ਮਨੋਰੰਜਨ ਜਗਤ

ਪੋਰਨੋਗ੍ਰਾਫੀ ਕੇਸ: ਮੁੰਬਈ ਹਾਈ ਕੋਰਟ ਨੇ ਰਾਜ ਕੁੰਦਰਾ ਦੀ ਸੁਣਵਾਈ 22 ਨਵੰਬਰ ਤੱਕ ਕੀਤੀ ਮੁਲਤਵੀ

By Riya Bawa -- November 17, 2021 2:11 pm -- Updated:Feb 15, 2021

ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਬਣਾਉਣ ਅਤੇ ਉਸ ਨੂੰ ਐਪਸ 'ਤੇ ਅਪਲੋਡ ਕਰਨ ਦੇ ਦੋਸ਼ 'ਚ ਮੁੰਬਈ ਹਾਈ ਕੋਰਟ ਨੇ ਰਾਜ ਕੁੰਦਰਾ ਦੀ ਜ਼ਮਾਨਤ ਦੀ ਸੁਣਵਾਈ ਸੋਮਵਾਰ (22 ਨਵੰਬਰ) ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਜ ਕੁੰਦਰਾ ਨੂੰ ਇਸ ਮਾਮਲੇ ਵਿੱਚ ਜੁਲਾਈ ਮਹੀਨੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਕਰੀਬ ਦੋ ਮਹੀਨੇ ਜੇਲ੍ਹ ਵਿੱਚ ਰਿਹਾ। ਇਸ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਮੁੰਬਈ ਦੀ ਅਦਾਲਤ ਨੇ ਰਾਜ ਕੁੰਦਰਾ ਨੂੰ ਪੋਰਨੋਗ੍ਰਾਫੀ ਮਾਮਲੇ 'ਚ 50,000 ਰੁਪਏ 'ਤੇ ਜ਼ਮਾਨਤ ਦੇ ਦਿੱਤੀ ਸੀ। ਪੋਰਨ ਮਾਮਲੇ 'ਚ ਫਸਣ ਤੋਂ ਬਾਅਦ ਰਾਜ ਕੁੰਦਰਾ ਹੁਣ ਧੋਖਾਧੜੀ ਦੇ ਮਾਮਲੇ 'ਚ ਫਸ ਗਿਆ ਹੈ। ਇਸ ਮਾਮਲੇ 'ਚ ਰਾਜ ਦੀ ਪਤਨੀ ਸ਼ਿਲਪਾ ਵੀ ਸ਼ੱਕ ਦੇ ਘੇਰੇ 'ਚ ਹੈ। ਹਾਲ ਹੀ 'ਚ ਮੁੰਬਈ ਦੀ ਬਾਂਦਰਾ ਪੁਲਸ ਨੇ ਅਭਿਨੇਤਰੀ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖਿਲਾਫ ਧੋਖਾਧੜੀ ਦੇ ਮਾਮਲੇ 'ਚ ਮਾਮਲਾ ਦਰਜ ਕੀਤਾ ਹੈ।

ਨਿਤਿਨ ਬਰਾਈ ਨਾਂ ਦੇ ਵਿਅਕਤੀ ਨੇ ਰਾਜ ਅਤੇ ਸ਼ਿਲਪਾ 'ਤੇ 1.51 ਕਰੋੜ ਦੀ ਠੱਗੀ ਮਾਰਨ ਦਾ ਦੋਸ਼ ਲਗਾਇਆ ਹੈ। ਵਿਅਕਤੀ ਦਾ ਕਹਿਣਾ ਹੈ ਕਿ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ 2014-2015 ਵਿੱਚ ਇੱਕ ਫਿਟਨੈਸ ਕੰਪਨੀ ਰਾਹੀਂ ਉਸ ਨਾਲ 1.51 ਕਰੋੜ ਦੀ ਠੱਗੀ ਮਾਰੀ ਸੀ।

-PTC News