Tue, Dec 23, 2025
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਮਾਰਚ ਤੋਂ 24 ਮਾਰਚ ਤੱਕ 'ਇਨਸਾਫ ਸਪਤਾਹ' ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿਥੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇ ਸ਼ਾਹੀਆਂ, ਝੂਠ ਅਤੇ ਮਜ਼ਾਕ ਤੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਲੈ ਕੇ 17 ਮਾਰਚ ਤੋਂ 24 ਮਾਰਚ ਤੱਕ ਇਨਸਾਫ਼ ਸਪਤਾਹ ਮਨਾਏਗਾ।

Reported by:  PTC News Desk  Edited by:  Jasmeet Singh -- March 13th 2023 04:43 PM
ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਮਾਰਚ ਤੋਂ 24 ਮਾਰਚ ਤੱਕ 'ਇਨਸਾਫ ਸਪਤਾਹ' ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਮਾਰਚ ਤੋਂ 24 ਮਾਰਚ ਤੱਕ 'ਇਨਸਾਫ ਸਪਤਾਹ' ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿਥੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇ ਸ਼ਾਹੀਆਂ, ਝੂਠ ਅਤੇ ਮਜ਼ਾਕ ਤੇ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਲੈ ਕੇ 17 ਮਾਰਚ ਤੋਂ 24 ਮਾਰਚ ਤੱਕ ਇਨਸਾਫ਼ ਸਪਤਾਹ ਮਨਾਏਗਾ। 

ਉਹਨਾਂ ਕਿਹਾ ਕਿ 17 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨਸਾਫ ਸਪਤਾਹ ਤਹਿਤ ਵੱਡੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਕ ਹਫਤੇ ਦੇ ਵਿੱਚ ਸਾਰੇ ਹਲਕਿਆਂ ਦੇ ਵਿਚ ਇਨਸਾਫ਼ ਸਪਤਾਹ ਮਨਾਇਆ ਜਾਵੇਗਾ ਅਤੇ ਸੂਬੇ ਭਰ ਦੇ ਐਸ.ਡੀ.ਐਮ ਦੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। 


ਉਨ੍ਹਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਹ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਆਟਾ ਦਾਲ ਦੇ ਕਾਰਡ ਬਣੇ ਹੋਏ ਸਨ ਉਨ੍ਹਾਂ ਚੋਂ ਕਾਫੀ ਜ਼ਿਆਦਾ ਕਾਰਡ ਕੱਟ ਦਿੱਤੇ ਗਏ ਹਨ। ਇਸ ਤੋਂ ਅਲਾਵਾ ਕਣਕ ਦੇ ਵਿਚ ਕਟੌਤੀ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਜੋ ਬੀਬੀਆਂ ਨਾਲ ਇਕ ਹਜ਼ਾਰ ਦੇ ਮਹੀਨੇ ਦਾ ਵਾਧਾ ਕੀਤਾ ਗਿਆ ਸੀ ਉਸ ਤੋਂ ਵੀ ਸਰਕਾਰ ਮੁਕਰ ਗਈ ਹੈ। ਚੰਦੂਮਾਜਰਾ ਨੇ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਦੂਜੇ ਪਾਸੇ ਮੰਡੀ ਬੋਰਡ ਅਤੇ ਪਾਵਰਕੌਮ ਕਰਜ਼ਈ ਹੁੰਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਨਾਲ ਬੇਹਾਲ ਹੋਣਾ ਪਵੇਗਾ। 

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜੇ ਸਭ ਤੋਂ ਪਹਿਲਾਂ ਆਵਾਜ਼ ਬੁਲੰਦ ਕੀਤੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਵੱਲੋਂ ਲੋਕ ਸਭਾ ਮੈਂਬਰ ਹੁੰਦਿਆਂ ਹੋਇਆ ਕੀਤੀ ਗਈ ਸੀ।

- PTC NEWS

Top News view more...

Latest News view more...

PTC NETWORK
PTC NETWORK