Fri, Apr 19, 2024
Whatsapp

ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਲੱਗ ਸਕਦੀ ਸੂਬੇ ’ਚ ਆਰਥਿਕ ਐਮਰਜੈਂਸੀ : ਪ੍ਰੋ. ਚੰਦੂਮਾਜਰਾ

Written by  Pardeep Singh -- June 29th 2022 06:23 PM
ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਲੱਗ ਸਕਦੀ ਸੂਬੇ ’ਚ ਆਰਥਿਕ ਐਮਰਜੈਂਸੀ : ਪ੍ਰੋ. ਚੰਦੂਮਾਜਰਾ

ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਲੱਗ ਸਕਦੀ ਸੂਬੇ ’ਚ ਆਰਥਿਕ ਐਮਰਜੈਂਸੀ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ’ਤੇ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤਾ ਬਜਟ ਮਹਿਜ਼ ਖਾਨਾਪੂਰਤੀ ਹੈ, ਜਿਸ ਨਾਲ ਹਰ ਵਰਗ ਅਸੰਤੁਸ਼ਟ ਨਜ਼ਰ ਆ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਨੂੰ ਆਰਥਿਕ ਐਮਰਜੈਂਸੀ ਵਾਲਾ ਧੱਕਿਆ ਜਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਹਾਲਾਤਾਂ ਦੇ ਚੱਲਦਿਆਂ ਕਿਸੇ ਸਮੇਂ ਵੀ ਸੂਬੇ ਵਿਚ ਆਰਥਿਕ ਐਮਰਜੈਂਸੀ ਲੱਗ ਸਕਦੀ ਹੈ। ਉਨ੍ਹਾਂ ਕਿਹਾ ਕਿ ਪੇਸ਼ ਕੀਤਾ ਗਿਆ ਬਜਟ ਨਾ ਤਾਂ ਖਜ਼ਾਨੇ ਦੀ ਭਰਪਾਈ ਕਰ ਸਕਦਾ ਅਤੇ ਨਾ ਹੀ ਪੰਜਾਬ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਦਾ ਕੋਈ ਸਾਰਥਿਕ ਹੱਲ ਹੈ। ਇਕ ਸਵਾਲ ਦੇ ਜਵਾਬ ’ਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ ’ਚੋਂ ਕੱਢਣ ਲਈ ਪਿਛਲੀ ਚੰਨੀ ਸਰਕਾਰ ਵੱਲੋਂ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ, ਜਦਕਿ ਅਸਲੀਅਤ ਵਿਚ ਐਲਾਨੀ ਗ੍ਰਾਂਟ ਦਾ ਇਕ ਵੀ ਪੈਸਾ ਯੂਨੀਵਰਸਿਟੀ ਤੱਕ ਨਹੀਂ ਪੁੱਜਿਆ। ਉਨ੍ਹਾਂ ਕਿਹਾ ਕਿ ਸਰਕਾਰ ਬਜਟ ’ਚ ਪੰਜਾਬੀ ਯੂਨੀਵਰਸਿਟੀ ਲਈ 200 ਕਰੋੜ ਦਾ ਐਲਾਨ ਤਾਂ ਕਰਦੀ ਹੈ, ਪ੍ਰੰਤੂ ਇਹ ਵੀ ਸਪੱਸ਼ਟ ਕਰੇ ਕਿ ਸਰਕਾਰ ਡਾਵਾਂਡੋਲ ਹੋਏ ਖਜ਼ਾਨੇ ’ਚੋਂ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਕਿਸ ਤਰ੍ਹਾਂ ਦੂਰ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ’ਚ ਡੁੱਬੇ ਪੰਜਾਬ ਨੂੰ ਹੋਰ ਕਰਜ਼ਾ ਚੁੱਕਕੇ ਨਹੀਂ ਚਲਾਇਆ ਜਾ ਸਕਦਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਰੈਵੀਨਿਊ ਇਕੱਠਾ ਕਰਨ ਲਈ ਮਹਿਜ਼ ਦਮਗਜੇ ਮਾਰੇ ਜਾ ਰਹੇ ਹਨ, ਜਦਕਿ ਹੁਣ ਤੱਕ ਕੋਈ ਠੋਸ ਨੀਤੀ ਅਤੇ ਖਜ਼ਾਨੇ ਦੇ ਸਰੋਤ ਨਜ਼ਰ ਨਹੀਂ ਆਉਂਦੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਰੈਵੀਨਿਊ ਇਕੱਠਾ ਕਰਨ ਲਈ ਲਿਆਂਦੀ ਆਬਕਾਰੀ ਨੀਤੀ ’ਤੇ ਵੀ ਅਦਾਲਤੀ ਸਟੇਅ ਆਉਣ ਨਾਲ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ ਅਤੇ ਇਹ ਨੀਤੀ ਫਲਾਪ ਸਿੱਧ ਹੋਈ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜੀਐਸਟੀ ’ਤੇ ਮੁਆਵਜ਼ਾ ਲੈਣ ਲਈ ਕੌਮੀ ਪੱਧਰ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਆਪਣਾ ਮਤਾ ਹੀ ਨਹੀਂ ਲਿਆ ਸਕਦੀ। ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਸੂਬੇ ਦੇ ਮੁੱਢਲੇ ਅਧਿਕਾਰਾਂ ’ਤੇ ਡਾਕੇ ਵੱਜ ਰਹੇ ਹਨ ਅਤੇ ਇਹ ਸਰਕਾਰ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਐਸਵਾਈਐਲ, ਭਾਖੜਾ ਮੈਨੇਜਮੈਂਟ ਦੇ ਮੈਂਬਰਸ਼ਿਪ ਅਤੇ ਝੋਨੇ ਦੀ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਇਹ ਸਰਕਾਰ ਕੇਂਦਰ ਅੱਗੇ ਆਪਣੀ ਆਵਾਜ਼ ਹੀ ਨਹੀਂ ਚੁੱਕੀ ਸੀ। ਪ੍ਰੋ. ਚੰਦੂਮਾਜਰਾ ਨੇ ਪੰਜਾਬ ’ਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਣਾ ਅਤੇ ਅਜੇ ਤੱਕ ਪੰਜਾਬ ਪੁਲਿਸ ਹੱਥ ਕੋਈ ਅਹਿਮ ਸੁਰਾਗ ਨਾ ਲੱਗਣਾ ਵੀ ਸਰਕਾਰ ਦੀ ਮਾੜੀ ਕਾਰਗੁੁਜ਼ਾਰੀ ਨੂੰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਐਨਆਈਏ ਕੋਲੋਂ ਕਰਵਾਉਣੀ ਚਾਹੀਦੀ ਹੈ। ਇਹ ਵੀ ਪੜ੍ਹੋ:ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ ਅਤੇ ਹਥਿਆਰ ਸਮੇਤ ਇਕ ਕਾਬੂ -PTC News


Top News view more...

Latest News view more...