
ਚੰਡੀਗੜ੍ਹ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪੜ੍ਹੋ ਹੋਰ ਖ਼ਬਰਾਂ : ਭਾਰਤ ਨੇ 41 ਸਾਲ ਬਾਅਦ ਹਾਕੀ ’ਚ ਜਿੱਤਿਆ ਕਾਂਸੀ ਦਾ ਤਗ਼ਮਾ , ਜਰਮਨੀ ਨੂੰ 5-4 ਨਾਲ ਹਰਾਇਆ
ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਤ ਕਿਸ਼ੋਰ ਨੇ ਆਪਣੇਅਸਤੀਫ਼ੇ ਵਿਚ ਕਿਹਾ ਕਿ ਉਹ ਫਿਲਹਾਲ ਆਪਣੇ ਭਵਿੱਖ ਬਾਰੇ ਫੈਸਲਾ ਲੈ ਰਹੇ ਹਨ। ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਲਈ ਵੱਡਾ ਝਟਕਾ ਹੈ।

ਪੰਜਾਬ ਸਰਕਾਰ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਲੰਮੇ ਸਮੇਂ ਤੋਂ ਸਕੱਤਰੇਤ ਵਿਚ ਕਮਰਾ ਅਤੇ ਸਟਾਫ ਮੁਹਈਆ ਕੀਤਾ ਹੋਇਆ ਸੀ।

ਦੱਸਿਆ ਜਾਂਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਹ ਜਨਤਕ ਜੀਵਨ ਤੋਂ ਕੁਝ ਸਮਾਂ ਬਰੇਕ ਲੈਣਾ ਚਾਹੁੰਦਾ ਹੈ।
-PTCNews