ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਲਗਾਈ ਫਟਕਾਰ

SC

ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਲਗਾਈ ਫਟਕਾਰ,ਨਵੀਂ ਦਿੱਲੀ: ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਇੰਨਾ ਜ਼ਿਆਦਾ ਖ਼ਤਰਨਾਕ ਹੋ ਗਿਆ ਹੈ ਕਿ ਦੇਸ਼ ਦੀ ਰਾਜਧਾਨੀ ‘ਚ ਸਿਹਤ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ‘ਚ ਪਹੁੰਚ ਗਿਆ ਹੈ।

ਅਦਾਲਤ ਨੇ ਸੋਮਵਾਰ ਨੂੰ ਦਿੱਲੀ-ਐਨ.ਸੀ.ਆਰ. ‘ਚ ਪ੍ਰਦੂਸ਼ਣ ‘ਤੇ ਕਾਬੂ ਪਾਉਣ ‘ਚ ਅਸਫ਼ਲ ਰਹਿਣ ਲਈ ਅਧਿਕਾਰੀਆਂ ਨੂੰ ਫਟਕਾਰ ਲਗਾਈ ਹੈ। ਇਸ ਮੌਕੇ ਸੁਰਿਮ ਕੋਰਟ ਨੇ ਦਿੱਲੀ ਸਰਕਾਰ ਤੋਂ ਪ੍ਰਦੂਸ਼ਣ ਰੋਕਣ ਲਈ ਓਡ-ਈਵਨ ਸਕੀਮ ਲਾਗੂ ਕਰਨ ‘ਤੇ ਵੀ ਜਵਾਬ ਮੰਗਿਆ ਹੈ।

ਹੋਰ ਪੜ੍ਹੋ: ਦਿੱਲੀ ਗੁਰੂਦੁਆਰਾ ਹਲਕਿਆਂ ਦੀ ਮੁੱੜ੍ਹ ਹਦਬੰਦੀ ‘ਤੇ ਫੋਟੋ ਵਾਲੀਆਂ ਵੋਟਰ ਸੂਚੀਆਂ ਲਈ ਹਾਈ ਕੋਰਟ ਵਲੋਂ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ

ਅਦਾਲਤ ਨੇ ਕਿਹਾ, “ਦਿੱਲੀ ਦੀ ਆਬੋਹਵਾ ਸਾਲ ਦਰ ਸਾਲ ਹੋਰ ਪ੍ਰਦੂਸ਼ਿਤ ਹੁੰਦੀ ਜਾ ਰਹੀ ਹੈ ਅਤੇ ਅਸੀ ਕੁਝ ਨਹੀਂ ਕਰ ਪਾ ਰਹੇ। ਹਰ ਸਾਲ ਇਸੇ ਤਰ੍ਹਾਂ ਹੋ ਰਿਹਾ ਹੈ ਅਤੇ ਪਿਛਲੇ 10-15 ਦਿਨਾਂ ਤੋਂ ਲਗਾਤਾਰ ਅਜਿਹਾ ਹੋ ਰਿਹਾ ਹੈ। ਵਧੀਆ ਦੇਸ਼ਾਂ ‘ਚ ਅਜਿਹਾ ਨਹੀਂ ਹੁੰਦਾ ਹੈ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਲੋਕਾਂ ਨੂੰ ਜਿਉਂਣ ਦਾ ਅਧਿਕਾਰ ਹੈ, ਇਕ ਪਰਾਲੀ ਸਾੜਦਾ ਹੈ ਅਤੇ ਦੂਜੇ ਦੇ ਜਿਉਂਣ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ।

-PTC News