ਮੁੱਖ ਖਬਰਾਂ

ਬਿਜਲੀ ਮੰਤਰੀ ਵੱਲੋਂ ਡਿਊਟੀ ਤੋਂ ਗ਼ੈਰ-ਹਾਜ਼ਰ ਰੋਡਵੇਜ਼ ਦਾ ਇੰਸਪੈਕਟਰ ਮੁਅੱਤਲ

By Ravinder Singh -- July 13, 2022 5:42 pm

ਅੰਮ੍ਰਿਤਸਰ : ਅੱਜ ਸਵੇਰੇ ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ ਪੰਜਾਬ ਵੱਲੋਂ ਜੰਡਿਆਲਾ ਗੁਰੂ ਦੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸੁਖਦੇਵ ਸਿੰਘ ਸਬ ਇੰਸਪੈਕਟਰ ਦੀ ਡਿਊਟੀ ਜੰਡਿਆਲਾ ਗੁਰੂ ਬੱਸ ਅੱਡੇ ਨੂੰ ਸਕੂਲਾਂ , ਕਾਲਜਾਂ ਦੇ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੀਆਂ ਬੱਸਾਂ ਨੂੰ ਰੋਕ ਕੇ ਬੱਸਾਂ ਵਿੱਚ ਬਿਠਾਉਣ ਲਈ ਸਵੇਰ ਸਮਾਂ 7.00 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਈ ਗਈ ਸੀ ਪਰ ਚੈਕਿੰਗ ਦੌਰਾਨ ਪਾਇਆ ਕਿ ਇਹ ਕਰਮਚਾਰੀ ਡਿਊਟੀ ਤੋਂ ਗੈਰ ਹਾਜ਼ਰ ਸੀ।

ਬਿਜਲੀ ਮੰਤਰੀ ਵੱਲੋਂ ਡਿਊਟੀ ਤੋਂ ਗ਼ੈਰ-ਹਾਜ਼ਰ ਰੋਡਵੇਜ਼ ਦਾ ਇੰਸਪੈਕਟਰ ਮੁਅੱਤਲਜਿਸ ਉਤੇ ਕਾਰਵਾਈ ਕਰਦੇ ਹੋਏ ਬਿਜਲੀ ਮੰਤਰੀ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਉਤੇ ਇਸ ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਦਿਆਂ ਹੋਇਆ ਉਸ ਨੂੰ ਪੰਜਾਬ ਸਿਵਲ ਸਰਵਿਸਜ਼ ( ਸਜ਼ਾ ਤੇ ਅਪੀਲ ) 1970 ਦੇ ਰੂਲ 4 ( 1 ) ਅਧੀਨ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਬਿਜਲੀ ਮੰਤਰੀ ਵੱਲੋਂ ਡਿਊਟੀ ਤੋਂ ਗ਼ੈਰ-ਹਾਜ਼ਰ ਰੋਡਵੇਜ਼ ਦਾ ਇੰਸਪੈਕਟਰ ਮੁਅੱਤਲਬਿਜਲੀ ਮੰਤਰੀ ਵੱਲੋਂ ਚੈਕਿੰਗ ਦੌਰਾਨ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਇਸ ਅੱਡੇ ਤੋਂ ਸਵਾਰੀਆਂ ਲੈ ਕੇ ਹੀ ਜਾਣਗੀਆਂ ਤੇ ਸਕੂਲੀ ਬੱਚਿਆਂ ਤੇ ਲੋਕਾਂ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ।
ਜੰਡਿਆਲਾ ਗੁਰੂ ਬੱਸ ਸਟੈਂਡ ਵਿਖੇ ਸਕੂਲ ਕਾਲਜ ਦੇ ਬੱਚੇ ਤੇ ਸਵਾਰੀਆਂ ਨੂੰ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਨੂੰ ਰੋਕ ਕੇ ਬਿਠਾਉਣ ਸਬੰਧੀ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਭੇਜ ਸਿੰਘ ਪੰਜਾਬ ਰੋਡਵੇਜ਼ ਅੰਮ੍ਰਿਤਸਰ-1 ਡਿਊਟੀ ਸਵੇਰੇ 7 ਵਜੇ ਤੋਂ 11 ਵਜੇ ਤੱਕ ਅਤੇ ਅਤੇ ਹਰਪ੍ਰੀਤ ਸਿੰਘ ਦੀ ਡਿਊਟੀ ਸਵੇਰੇ 11 ਵਜੇ ਤੋਂ ਸ਼ਾਮ 7 ਵਜੇ ਤੱਕ ਲਗਾਈ ਜਾਂਦੀ ਹੈ।

ਬਿਜਲੀ ਮੰਤਰੀ ਵੱਲੋਂ ਡਿਊਟੀ ਤੋਂ ਗ਼ੈਰ-ਹਾਜ਼ਰ ਰੋਡਵੇਜ਼ ਦਾ ਇੰਸਪੈਕਟਰ ਮੁਅੱਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮ੍ਰਿਤਸਰ-1 ਨੇ ਦੱਸਿਆ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ:ਟੀ:ਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਤੇ ਸਵਾਰੀਆਂ ਨੂੰ ਬੱਸਾਂ ਵਿੱਚ ਬਿਠਾਇਆ ਜਾ ਸਕੇ ਉਤੇ ਅਮਲ ਕਰਦਿਆਂ ਇਨ੍ਹਾਂ ਦੀ ਡਿਊਟੀ ਲਗਾਈ ਗਈ ਹੈ। ਜਨਰਲ ਮੈਨੇਜਰ ਰੋਡਵੇਜ਼ ਨੇ ਦੱਸਿਆ ਕਿ ਜੇਕਰ ਕੋਈ ਵੀ ਬੱਸ ਆਉਣ-ਜਾਣ ਸਮੇਂ ਨਹੀਂ ਰੁਕਦੀ ਤਾਂ ਉਸ ਵਿਰੁੱਧ ਇਨ੍ਹਾਂ ਦੀ ਰਿਪੋਰਟ ਦੇ ਆਧਾਰ ਉਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਹਾਂ ਇੰਸਪੈਕਟਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਆਪਣੀ ਡਿਊਟੀ ਉਤੇ ਸਮੇਂ ਸਿਰ ਪਾਬੰਦ ਹੋਣ।

ਇਹ ਵੀ ਪੜ੍ਹੋ : 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਨਪੁਰ 'ਚੋਂ 4 ਹੋਰ ਮੁਲਜ਼ਮ ਗ੍ਰਿਫ਼ਤਾਰ

  • Share