ਇਹ ਵੀ ਪੜ੍ਹੋ:ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ੍ਹ ਮੰਤਰੀ
-PTC News
-PTC News
ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਉਪਲਬਧ: ਹਰਭਜਨ ਸਿੰਘ ਈ.ਟੀ.ਓ
ਹਰ ਵਰਗ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਹੀ ਕੌਮੀ ਗਰਿੱਡ ਤੋਂ ਮਾਮੂਲੀ ਦਰਾਂ `ਤੇ ਲੋੜੀਂਦੀ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਹੋਇਆ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ `ਤੇ ਜ਼ਿਕਰ ਕੀਤਾ ਕਿ ਅਸੀਂ ਆਪਣੇ ਸਾਰੇ ਵਿਕਲਪਾਂ ਦੀ ਪੜਚੋਲ ਕੀਤੀ ਹੈ ਅਤੇ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਉਨ੍ਹਾਂ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੇ ਹਾਂ।ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਬਿਜਲੀ ਬਚਾਊ ਤਕਨਾਲੋਜੀ ਅਪਣਾਉਣ ਦੀ ਅਪੀਲ ਵੀ ਕੀਤੀ।
ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਲਈ ਪਾਣੀ ਬਚਾਉਣ ਵਾਸਤੇ ਸਾਰੇ ਕਿਸਾਨਾਂ ਅੱਗੇ ਆਉਣ ਲਈ ਉਤਸ਼ਾਹਿਤ ਕਰਨ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਕਮਰਸ਼ੀਅਲ ਗੋਪਾਲ ਸ਼ਰਮਾ ਆਦਿ ਸੀਨੀਅਰ ਅਧਿਕਾਰੀ ਸ਼ਾਮਲ ਸਨ।
-PTC News