Thu, Feb 2, 2023
Whatsapp

ਸਿੱਖ ਸੰਸਥਾਵਾਂ ਨੂੰ ਤੋੜਨ ’ਤੇ ਤੁਲੀਆਂ ਤਾਕਤਾਂ ਨੂੰ ਮਾਤ ਪਾਓ: ਸੁਖਬੀਰ ਸਿੰਘ ਬਾਦਲ

Written by  Jasmeet Singh -- December 14th 2022 06:51 PM
ਸਿੱਖ ਸੰਸਥਾਵਾਂ ਨੂੰ ਤੋੜਨ ’ਤੇ ਤੁਲੀਆਂ ਤਾਕਤਾਂ ਨੂੰ ਮਾਤ ਪਾਓ: ਸੁਖਬੀਰ ਸਿੰਘ ਬਾਦਲ

ਸਿੱਖ ਸੰਸਥਾਵਾਂ ਨੂੰ ਤੋੜਨ ’ਤੇ ਤੁਲੀਆਂ ਤਾਕਤਾਂ ਨੂੰ ਮਾਤ ਪਾਓ: ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 14 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸਿੱਖ ਸੰਸਥਾਵਾਂ ਨੂੰ ਤੋੜਨ ਅਤੇ ਉਹਨਾਂ ਦੇ ਸਿਖ਼ਰਲੇ ਅਹੁਦਿਆਂ ’ਤੇ ਆਪਣੀਆਂ ਕਠਪੁਤਲੀਆਂ ਬਿਠਾਉਣ ਦੀ ਸਾਜ਼ਿਸ਼ ਵਿਚ ਲੱਗੀਆਂ ਤਾਕਤਾਂ ਨੁੰ ਮੂੰਹ ਤੋੜ ਜਵਾਬ ਦਿੱਤਾ ਜਾਵੇ।

ਇਥੇ ਅਕਾਲੀ ਦਲ ਦੇ 102ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗੁਰਦੁਆਰਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਦੀ ਸਮਾਪਤੀ  ਤੇ ਅਰਦਾਸ ਵਿਚ ਸ਼ਾਮਲ ਹੋਣ ਮਗਰੋਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਸਿੱਖ ਸੰਸਥਾਵਾਂ ਦੇ ਮੁਖੀਆਂ ਵਜੋਂ ਆਪਣੀਆਂ ਰੱਬੜ ਦੀ ਮੋਹਰ ਲਗਾਉਣਾ ਚਾਹੁੰਦੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੇ ਕੌਮ ਦੇ ਮਾਮਲੇ ਵਿਚ ਦਖਲ ਨਹੀਂ ਦੇਣਾ ਚਾਹੀਦਾ। ਸਾਨੂੰ ਧਾਰਮਿਕ ਆਜ਼ਾਦੀ ਦਾ ਹੱਕ ਹੈ ਤੇ ਇਸਦਾ ਸਨਮਾਨ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪਿਸ਼ਾਬ ਵਿੱਚ ਖੂਨ ਗੁਰਦੇ ਵਿੱਚ 'Blood Clotting' ਦਾ ਦੋ ਹੋ ਸਕਦਾ ਸੰਕੇਤ


ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਹਮੇਸ਼ਾ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਿਆ ਹੈ ਤੇ ਹਮੇਸ਼ਾ ਚਲਦਾ ਰਹੇਗਾ ਤੇ ਸਰਬੱਤ ਦੇ ਭਲੇ ਵਾਸਤੇ ਕੰਮ ਕਰਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਸਾਰੇ ਧਰਮਾਂ ਤੇ ਫਿਰਕਿਆਂ ਦਾ ਸਤਿਕਾਰ ਹੋਵੇ ਅਤੇ ਅਸੀਂ ਇਸ ਉਦੇਸ਼ ਵਾਸਤੇ ਸਭ ਨੂੰ ਨਾਲ ਲੈ ਕੇ ਚੱਲਣ ਲਈ ਦ੍ਰਿੜ੍ਹ ਸੰਕਲਪ ਹਾਂ।

ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਤੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ ਹੋਵੇਗੀ। ਜਿਸ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ ਤਾਂ ਜੋ 'ਆਪ' ਸਰਕਾਰ ਨੂੰ ਗੈਂਗਸਟਰਾਂ ਦੇ ਹੱਥਾਂ ਵਿਚੋਂ ਕੰਟਰੋਲ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਕਿਵੇਂ ਉਹਨਾਂ ਨੇ ਬੀਤੇ ਦਿਨਾਂ ਵਿਚ ਫਿਰੌਤੀਆਂ ਤੇ ਕਤਲਾਂ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਜਿਸ ਦੌਰਾਨ ਉਹਨਾਂ ਨੂੰ ਦੱਸਿਆ ਗਿਆ ਕਿ ਪੁਲਿਸ ਫੋਰਸ ਪੂਰੀ ਤਰ੍ਹਾਂ ਨਿਕੰਮੀ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਿਵੇਸ਼ ਪਹਿਲਾਂ ਹੀ ਬੰਦ ਹੋ ਗਿਆ ਹੈ। ਆਮ ਸਾਧਾਰਣ ਵਪਾਰੀ ਵੀ ਹਰਿਆਣਾ ਜਾ ਰਿਹਾ ਹੈ। ਫਿਰੌਤੀਆਂ ਆਮ ਗੱਲ ਹੋ ਗਈ ਹੈ ਤੇ ਲੋਕ ਵੀ ਪੁਲਿਸ ਕੋਲ ਜਾਣ ਤੋਂ ਡਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਕਦੇ ਵੀ ਪੰਜਾਬ ਵਿਚ ਪਹਿਲਾਂ ਨਹੀਂ ਹੋਏ। 

 ਇਹ ਵੀ ਪੜ੍ਹੋ: ਕੀ ਤੁਹਾਨੂੰ ਵੀ ਸਤਾ ਰਿਹਾ ਹੈ ਗੰਜੇਪਣ ਦਾ ਖਤਰਾ, ਤਾਂ ਪੜ੍ਹੋ ਇਹ ਖ਼ਬਰ

ਇਕ ਹੋਰ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟਰਾਂ ਨੂੰ ਮਾਫੀਆ ਕਰਾਰ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਵਿਦੇਸ਼ ਵਿਚ ਟਰਾਂਸਪੋਰਟ ਖੇਤਰ ਵਿਚ ਮੱਲਾਂ ਮਾਰੀਆਂ ਹਨ। ਉਹਨਾਂ ਨੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ । ਉਹਨਾਂ ਕਿਹਾ ਕਿ ਉਹਨਾਂ ਨੂੰ ਅਪਰਾਧੀਆਂ  ਨਾਲ ਜੁੜਿਆ ਸ਼ਬਦ ਮਾਫੀਆ ਕਹਿਣਾ ਬਹੁਤ ਹੀ ਨਿੰਦਣਯੋਗ ਹੈ।

ਟਰਾਂਸਪੋਰਟ ਮੰਤਰੀ ਵੱਲੋਂ ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਕੰਪਨੀਆਂ ਖਿਲਾਫ ਦਿੱਤੇ ਬਿਆਨ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਡਾ ਪਰਿਵਾਰ ਆਜ਼ਾਦੀ ਵੇਲੇ ਤੋਂ ਟਰਾਂਸਪੋਰਟ ਦੇ ਵਪਾਰ ਵਿਚ ਹੈ। ਸਾਡੇ ’ਤੇ ਕਦੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਹੋਣ ਦੇ ਦੋਸ਼ ਨਹੀਂ ਲੱਗੇ। ਉਹਨਾਂ ਕਿਹਾ ਕਿ ਪਿਛਲੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਮੌਜੂਦਾ ਸਰਕਾਰ ਨੇ ਸਾਡੀਆਂ ਬੱਸਾਂ ਚਲਣ ਤੋਂ ਰੋਕਣ ਦਾ ਯਤਨ ਕੀਤਾ ਪਰ ਸਾਨੂੰ ਹਾਈ ਕੋਰਟ ਤੋਂ ਰਾਹਤ ਮਿਲੀ। ਉਹਨਾਂ ਇਹ ਵੀ ਦੱਸਿਆ ਕਿ ਉਹ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ ਵੀ ਭੇਜ ਰਹੇ ਹਨ ਅਤੇ ਨਿਆਂ ਹਾਸਲ ਕਰਨ ਵਾਸਤੇ ਜੋ ਵੀ ਕਰਨਾ ਪਿਆ ਕਰਨਗੇ।

ਇਹ ਵੀ ਪੜ੍ਹੋ: ਪਿਸ਼ਾਬ ਵਿੱਚ ਖੂਨ ਗੁਰਦੇ ਵਿੱਚ 'Blood Clotting' ਦਾ ਦੋ ਹੋ ਸਕਦਾ ਸੰਕੇਤ

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿਚ ਫੇਲ੍ਹ ਹੋਣ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਇਹ ਪਹਿਲੇ ਮੁੱਖ ਮੰਤਰੀ ਹਨ ਜੋ ਬੀਬੀਐਮਬੀ ਤੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿਚ ਫੇਲ੍ਹ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਚੰਡੀਗੜ੍ਹ ਵਿਚ ਪੰਜਾਬ ਦੇ ਅਫਸਰਾਂ ਦੀ ਤਾਇਨਾਤੀ ਕਰਨ ਵਿਚ ਵੀ ਫੇਲ੍ਹ ਹੋਈ ਹੈ ਤੇ ਪੰਜਾਬ ਦੇ ਅਫਸਰਾਂ ਦੀ ਚੰਡੀਗੜ੍ਹ ਵਿਚ ਗਿਣਤੀ ਥੋੜ੍ਹੀ ਹੀ ਰਹਿਗਈ  ਹੈ ਤੇ ਪੰਜਾਬ ਕੇਡਰ ਦੇ ਅਫਸਰ ਕੁਲਦੀਪ ਚਾਹਲ ਵਰਗੇ ਅਫਸਰਾਂ ਨੂੰ ਰਿਲੀਵ ਕੀਤਾ ਜਾ ਰਿਹਾ ਹੈ।

- PTC NEWS

adv-img

Top News view more...

Latest News view more...