Sat, Apr 27, 2024
Whatsapp

Power crisis: ਪੰਜਾਬ 'ਤੇ ਬਿਜਲੀ ਦਾ ਸੰਕਟ, ਜਾਣੋ ਕਿੰਨੇ ਯੂਨਿਟ ਹੋਏ ਬੰਦ

Written by  Riya Bawa -- October 10th 2021 11:06 AM
Power crisis: ਪੰਜਾਬ 'ਤੇ ਬਿਜਲੀ ਦਾ ਸੰਕਟ, ਜਾਣੋ ਕਿੰਨੇ ਯੂਨਿਟ ਹੋਏ ਬੰਦ

Power crisis: ਪੰਜਾਬ 'ਤੇ ਬਿਜਲੀ ਦਾ ਸੰਕਟ, ਜਾਣੋ ਕਿੰਨੇ ਯੂਨਿਟ ਹੋਏ ਬੰਦ

Power crisis: ਪੰਜਾਬ ਵਿਚ ਬਿਜਲੀ ਸੰਕਟ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਇਹ ਹਾਲਾਤ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਹਨ। ਪੰਜਾਬ ਅਤੇ ਆਂਧਰਾ ਪ੍ਰਦੇਸ਼ ਨੇ ਬਿਜਲੀ ਪਲਾਂਟਾਂ ਵਿਚ ਕੋਲੇ ਦੀ ਕਮੀ ਦਾ ਪ੍ਰਗਟਾਵਾ ਕੀਤਾ ਹੈ। ਅਜਿਹੇ ਵਿਚ ਰਾਜਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਕੇਂਦਰ ਦੇ ਸਾਹਮਣੇ ਇੱਕ ਚੁਣੌਤੀ ਬਣ ਗਿਆ ਹੈ। Punjab witnesses power cuts amid severe coal shortage ਸੂਬੇ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਉਂਝ ਇਹ ਸਮੱਸਿਆ ਦੇਸ਼ ਵਿਆਪੀ ਹੈ। ਦੇਸ਼ ਭਰ ਵਿੱਚ ਕੋਲੇ ਦਾ ਸੰਕਟ ਖੜ੍ਹਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੋਲੇ ਦੀ ਘਾਟ ਕਾਰਨ ਪੰਜਾਬ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿੱਚ ਹੋਰ ਯੂਨਿਟ ਬੰਦ ਹੋ ਜਾਣਗੇ। ਇਸ ਕਰਕੇ ਸੂਬੇ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਇਸ ਦਾ ਸਿੱਧਾ ਅਸਰ ਉਦਯੋਗਾਂ ਤੇ ਹੋਰ ਕਾਰੋਬਾਰ ਉੱਪਰ ਪੈ ਰਿਹਾ ਹੈ। ਖੇਤੀ ਖੇਤਰ ਵੀ ਬਿਜਲੀ ਕੱਟਾਂ ਕਰਕੇ ਪ੍ਰਭਾਵਿਤ ਹੋ ਰਿਹਾ ਹੈ। PSPCL claims to supply 10.3 hours of power to Agriculture sector in Punjab on July 4 ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਲ ਇੰਡੀਆ ਲਿਮਟਿਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਤੈਅ ਕੋਟੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ। ਇਹ ਯੂਨਿਟ ਹੋਏ ਹਨ ਬੰਦ ਸੂਤਰਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੇ ਦੋ ਯੂਨਿਟ ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇੱਕ ਯੂਨਿਟ ਬੰਦ ਹੈ। ਇੱਕ ਅਧਿਕਾਰੀ ਮੁਤਾਬਕ ਹਾਲੇ ਸਿਰਫ ਇੱਕ ਯੂਨਿਟ ਬੰਦ ਹੋਇਆ ਹੈ, ਦੋ ਯੂਨਿਟ ਆਪਣੀ ਅੱਧੀ ਸਮਰਥਾ ਨਾਲ ਚੱਲ ਰਹੇ ਹਨ। ਇਸ ਦੇ ਨਾਲ ਹੀ ਲਹਿਰਾ ਮੁਹੱਬਤ ਦਾ ਵੀ ਇੱਕ ਯੂਨਿਟ ਬੰਦ ਹੋ ਗਿਆ ਹੈ। ਸ਼ੁਕਰਵਾਰ ਬਣਾਵਾਲਾਂ ਤਾਪਘਰ ਦੇ ਤਿੰਨੇ ਯੂਨਿਟ ਚੱਲਦੇ ਸਨ ਪਰ ਸ਼ਨੀਵਾਰ ਦੋ ਬੰਦ ਹੋ ਗਏ। Punjab power crisis worsens as Talwandi Sabo Thermal Power Plant reduces generation ਕੋਲੇ ਦੀ ਕਮੀ ਕਾਰਨ ਗੋਇੰਦਵਾਲ ਸਾਹਿਬ ਦਾ ਜੀ ਵੀ ਕੇ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਹੋ ਗਏ। ਰੋਪੜ ਦੇ 2 ਯੂਨਿਟ ਕੁਲ 420 MW ਪਹਿਲਾਂ ਤੋਂ ਹੀ ਬੰਦ ਹਨ। ਰਾਜਪੁਰਾ ਦਾ ਐਨ ਪੀ ਐੱਲ ਦੇ ਦੋਨੋਂ ਯੂਨਿਟ 1332 MW ਪੂਰੀ ਸਮਰੱਥਾ ਦੇ ਚੱਲ ਰਹੇ ਹਨ। -PTC News


Top News view more...

Latest News view more...