Fri, Apr 19, 2024
Whatsapp

ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਮਾਮਲੇ ’ਤੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ : ਅਕਾਲੀ ਦਲ

Written by  Jasmeet Singh -- December 12th 2022 07:56 PM
ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਮਾਮਲੇ ’ਤੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ : ਅਕਾਲੀ ਦਲ

ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਮਾਮਲੇ ’ਤੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ : ਅਕਾਲੀ ਦਲ

ਚੰਡੀਗੜ੍ਹ, 12 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ ਜਦੋਂ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਕੌਮੀ ਪੈਨਸ਼ਨ ਸਿਸਟਮ ਤਹਿਤ ਸਬਸਕ੍ਰਾਈਬਰਜ਼ ਦਾ ਇਕੱਤਰ ਹੋਇਆ ਪੈਸਾ ਵਾਪਸ ਹੀ ਨਹੀਂ ਮੰਗਿਆ ਤਾਂ ਜੋ ਉਹ ਸਕੀਮ ਦੇ ਕੰਮ ਆ ਸਕੇ ਅਤੇ ਨਾ ਹੀ ਇਸ ਬਾਰੇ ਕੇਂਦਰ ਸਰਕਾਰ ਕੋਲੋਂ ਮਨਜ਼ੂਰੀ ਲਈ ਗਈ।

ਇਹ ਵੀ ਪੜ੍ਹੋ: ਬਾਰਦਾਨਾ ਚੋਰ ਨੂੰ ਟਰੱਕ ਅੱਗੇ ਬੰਨ੍ਹ ਪਹੁੰਚਿਆ ਪੁਲਿਸ ਥਾਣੇ, ਵੀਡੀਓ ਵਾਇਰਲ


ਇਥੇ ਜਾਰੀ ਕੀਤੇ ਇਕਬਿਆਨ ਵਿੱਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 'ਆਪ' ਸਰਕਾਰ ਅੱਜ ਸੰਸਦ ਵਿੱਚ ਉਸ ਵੇਲੇ ਬੇਨਕਾਬ ਹੋ ਗਈ ਜਦੋਂ ਇਹ ਗੱਲ ਸਾਹਮਣੇ ਆਈ ਕਿ ਇਸਨੇ ਕੇਂਦਰ ਸਰਕਾਰ ਅਤੇ ਪੈਨਸ਼ਨ ਫੰਡ ਰੈਗੂਲੇਟਰੀ ਤੇ ਡਵੈਲਪਮੈਂਟ ਅਥਾਰਟੀ ਨੂੰ ਸੂਬੇ ਦੇ ਸਬਸਕ੍ਰਾਈਬਰਜ਼ ਦੇ ਇਕੱਤਰ ਹੋਏ ਪੈਸੇ ਨੂੰ ਵਾਪਸ ਦੇਣ ਦੀ ਮੰਗ ਹੀ ਨਹੀਂ ਕੀਤੀ ਤਾਂ ਜੋ ਇਸਦੀ ਵਰਤੋਂ ਪੁਰਾਣੀ ਪੈਨਸ਼ਨ ਸਕੀਮ ਵਾਸਤੇ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਤਿੰਨ ਰਾਜਾਂ ਰਾਜਸਥਾਨ, ਛਤੀਸਗੜ੍ਹ ਤੇ ਝਾਰਖੰਡ ਨੇ ਅਜਿਹੀ ਬੇਨਤੀ ਕੀਤੀ ਹੈ ਤੇ ਸਪਸ਼ਟ ਹੋ ਗਿਆ ਹੈ ਕਿ 'ਆਪ' ਸਰਕਾਰ ਨੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਮੌਕੇ ਸਰਕਾਰੀ ਮੁਲਾਜ਼ਮਾਂ ਨੂੰ ਮੂਰਖ ਬਣਾਉਣ ਵਾਸਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਸ਼ੱਕ ਇਹ ਸਾਬਤ ਹੁੰਦਾ ਹੈ ਕਿ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਕੀਮ ਨੂੰ ਲਾਗੂ ਕਰਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਇਸ ਮਾਮਲੇ ’ਤੇ ਸਿਰਫ ਰਾਜਨੀਤੀਕਰ  ਰਹੇ ਸਨ। ਉਹਨਾਂ ਕਿਹਾ ਕਿ ਇਹ ਬਹੁਤ ਨਿੰਦਣਯੋਗ ਹੈ ਤੇ ਇਹ ਲੱਖਾਂ ਪੈਨਸ਼ਨਰਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ।

ਇਹ ਵੀ ਪੜ੍ਹੋ: ਮੁੱਖ ਸਕੱਤਰ ਵੱਲੋਂ ਚੰਡੀਗੜ੍ਹ ਵਿਚਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ ਪੋਰਟਲ ਲਾਂਚ

ਡਾ. ਚੀਮਾ ਨੇ 'ਆਪ' ਸਰਕਾਰ ਨੂੰ ਆਖਿਆ ਕਿ ਉਹ ਕੀਤੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਯੋਜਨਾ ਦਾ ਖੁਲ੍ਹਾਸਾ ਕਰਨ ਅਤੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਸਿਰ ਦੋਸ਼ ਨਾ ਮੜ੍ਹਨ। ਉਹਨਾਂ ਕਿਹਾ ਕਿ ਤੁਸੀਂ ਪੰਜਾਬੀਆਂ ਨੂੰ ਵਾਅਦਾ ਕੀਤਾ ਸੀ।ਤੁਹਾਨੂੰ ਇਹ ਸਕੀਮ ਲਾਗੂ ਕਰਨ ਵਾਸਤੇ ਜ਼ਰੂਰੀ ਫੰਡ ਜੁਟਾਉਣ ਵਾਸਤੇ ਲੋੜੀਂਦੀ ਗਿਣਤੀ ਮਿਣਤੀ ਲਾਉਣੀ  ਚਾਹੀਦੀ ਸੀ। ਉਹਨਾਂ ਕਿਹਾ ਕਿ ਹੁਣ ਤੁਸੀਂ ਕੇਂਦਰ ਸਰਕਾਰ ਦੇ ਸਿਰ ਜ਼ਿੰਮੇਵਾਰੀ ਨਹੀਂ ਪਾ ਸਕਦੇ।

- PTC NEWS

adv-img

Top News view more...

Latest News view more...