Advertisment

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬ੍ਰਹਮਪੁਰਾ ਦੇ ਦੇਹਾਂਤ ’ਤੇ ਜਤਾਇਆ ਦੁੱਖ

author-image
Aarti
New Update
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬ੍ਰਹਮਪੁਰਾ ਦੇ ਦੇਹਾਂਤ ’ਤੇ ਜਤਾਇਆ ਦੁੱਖ
Advertisment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣਾ ਕਰਨ 'ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੁੱਖ ਜਾਹਿਰ ਕੀਤਾ। 

Advertisment

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਦਾ ਵਿਛੋੜਾ ਮੇਰੇ ਲਈ ਨਿੱਜੀ ਘਾਟਾ ਹੈ, ਮੈਂ ਉਨ੍ਹਾਂ ਦੇ ਨਾਲ ਲੰਮਾ ਸਮਾਂ ਕੰਮ ਕੀਤਾ, ਉਨ੍ਹਾਂ ਦਾ ਜਾਣਾ ਮੇਰੇ ਲਈ ਇੱਕ ਪਰਿਵਾਰਿਕ ਮੈਂਬਰ ਦਾ ਜਾਣਾ ਹੈ। ਹਮੇਸ਼ਾ ਹੀ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਉਹ ਰੱਬ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਵੀ ਕੀਤੀ। 

ਭਾਰਤ ਅਤੇ ਚੀਨ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਭਾਰਤ ਦੀ ਮਜ਼ਬੂਤ ​​ਸਰਕਾਰ ਹੈ, ਅਸੀਂ ਆਪਣੀ ਜ਼ਮੀਨ ਦਾ 1 ਇੰਚ ਵੀ ਕਿਸੇ ਨੂੰ ਦੇਣ ਨਹੀਂ ਦੇਵਾਂਗੇ। ਨਾਲ ਹੀ ਉਨ੍ਹਾਂ ਨੇ ਫੌਜ ਦੀ ਜਵਾਨਾਂ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਜਿਸ ਤਰੀਕੇ ਨਾਲ ਉਨ੍ਹਾਂ ਨੇ ਬਹਾਦਰੀ ਦਿਖਾਈ ਹੈ ਉਸ ਉੱਤੇ ਵੀ ਕਈ ਲੋਕ ਰਾਜਨੀਤੀ ਕਰ ਰਹੇ ਹਨ ਜਦਕਿ ਸਭ ਤੋਂ ਮਹੱਤਵਪੂਰਨ ਸਵਾਲ ਇਹ ਹੈ ਕਿ ਜਿਹੜੇ ਲੋਕ ਚੀਨ ਨਾਲ ਲੁੱਕ ਕੇ ਖੇਡ ਰਹੇ ਹਨ ਅਤੇ ਉਨ੍ਹਾਂ ਤੋਂ ਪੈਸੇ ਲੈ ਰਹੇ ਹਨ, ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਚੰਡੀਗੜ੍ਹ ਦੇ ਐੱਸਐੱਸਪੀ ਦੇ ਮੁੱਦੇ 'ਤੇ ਤਰੁਣ ਚੁੱਘ ਨੇ ਕਿਹਾ ਕਿ ਸਿਰਫ਼ ਰਾਜਨੀਤੀ ਕਰਨ ਲਈ ਸਿਆਸਤ ਨਹੀਂ ਹੋਣੀ ਚਾਹੀਦੀ, ਇਸ ਮੁੱਦੇ ਨੂੰ ਸੂਬਾ ਬਨਾਮ ਸੂਬਾ ਨਹੀਂ ਬਣਾਉਣਾ ਚਾਹੀਦਾ, ਪ੍ਰਸ਼ਾਸਨਿਕ ਚੀਜ਼ਾਂ ਨੂੰ ਪ੍ਰਸ਼ਾਸਨਿਕ ਤੌਰ 'ਤੇ ਰੱਖਣਾ ਚਾਹੀਦਾ ਹੈ। 

ਕਾਨੂੰਨ ਵਿਵਸਥਾ 'ਤੇ ਬੋਲਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖਰਾਬ ਹਨ। ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹ ਵਾਈਟ ਪੇਪਰ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਸ ਸਰਕਾਰ ਸਮੇਂ ਤੋਂ ਲੈ ਕੇ ਹੁਣ ਤੱਕ ਕਤਲ, ਲੁੱਟ-ਖਸੁੱਟ ਹੋ ਰਹੀ ਹੈ, ਆਖ਼ਰ ਇਹ ਸਭ ਕੀ ਹੋ ਰਿਹਾ ਹੈ ਪੰਜਾਬ ਵਰਗੇ ਸੂਬੇ ਵਿਚ ਜਿਸ ਦੀ ਸ਼ਾਂਤੀ ਬੜੀ ਮੁਸ਼ਕਲ ਨਾਲ ਕਾਇਮ ਰੱਖੀ ਗਈ ਹੈ, ਅਸੀਂ ਇਸ ਸ਼ਾਂਤੀ ਨੂੰ ਇਸ ਤਰ੍ਹਾਂ ਨਹੀਂ ਜਾਣ ਦੇਵਾਂਗੇ, ਪੰਜਾਬ ਸਰਕਾਰ ਨੂੰ ਜਾਗਣਾ ਚਾਹੀਦਾ ਹੈ।

ਇਹ ਵੀ ਪੜੋ: ਚੰਡੀਗੜ੍ਹ ਦੇ SSP ਅਹੁਦੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਕ ਹੋਏ ਆਹਮੋ-ਸਾਹਮਣੇ

- PTC NEWS
punjab-news tarun-chugh ranjit-singh-brahmpura-death-news
Advertisment

Stay updated with the latest news headlines.

Follow us:
Advertisment