ਪਾਵਰਕਾਮ ਨਾਲ ਸਬੰਧਿਤ ਇੰਪਲਾਈਜ਼ ਫੈਡਰੇਸ਼ਨ ਵੱਲੋਂ ਪੀਟੀਸੀ ਨਿਊਜ਼ ਦਾ ਧੰਨਵਾਦ

powercom

ਪਾਵਰਕਾਮ ਨਾਲ ਸਬੰਧਿਤ ਇੰਪਲਾਈਜ਼ ਫੈਡਰੇਸ਼ਨ ਵੱਲੋਂ ਪੀਟੀਸੀ ਨਿਊਜ਼ ਦਾ ਧੰਨਵਾਦ,ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤਿਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਪਾਵਰਕਾਮ ਨਾਲ ਸਬੰਧਿਤ ਇੰਪਲਾਈਜ਼ ਫੈਡਰੇਸ਼ਨ ਵੱਲੋਂ ਪੀਟੀਸੀ ਨਿਊਜ਼ ਦਾ ਧੰਨਵਾਦ ਕੀਤਾ ਗਿਆ ਹੈ।

ਮਹਿੰਗੀ ਬਿਜਲੀ ਦੀ ਅਸਲ ਸੱਚਾਈ ਲੋਕਾਂ ਤੱਕ ਪਹੁੰਚਾਉਣ ਲਈ ਫੈਡਰੇਸ਼ਨ ਵੱਲੋਂ ਧੰਨਵਾਦ ਮਤਾ ਪਾਸ ਕੀਤਾ ਗਿਆ ਹੈ।

ਇੰਪਲਾਈਜ਼ ਫੈਡਰੇਸ਼ਨ ਦਾ ਕਹਿਣਾ ਹੈ ਕਿ ਪੀਟੀਸੀ ਨਿਊਜ਼ ਨੇ ਖ਼ਬਰਾਂ ਅਤੇ ਡਿਬੇਟ ਜ਼ਰੀਏ ਸਹੀ ਤੱਥ ਲੋਕਾਂ ਸਾਹਮਣੇ ਰੱਖੇ ਅਤੇ ਇਸ ਮੁੱਦੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ। ਜਿਸ ਨਾਲ ਆਮ ਲੋਕਾਂ ਨੂੰ ਵੀ ਪਤਾ ਲੱਗਾ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਮਿਲਣਾ ਇਹਨਾਂ ਅਫਸਰਸ਼ਾਹੀ ਦੀ ਘੋਰ ਨਲਾਇਕੀ ਹੈ।

-PTC News