Advertisment

ਬਠਿੰਡਾ ਤੇ ਹੁਸ਼ਿਆਰਪੁਰ ’ਚ ਬੀਜੇਪੀ ਵਰਕਰਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਪਾਈਆਂ ਲਾਹਣਤਾਂ

ਬਠਿੰਡਾ ਅਤੇ ਹੁਸ਼ਿਆਰਪੁਰ ’ਚ ਬੀਜੇਪੀ ਵਰਕਰਾਂ ਅਤੇ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

author-image
Aarti
New Update
ਬਠਿੰਡਾ ਤੇ ਹੁਸ਼ਿਆਰਪੁਰ ’ਚ ਬੀਜੇਪੀ ਵਰਕਰਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਪਾਈਆਂ ਲਾਹਣਤਾਂ
Advertisment

ਬਠਿੰਡਾ/ਹੁਸ਼ਿਆਰਪੁਰ: ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਬੀਜੇਪੀ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸੇ ਦੇ ਚੱਲਦੇ ਬਠਿੰਡਾ ਅਤੇ ਹੁਸ਼ਿਆਰਪੁਰ ਵਿਖੇ ਬੀਜੇਪੀ ਵਰਕਰਾਂ ਅਤੇ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

Advertisment

ਗੱਲ ਕੀਤੀ ਜਾਵੇਗੀ ਬਠਿੰਡਾ ਦੀ ਤਾਂ ਇੱਥੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। 

ਸਰਕਾਰ ਖਿਲਾਫ ਬੋਲਦਿਆਂ ਜ਼ਿਲਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਾਸਿਓਂ ਫੇਲ੍ਹ ਹੋ ਚੁੱਕੀ ਹੈ, ਜਿਸ ਦੇ ਸ਼ਾਸਨ 'ਚ ਪੀਸੀਐੱਸ ਅਧਿਕਾਰੀ ਅਤੇ ਸਰਕਾਰੀ ਕਰਮਚਾਰੀ ਹੜਤਾਲ 'ਤੇ ਚਲੇ ਜਾਂਦੇ ਹਨ, ਉਹ ਸਰਕਾਰ ਹਰ ਪਾਸਿਓਂ ਜ਼ੀਰੋ ਹੈ। ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋਈ।

ਇਸ ਤੋਂ ਇਲਾਵਾ ਹੁਸ਼ਿਆਰਪੁਰ ’ਚ ਵੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ’ਤੇ ਭਾਜਪਾ ਹੈਡ ਕੁਆਰਟਰਾਂ ’ਤੇ ਮਾਨ ਸਰਕਾਰ ਦੇ ਖਿਲਾਫ ਰੋਸ ਵਜੋਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਸ਼ਰਮਾ ਨੇ ਕਿਹਾ ਕਿ ਆਏ ਦਿਨ ਗੈਂਗਸਟਰ ਅਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਆਲਮ ਇਹ ਹੈ ਕਿ ਸੂਬੇ ਦੇ ਆਮ ਲੋਕਾਂ ਦੀ ਗੱਲ ਤਾਂ ਦੂਰ ਹੁਣ ਤਾਂ ਪੁਲਿਸ ਕਰਮੀਆਂ ਦੇ ਕਤਲ ਕੀਤੇ ਜਾਣ ਲਗੇ ਹਨ। 

ਇਹ ਵੀ ਪੜ੍ਹੋ: PCS ਅਫ਼ਸਰਾਂ ਦੀ ਹੜਤਾਲ ਖ਼ਤਮ, ਜਲਦ ਕੰਮ ’ਤੇ ਪਰਤਣਗੇ ਅਫ਼ਸਰ

- PTC NEWS
punjab-government bjp-protest protest-in-punjab
Advertisment

Stay updated with the latest news headlines.

Follow us:
Advertisment