕਿਸੇ ਦੇ ਇਸ਼ਾਰੇ 'ਤੇ ਕੀਤਾ ਹੈ।

ਧਰਨੇ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਨ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹੇ ਜਾਣ ਤੋਂ ਭੜਕੇ ਪ੍ਰਤਾਪ ਬਾਜਵਾ

ਦੱਸ ਦੇਈਏ ਕਿ ਅੱਜ ਕਾਂਗਰਸੀ ਵਿਜੀਲੈਂਸ ਦਫ਼ਤਰ ਦੇ ਘਿਰਾਓ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਰਕਤ ਕਰਨੀ ਸੀ ਪਰ ਬਾਜਵਾ ਨੂੰ ਕਾਂਗਰਸ ਭਵਨ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਜਿਸ ਕਰਕੇ ਉਹ ਭੜਕ ਗਏ ਹਨ।

ਧਰਨੇ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਨ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹੇ ਜਾਣ ਤੋਂ ਭੜਕੇ ਪ੍ਰਤਾਪ ਬਾਜਵਾ

ਬਾਜਵਾ ਸੈਕਟਰ 15 ਸਥਿਤ ਕਾਂਗਰਸ ਭਵਨ ਆਏ ਸਨ। ਜਦੋਂ ਉਨ੍ਹਾਂ ਦੀ ਕਾਰ ਕਾਂਗਰਸ ਭਵਨ ਪੁੱਜੀ ਤਾਂ ਬਾਜਵਾ ਲਈ ਗੇਟ ਨਹੀਂ ਖੋਲ੍ਹਿਆ ਗਿਆ। ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਵਾਰ-ਵਾਰ ਕਹਿਣ ’ਤੇ ਵੀ ਗੇਟ ਨਹੀਂ ਖੋਲ੍ਹਿਆ ਗਿਆ। ਇਸ ਦੌਰਾਨ ਕੁਝ ਵਾਹਨ ਪਹਿਲਾਂ ਹੀ ਅੰਦਰ ਖੜ੍ਹੇ ਸਨ। ਪੁਲਿਸ ਵਾਲਿਆਂ ਨੇ ਕਿਹਾ ਕਿ ਗੇਟ ਖ਼ਰਾਬ ਹੈ। ਬਾਜਵਾ ਕਾਰ ਤੋਂ ਹੇਠਾਂ ਉਤਰ ਕੇ ਅੰਦਰ ਚਲੇ ਗਏ ਪਰ ਥੋੜ੍ਹੀ ਦੇਰ ਬਾਅਦ ਬਾਹਰ ਆ ਕੇ ਕਾਰ ਵਿਚ ਬੈਠ ਗਿਆ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਬਾਜਵਾ ਖਿਲਾਫ ਕੋਈ ਨਾਰਾਜ਼ਗੀ ਨਹੀਂ ਹੈ। ਉਹ ਸਾਡਾ CLP ਨੇਤਾ ਹੈ। ਉਹਨਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਵੀ ਝਿੜਕਿਆ ਕਿ ਉਸ ਦੀ ਕਾਰ ਨੂੰ ਕਿਵੇਂ ਰੋਕਿਆ ਗਿਆ। ਵੜਿੰਗ ਦੇ ਰੌਲੇ ਰੱਪੇ ਤੋਂ ਬਾਅਦ ਕਾਂਗਰਸ ਭਵਨ ਦਾ ਗੇਟ ਖੋਲ੍ਹ ਦਿੱਤਾ ਗਿਆ। ਵੜਿੰਗ ਨੇ ਕਿਹਾ ਕਿ ਜੇਕਰ ਕਿਸੇ ਪੁਲਿਸ ਮੁਲਾਜ਼ਮ ਨੇ ਦੁਰਵਿਵਹਾਰ ਕੀਤਾ ਹੈ ਤਾਂ ਉਸ ਨੂੰ ਇੱਥੋਂ ਡਿਊਟੀ ਤੋਂ ਹਟਾ ਦਿੱਤਾ ਜਾਵੇਗਾ। ਇਸ ਸਬੰਧੀ ਅੱਗੇ ਸ਼ਿਕਾਇਤ ਵੀ ਕੀਤੀ ਜਾਵੇਗੀ। ਇੱਥੋਂ ਦੇ ਮੁਲਾਜ਼ਮ ਵੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ।

ਧਰਨੇ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਨ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹੇ ਜਾਣ ਤੋਂ ਭੜਕੇ ਪ੍ਰਤਾਪ ਬਾਜਵਾ

ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ 'ਤੇ ਧਰਨਾ 

ਦੱਸ ਦੇਈਏ ਕਿ ਟੈਂਡਰ ਘੁਟਾਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਨ ਦਾ ਕਾਂਗਰਸ ਵਿਰੋਧ ਕਰ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ 'ਆਪ' ਸਰਕਾਰ ਸਿਆਸੀ ਬਦਲਾਖੋਰੀ ਕਰ ਰਹੀ ਹੈ।

ਧਰਨੇ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਨ, ਕਾਂਗਰਸ ਭਵਨ ਦਾ ਗੇਟ ਨਾ ਖੋਲ੍ਹੇ ਜਾਣ ਤੋਂ ਭੜਕੇ ਪ੍ਰਤਾਪ ਬਾਜਵਾ

ਕਾਂਗਰਸ ਦੇ ਕਈ ਸਾਬਕਾ ਮੰਤਰੀ 'ਆਪ' ਸਰਕਾਰ ਦੇ ਰਾਡਾਰ 'ਤੇ ਹਨ। ਇਨ੍ਹਾਂ ਵਿੱਚੋਂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਸੰਗਤ ਸਿੰਘ ਗਿਲਜੀਆਂ ਜ਼ਮਾਨਤ 'ਤੇ ਬਾਹਰ ਹਨ। ਹੁਣ ਆਸ਼ੂ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਮਾਮਲੇ ਵਿੱਚ ਘੇਰੇ ਵਿੱਚ ਹੈ। ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦਾ ਨਾਂ ਜ਼ਮੀਨ ਘੁਟਾਲੇ ਵਿੱਚ ਸਾਹਮਣੇ ਆ ਰਿਹਾ ਹੈ। ਖੇਤੀ ਮਸ਼ੀਨਰੀ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਵੀ ਪੁੱਛਗਿੱਛ ਸੰਭਵ ਹੈ।

-PTC News

  • Share