Fri, Apr 26, 2024
Whatsapp

ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

Written by  Jasmeet Singh -- January 07th 2023 06:05 PM
ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। 

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ: ਬੈਂਸ ਤੋਂ ਵਾਪਸ ਲਏ ਵਿਭਾਗ, ਡਾ. ਬਲਬੀਰ ਸਿੰਘ ਬਣੇ ਸਿਹਤ ਮੰਤਰੀ

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ ਸ਼ਾਮਲ ਮੰਤਰੀਆਂ ਦੀ ਕੁੱਲ ਗਿਣਤੀ 15 ਹੋ ਗਈ ਹੈ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ  ਨੇ ਰਾਜਪਾਲ ਦੀ ਆਗਿਆ ਨਾਲ ਸਮਾਗਮ ਦੀ ਕਾਰਵਾਈ ਚਲਾਈ। ਸਹੁੰ ਚੁੱਕਣ ਤੋਂ ਬਾਅਦ ਡਾ. ਬਲਬੀਰ ਨੇ ਸਹੁੰ 'ਤੇ ਦਸਤਖ਼ਤ ਕੀਤੇ, ਜਿਸ 'ਤੇ ਰਾਜਪਾਲ ਨੇ ਵੀ ਹਸਤਾਖਰ ਕੀਤੇ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ

ਇਸ ਦੌਰਾਨ ਮੁੱਖ ਮੰਤਰੀ ਨੇ ਡਾ. ਬਲਬੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਮੰਤਰੀ ਬਣੇ ਡਾ. ਬਲਬੀਰ ਪਹਿਲਾਂ ਹੀ ਨਿਰਸਵਾਰਥ ਜਨਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਲਬੀਰ ਇਸੇ ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਨੂੰ ਪਹਿਲਾਂ ਹੀ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਡਾ. ਬਲਬੀਰ ਵਰਗਾ ਮਿਹਨਤੀ ਤੇ ਪੇਸ਼ੇਵਰ ਇਨਸਾਨ ਵਿਭਾਗ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਵੇਗਾ।

- PTC NEWS

  • Tags

Top News view more...

Latest News view more...