Tue, Apr 23, 2024
Whatsapp

ਕੋਰੋਨਾਵਾਇਰਸ: ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਭਲਕੇ ਹੋਵੇਗੀ ਅਰਦਾਸ

Written by  Jashan A -- March 18th 2020 06:11 PM
ਕੋਰੋਨਾਵਾਇਰਸ: ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਭਲਕੇ ਹੋਵੇਗੀ ਅਰਦਾਸ

ਕੋਰੋਨਾਵਾਇਰਸ: ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਭਲਕੇ ਹੋਵੇਗੀ ਅਰਦਾਸ

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਕੋਰੋਨਾਵਾਇਰਸ ਦੇ ਚੱਲਦਿਆਂ ਵਿਸ਼ਵ ਮਾਨਵ ਦੀ ਸਲਾਮਤੀ ਲਈ ਗੁਰਦੁਆਰਾ ਸਾਹਿਬਾਨ ਅੰਦਰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 19 ਮਾਰਚ ਨੂੰ ਪਾਏ ਜਾਣਗੇ। ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਲਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਵੀ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। -PTC News


  • Tags

Top News view more...

Latest News view more...