Mon, Apr 29, 2024
Whatsapp

ਪਟਿਆਲਾ: ਸੀਨੀਅਰ ਆਗੂ ਜੈ ਇੰਦਰ ਕੌਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸਥਾਨਿਕ ਸ਼ਹਿਰ ਤੋਂ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਦੇ ਵਾਈ.ਪੀ.ਐੱਸ ਚੌਂਕ ਵਿਖੇ ਕਿਸਾਨਾਂ ਨੂੰ ਨਾਲ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

Written by  Jasmeet Singh -- April 05th 2023 03:24 PM
ਪਟਿਆਲਾ: ਸੀਨੀਅਰ ਆਗੂ ਜੈ ਇੰਦਰ ਕੌਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ: ਸੀਨੀਅਰ ਆਗੂ ਜੈ ਇੰਦਰ ਕੌਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਪਟਿਆਲਾ: ਸਥਾਨਿਕ ਸ਼ਹਿਰ ਤੋਂ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਦੇ ਵਾਈ.ਪੀ.ਐੱਸ ਚੌਂਕ ਵਿਖੇ ਕਿਸਾਨਾਂ ਨੂੰ ਨਾਲ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਕਣਕ ਦੀ ਫਸਲ ਬਰਬਾਦ ਹੋ ਗਈ ਸੀ। ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਆਗੂਆਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਜਾਹਿਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਤੋਂ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤੋਂ ਮਹਿਜ਼ ਕੁਝ ਦੂਰੀ 'ਤੇ ਇਹ ਰੋਸ ਪ੍ਰਦਸ਼ਨ ਕੀਤਾ ਗਿਆ ਹੈ। ਹਾਲਾਂ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਪੁੱਜਣ 'ਤੇ ਘਿਰਾਓ ਕੀਤਾ ਜਾਣਾ ਸੀ। ਪਰ ਪਟਿਆਲਾ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਇਨ੍ਹਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ ਪ੍ਰੋਗਰਾਮ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

ਇਹ ਵੀ ਪੜ੍ਹੋ: ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਸਮਾਂਬੱਧ ਰਾਹਤ ਦੇਣ ਦੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਮੰਗ


- ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ 

- PTC NEWS

Top News view more...

Latest News view more...