Advertisment

ਕਾਲੀ ਮਾਤਾ ਮੰਦਿਰ ਬੇਅਦਬੀ ਮਾਮਲੇ 'ਤੇ ਸਿਆਸੀ ਪਾਰਟੀਆਂ ਵੱਲੋਂ ਨਿਖੇਧੀ

author-image
Pardeep Singh
Updated On
New Update
ਕਾਲੀ ਮਾਤਾ ਮੰਦਿਰ ਬੇਅਦਬੀ ਮਾਮਲੇ 'ਤੇ ਸਿਆਸੀ ਪਾਰਟੀਆਂ ਵੱਲੋਂ ਨਿਖੇਧੀ
Advertisment
ਚੰਡੀਗੜ੍ਹ: ਬੀਤੇ ਦਿਨੀਂ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਤੋਂ ਬਾਅਦ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਸੀ ਕਿ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਇਹ ਬਾਹਰੀ ਤਾਕਤਾਂ ਦੇ ਕੰਮ ਹਨ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਬਣਾ ਕੇ ਰੱਖਣਾ ਚਾਹੀਦਾ ਹੈ।
Advertisment
publive-image ਚਰਨਜੀਤ ਸਿੰਘ ਚੰਨੀ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿੱਚ ਹੋਈ ਬੇਅਦਬੀ ਕਰਨ ਦੀ ਕੋਸ਼ਿਸ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਚੋਣਾਂ ਨੂੰ ਵੇਖਦੇ ਹੋਏ ਕੁਝ ਨਿੱਜੀ ਸਵਾਰਥੀ ਤੱਤ ਭਾਈਚਾਰੇ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਕੀਤੀ ਸ਼ਾਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਤੱਤ ਕੋਸ਼ਿਸ਼ਾਂ ਕਰ ਰਹੇ ਹਨ।ਚਰਨਜੀਤ ਚੰਨੀ ਨੇ ਪੁਲਿਸ ਨੂੰ ਕਿਹਾ ਹੈ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਾ ਦੇਵੇ।publive-image ਇਸ ਬਾਰੇ ਪਟਿਆਲਾ ਤੋਂ ਸਾਂਸਦ ਮੈਂਬਰ ਪਰਨੀਤ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੂੰ ਸੂਬੇ ਵਿੱਚ ਅਮਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦੀ ਹਾਂ। publive-imageਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਾਲੀ ਮਾਤਾ ਦੇ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਦਾ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ ਘਟਨਾ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ। ਇਹ ਵੀ ਪੜ੍ਹੋ:ਕਾਲੀ ਮਾਤਾ ਮੰਦਿਰ 'ਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਹੋਈ ਪਛਾਣ publive-image -PTC News-
latest-news sukhbir-singh-badal bhagwant-mann punjabi-news preneet-kaur kali-mata-temple
Advertisment

Stay updated with the latest news headlines.

Follow us:
Advertisment