Tue, May 14, 2024
Whatsapp

Jalandhar LS Bypoll 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਾਰੇ ਇੱਥੇ ਪੜ੍ਹੋ ਹਰ ਅਹਿਮ ਜਾਣਕਾਰੀ View in English

ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਨੇ ਆਪਣਾ ਡੰਕਾ ਵਜ੍ਹਾ ਚੋਣਾਂ ਆਪਣੇ ਨਾਂਅ ਕੀਤੀਆਂ ਸਨ, ਜਿਸ ਨੂੰ 3.85 ਲੱਖ ਵੋਟਾਂ ਮਿਲੀਆਂ ਸਨ।

Written by  Jasmeet Singh -- May 09th 2023 02:45 PM -- Updated: May 09th 2023 05:25 PM
Jalandhar LS Bypoll 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਾਰੇ ਇੱਥੇ ਪੜ੍ਹੋ ਹਰ ਅਹਿਮ ਜਾਣਕਾਰੀ

Jalandhar LS Bypoll 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਾਰੇ ਇੱਥੇ ਪੜ੍ਹੋ ਹਰ ਅਹਿਮ ਜਾਣਕਾਰੀ

Jalandhar LS Bypoll 2023: ਪੰਜਾਬ 'ਚ ਦਲਿਤ ਸਮਾਜ ਦਾ ਮੁੱਖ ਗੜ੍ਹ ਕਹਿ ਜਾਂਦੇ ਦੋਆਬਾ ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਚਾਰ ਕੋਣਾ ਮੁਕਾਬਲੇ ਲਈ ਪਾਰਟੀ ਉਮੀਦਵਾਰ ਪੂਰੀ ਤਰ੍ਹਾਂ ਤਿਆਰ ਹਨ। 10 ਮਈ 2023 ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਸੋਮਵਾਰ ਤੋਂ ਚੋਣ ਪ੍ਰਚਾਰ 'ਤੇ ਚੋਣ ਜ਼ਾਪਤਾ ਲਾਗੂ ਹੋ ਚੁੱਕਿਆ ਹੈ।

ਕਾਂਗਰਸ ਦੇ ਜੇਤੂ ਸੰਸਦ ਮੈਂਬਰ ਸੰਤੋਖ ਸਿੰਘ ਦੀ ਜਨਵਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਕਾਰਨ 10 ਮਈ 2023 ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਰਾਉਣੀ ਪੈ ਰਹੀ ਹੈ। ਹਲਕੇ ਵਿੱਚ ਕੁੱਲ 16,21,800 ਵੋਟਰ ਹਨ, ਜਿਨ੍ਹਾਂ ਵਿੱਚ 8,44,904 ਪੁਰਸ਼ ਅਤੇ 7,76,855 ਔਰਤਾਂ ਅਤੇ 41 ਟਰਾਂਸਜੈਂਡਰ ਹਨ। 10 ਮਈ 2023 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਜਦਕਿ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।


ਜਲੰਧਰ ਲੋਕ ਸਭਾ ਸੀਟ ਅਧੀਨ ਨੌਂ ਹਲਕੇ ਆਉਣੇ ਹਨ। ਜਿਨ੍ਹਾਂ 'ਚ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਸ਼ਾਮਲ ਹਨ।

ਦਲਿਤ ਮੁੱਦਿਆਂ 'ਤੇ ਕੇਂਦਰਿਤ ਚੋਣ ਪ੍ਰਚਾਰ 

ਚੋਣ ਪ੍ਰਚਾਰ ਦਾ ਕੇਂਦਰ ਦਲਿਤ ਭਾਈਚਾਰੇ ਦੇ ਮੁੱਦਿਆਂ 'ਤੇ ਰਿਹਾ ਹੈ। ਪੰਜਾਬ ਵਿੱਚ ਦਲਿਤਾਂ ਦੀ ਆਬਾਦੀ 32 ਫੀਸਦੀ ਹੈ, ਜੋ ਕਿ ਸਾਰੇ ਰਾਜਾਂ ਨਾਲੋਂ ਸਭ ਤੋਂ ਵੱਧ ਹੈ। ਹਾਲਾਂਕਿ ਦੁਆਬੇ ਵਿੱਚ ਦਲਿਤਾਂ ਦੀ ਆਬਾਦੀ 45 ਫੀਸਦੀ ਹੈ।

ਉਮੀਦਵਾਰਾਂ ਨੂੰ ਜਾਣੋ

ਆਮ ਆਦਮੀ ਪਾਰਟੀ (ਆਪ) ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸੰਤੋਖ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਟਿਕਟ ਦਿੱਤੀ ਹੈ। ਅਕਾਲੀ-ਬਸਪਾ ਨੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਮੈਦਾਨ ਵਿਚ ਉਤਾਰਿਆ ਹੈ ਜਦਕਿ ਭਾਜਪਾ ਨੇ ਸਿੱਖ-ਦਲਿਤ ਚਿਹਰੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।


ਡਾ. ਸੁਖਵਿੰਦਰ ਸੁੱਖੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ 

ਕਰਮਜੀਤ ਕੌਰ ਕਾਂਗਰਸ ਦੀ ਉਮੀਦਵਾਰ 


ਇੰਦਰ ਇਕਬਾਲ ਸਿੰਘ ਅਟਵਾਲ ਬੀਜੇਪੀ ਦੇ ਉਮੀਦਵਾਰ

ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਦੇ ਉਮੀਦਵਾਰ 


2019 ਲੋਕ ਸਭਾ ਚੋਣ ਦੇ ਨਤੀਜੇ

ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਨੇ ਆਪਣਾ ਡੰਕਾ ਵਜ੍ਹਾ ਚੋਣਾਂ ਆਪਣੇ ਨਾਂਅ ਕੀਤੀਆਂ ਸਨ, ਜਿਸ ਨੂੰ 3.85 ਲੱਖ ਵੋਟਾਂ ਮਿਲੀਆਂ ਸਨ। ਭਾਜਪਾ ਨਾਲ ਗਠਜੋੜ ਕਰਨ ਵਾਲਾ ਅਕਾਲੀ ਦਲ 3.66 ਲੱਖ ਵੋਟਾਂ ਨਾਲ ਦੂਜੇ ਸਥਾਨ 'ਤੇ ਰਿਹਾ। ਬਸਪਾ ਨੂੰ 2.04 ਲੱਖ ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਨੂੰ 25,467 ਵੋਟਾਂ ਨਾਲ ਆਖਰੀ ਸਥਾਨ 'ਤੇ ਰਹੀ।

'ਆਪ' ਦੀ ਪੰਜਾਬ 'ਚ ਇਕ ਸਾਲ ਦੀ ਕਾਰਗੁਜ਼ਾਰੀ ਦਾ ਇਮਤਿਹਾਨ?

ਆਮ ਆਦਮੀ ਪਾਰਟੀ ਜੋ ਕਿ ਮੌਜੂਦਾ ਸਮੇਂ ਵਿੱਚ ਸੱਤਾ ਵਿੱਚ ਹੈ, ਨੂੰ ਅੱਗੇ ਸਖ਼ਤ ਲੜਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖਾਸ ਤੌਰ 'ਤੇ ਜੂਨ 2022 ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਪਣੀ ਹਾਰ ਦੇ ਮੱਦੇਨਜ਼ਰ। ਸੂਬੇ ਦੇ ਲੋਕਾਂ ਨੇ ਪੰਜਾਬ ਵਿੱਚ 'ਆਪ' ਨੂੰ ਧੱਕੇਸ਼ਾਹੀ ਨਾਲ ਸੱਤਾ ਵਿੱਚ ਲਿਆਂਦਾ। ਪਰ ਪਾਰਟੀਆਂ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਵੱਡਾ ਧੱਕਾ ਲੱਗਿਆ ਜਦੋਂ ਇਹ ਸੱਤਾ ਵਿਚ ਆਉਣ ਤੋਂ ਤਿੰਨ ਮਹੀਨੇ ਬਾਅਦ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਹਾਰ ਗਈ।

ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ 'ਆਪ' ਨੂੰ ਵੀ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ 2023 ਸੂਬੇ 'ਚ ਪਾਰਟੀ ਦੀ ਇਕ ਸਾਲ ਦੀ ਕਾਰਗੁਜ਼ਾਰੀ ਦੀ ਪ੍ਰੀਖਿਆ ਵੀ ਹੋਵੇਗੀ।

ਕਾਂਗਰਸ ਪਾਰਟੀ ਇਸ ਸਮੇਂ 'ਮੁਸ਼ਕਲ ਸਮੇਂ' ਦਾ ਸਾਹਮਣਾ ਕਰ ਰਹੀ ਹੈ, ਖਾਸ ਤੌਰ 'ਤੇ ਜਦੋਂ ਇਸ ਦੇ ਕਈ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ 2017 ਤੋਂ 2022 ਦੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਜਾਲ ਵਿੱਚ ਹਨ।

ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ ਆਸ਼ੂ ਅਤੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। 

ਅਕਾਲੀ-ਬਸਪਾ ਗਠਜੋੜ ਆਪਣੀ 'ਮੁੜ ਸੁਰਜੀਤੀ' ਲਈ ਸਾਰੇ ਯਤਨ ਕਰਦਾ ਨਜ਼ਰ ਆ ਰਿਹਾ ਹੈ। ਭਾਜਪਾ ਨੇ ਪਿਛਲੀ ਵਾਰ ਅਕਾਲੀ-ਭਾਜਪਾ ਗੱਠਜੋੜ ਵਜੋਂ ਚੋਣ ਲੜੀ ਸੀ ਅਤੇ 3.66 ਲੱਖ ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ ਸੀ। ਹਾਲਾਂਕਿ ਇਹ ਪੰਜਾਬ ਵਿੱਚ ਭਾਜਪਾ ਦੀ ਪਹਿਲੀ ਆਜ਼ਾਦ ਸੰਸਦੀ ਚੋਣ ਹੋਵੇਗੀ।

- ਵੱਕਾਰ ਦਾ ਸਵਾਲ ਬਣੀ ਜਲੰਧਰ ਲੋਕ ਸਭਾ ਸੀਟ; ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਲਈ ਝੋਕੀ ਤਾਕਤ

- PTC NEWS

Top News view more...

Latest News view more...