Mon, Jan 30, 2023
Whatsapp

ਰਾਮ ਰਹੀਮ ਨੂੰ ਭਾਜਪਾ ਦੀਆਂ ਸਿਆਸੀ ਲੋੜਾਂ ਕਾਰਨ ਮਿਲ ਰਹੀਆਂ ਵਿਸ਼ੇਸ਼ ਸਹੂਲਤਾਂ: ਪਰਮਬੰਸ ਸਿੰਘ ਰੋਮਾਣਾ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੀ ਸਿਰਫ ਉਹ ਲੋਕ ਜੋ ਭਾਜਪਾ ਦੇ ਕਹੇ ਮੁਤਾਬਕ ਚੱਲ ਰਹੇ ਹਨ ਉਹਨਾਂ ਨੂੰ ਹੀ ਬਣਦੇ ’ਹੱਕ’ ਲੈਣ ਦਾ ਮਾਣ ਹਾਸਲ ਹੈ ਜਾਂ ਫਿਰ ਇਹ ਹੱਕ ਸਭ ਨੂੰ ਮਿਲ ਸਕਦੇ ਹਨ ਤੇ ਖਾਸ ਤੌਰ ’ਤੇ ਬੰਦੀ ਸਿੰਘਾਂ ਨੂੰ ਵੀ ਇਹ ਹੱਕ ਲੈਣ ਦਾ ਅਧਿਕਾਰ ਹਾਸਲ ਹੈ।

Written by  Jasmeet Singh -- January 25th 2023 08:52 PM
ਰਾਮ ਰਹੀਮ ਨੂੰ ਭਾਜਪਾ ਦੀਆਂ ਸਿਆਸੀ ਲੋੜਾਂ ਕਾਰਨ ਮਿਲ ਰਹੀਆਂ ਵਿਸ਼ੇਸ਼ ਸਹੂਲਤਾਂ: ਪਰਮਬੰਸ ਸਿੰਘ ਰੋਮਾਣਾ

ਰਾਮ ਰਹੀਮ ਨੂੰ ਭਾਜਪਾ ਦੀਆਂ ਸਿਆਸੀ ਲੋੜਾਂ ਕਾਰਨ ਮਿਲ ਰਹੀਆਂ ਵਿਸ਼ੇਸ਼ ਸਹੂਲਤਾਂ: ਪਰਮਬੰਸ ਸਿੰਘ ਰੋਮਾਣਾ

ਚੰਡੀਗੜ੍ਹ, 25 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੀ ਸਿਰਫ ਉਹ ਲੋਕ ਜੋ ਭਾਜਪਾ ਦੇ ਕਹੇ ਮੁਤਾਬਕ ਚੱਲ ਰਹੇ ਹਨ ਉਹਨਾਂ ਨੂੰ ਹੀ ਬਣਦੇ ’ਹੱਕ’ ਲੈਣ ਦਾ ਮਾਣ ਹਾਸਲ ਹੈ ਜਾਂ ਫਿਰ ਇਹ ਹੱਕ ਸਭ ਨੂੰ ਮਿਲ ਸਕਦੇ ਹਨ ਤੇ ਖਾਸ ਤੌਰ ’ਤੇ ਬੰਦੀ ਸਿੰਘਾਂ ਨੂੰ ਵੀ ਇਹ ਹੱਕ ਲੈਣ ਦਾ ਅਧਿਕਾਰ ਹਾਸਲ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਲੈਣ ਦਾ ਹੱਕ ਹਾਸਲ ਹੈ। ਉਹਨਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਇਹ ਹੱਕ ਉਹਨਾਂ ਬੰਦੀ ਸਿੰਘਾਂ ਨੂੰ ਵੀ ਹਾਸਲ ਹੈ ਜੋ 28 ਸਾਲਾਂ ਤੋਂ ਬਗੈਰ ਪੈਰੋਲ ਦੇ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਉਹਨਾਂ ਨੂੰ 28 ਸਾਲਾਂ ਵਿਚ ਉਹਨਾਂ ਦੇ ਪਿਤਾ ਦੀਆਂ ਆਖਰੀ ਰਸਮਾਂ ਵਿਚ ਸ਼ਾਮਲ ਹੋਣ ਵਾਸਤੇ ਸਿਰਫ ਚੰਦ ਕੁ ਘੰਟੇ ਦੀ ਪੈਰੋਲ ਦਿੱਤੀ ਗਈ।


ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਵਿਸ਼ੇਸ਼ ਸਹੂਲਤਾਂ ਸਿਰਫ ਰਾਮ ਰਹੀਮ ਵਾਸਤੇ ਹੀ ਰਾਖਵੀਂਆਂ ਹਨ। ਉਹਨਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ੀ ਨੂੰ ਪੈਰੋਲ ਦੇਣ ਦੀ ਸਿਆਸੀ ਲੋੜ ਨੂੰ ਬੇਨਕਾਬ ਕਰਦਿਆਂ ਦੱਸਿਆ ਕਿ ਕਿਵੇਂ 2019 ਵਿਚ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ ਤੇ 2020 ਅਤੇ 2021 ਵਿਚ ਉਸਨੂੰ ਸਿਰਫ ਇਕ ਇਕ ਦਿਨ ਦੀ ਪੈਰੋਲ ਦਿੱਤੀ ਗਈ।

ਅਕਾਲੀ ਆਗੂ ਨੇ ਕਿਹਾ ਕਿ ਇਹ ਸਭ ਕੁਝ 2022 ਵਿਚ ਪੰਜਾਬ ਚੋਣਾਂ ਦੇ ਨੇੜੇ ਉਦੋਂ ਬਦਲ ਗਿਆ ਜਦੋਂ ਰਾਮ ਰਹੀਮ ਜੇਲ੍ਹ ਨਾਲੋਂ ਬਾਹਰ ਪੈਰੋਲ ’ਤੇ ਜ਼ਿਆਦਾਸਮਾਂ  ਬਿਤਾਉਣ ਲੱਗ ਪਿਆ।  ਸਰਦਾਰ ਰੋਮਾਣਾ ਨੇ ਦੱਸਿਆ ਕਿ ਫਰਵਰੀ 2022 ਵਿਚ ਰਾਮ ਰਹੀਮ ਨੂੰ ਪੰਜਾਬ ਵਿਧਾਨ ਸਭਾਚੋਣਾਂ  ਤੋਂ ਪਹਿਲਾਂ 21 ਦਿਨ ਦੀ ਪੈਰੋਲ ਮਿਲੀ।

ਉਹਨਾਂ ਕਿਹਾ ਕਿ ਜਦੋਂ ਜੂਨ 2022 ਵਿਚ ਸੰਗਰੂਰ ਜ਼ਿਮਨੀ ਚੋਣ ਹੋਣੀ ਸੀਤਾਂ  ਉਦੋਂ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਦਮਪੁਰ ਜ਼ਿਮਨੀ ਚੋਣਅਤੇ  ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਬਰ ਜਨਾਹ ਦੇ ਦੋਸ਼ੀ ਨੁੰ 40 ਦਿਨ ਦੀ ਪੈਰੋਲ ਦਿੱਤੀ ਗਈ।  ਉਹਨਾਂ ਕਿਹਾ ਕਿ ਹੁਣ ਜਦੋਂ ਜਲੰਧਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਤਾਂ ਫਿਰ ਰਾਮ ਰਹੀਮ ਨੁੰ 40 ਦਿਨ ਦੀਪੈਰੋਲ  ਦੇ ਦਿੱਤੀ ਗਈ।

ਰੋਮਾਣਾ ਨੇ ਦੱਸਿਆ ਕਿ ਇਹ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਅੰਨੇ ਨੂੰ ਵੀ ਦਿੱਸਦਾ ਹੈ। ਉਹਨਾਂ ਭਾਜਪਾ ਨੂੰ ਸਵਾਲਕੀਤਾ  ਕੀਤਾ ਕਿ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹੈ? ਉਹਨਾਂ ਕਿਹਾ ਕਿ ਭਾਜਪਾ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਕਹਿੰਦੀ ਹੈ ਪਰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜਾਂ ਇਕਬਾਲ ਸਿੰਘ ਲਾਲਪੁਰਾ, ਮਨਜਿੰਦਰ ਸਿੰਘ ਸਿਰਸਾ ਜਾਂ ਹਰਮੀਤ ਸਿੰਘ ਕਾਲਕਾ ਸਮੇਤ ਕਿਸੇ ਵੀ ਭਾਜਪਾ ਨੇਤਾ ਨੇ ਇਸ ’ਤੇ ਪ੍ਰਤੀਕਰਮ ਨਹੀਂ ਦਿੱਤਾ ਹੈ। ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਭਾਜਪਾ ਦੇ ਹਮਦਰਦ ਵੀ ਇਸ ਮਾਮਲੇ ’ਤੇ ਚੁੱਪ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੀ ਇਸ ਮਾਮਲੇ ’ਤੇ ਚੁੱਪੀ ਦਰਸਾਉਂਦੀ ਹੈ ਕਿ ਇਹ ਸਾਰੇ ਆਗੂ ਜਾਂ ਤਾਂ ਡਰੇ ਹੋਏ ਹਨ ਜਾਂ ਫਿਰ ਖਰੀਦੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਦਾਸਿੱਖ  ਕੌਮ ਸਾਹਮਣੇ ਬੇਨਕਾਬ ਹੋਣਾ ਜ਼ਰੂਰੀ ਹੈ।

ਰੋਮਾਣਾ ਨੇ ਕਾਂਗਰਸ ਤੋਂ ਭਾਜਪਾ ਆਗੂ ਬਣੇ ਸੁਨੀਲ ਜਾਖੜ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮਾਮਲੇ ’ਤੇ ਮਗਰਮੱਛ ਦੇਹੰਝੂ ਨਾ ਵਹਾਉਣ। ਉਹਨਾਂ ਕਿਹਾ ਕਿ ਜਾਖੜ ਦੱਸਣ ਕਿ ਕੀ ਉਹਨਾਂ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਕੋਲ ਆਪਣਾ ਰੋਸ ਦਰਜ ਕਰਵਾਇਆ ਹੈ ਜਾਂ ਫਿਰ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਹੈ?

- PTC NEWS

adv-img

Top News view more...

Latest News view more...