
ਨਵੀਂ ਦਿੱਲੀ : ਮੌਸਮ ਵਿਭਾਗ ਅਨੁਸਾਰ ਇਸ ਵਾਰ ਮੌਨਸੂਨ ਇਕ ਹਫ਼ਤਾ ਪਹਿਲਾਂ ਦਸਤਕ ਦੇ ਦੇਵੇਗਾ। ਕੇਰਲਾ ਵਿੱਚ ਪ੍ਰੀ ਮੌਨਸੂਨ ਨੇ ਦਸਤਕ ਦੇ ਵੀ ਦਿੱਤੀ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਦੱਖਣ-ਪੱਛਮੀ ਮੌਨਸੂਨ ਕਾਰਨ ਕੇਰਲ 'ਚ ਪ੍ਰੀ-ਮੌਨਸੂਨ ਸਰਗਰਮ ਹੋ ਗਿਆ ਤੇ ਇਸ ਕਾਰਨ ਕੇਰਲ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਜਿੱਥੇ ਦੇਸ਼ ਦੇ ਕਈ ਸੂਬੇ ਲੂ ਅਤੇ ਅੱਤ ਦੀ ਗਰਮੀ ਦੀ ਲਪੇਟ 'ਚ ਹਨ, ਉਥੇ ਹੀ ਦੂਜੇ ਪਾਸੇ ਆਸਾਮ ਵਿੱਚ ਵੀ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਅਤੇ ਕਈ ਇਲਾਕਿਆਂ 'ਚ ਜ਼ਮੀਨ ਖਿਸਕਣ ਕਾਰਨ ਤਬਾਹੀ ਮਚ ਗਈ ਹੈ।
ਆਸਾਮ ਦੇ 6 ਜ਼ਿਲ੍ਹਿਆਂ ਵਿੱਚ ਕਰੀਬ 25,000 ਲੋਕ ਹੜ੍ਹ ਨਾਲ ਪ੍ਰਭਾਵਿਤ ਹਨ। ਮੌਸਮ ਵਿਭਾਗ ਨੇ ਪ੍ਰੀ-ਮੌਨਸੂਨ ਗਤੀਵਿਧੀਆਂ ਕਾਰਨ ਕੇਰਲ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਜਾਰੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕੇਰਲ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।
Assam | Incessant rains triggered landslides in several parts of the Dima Hasao district yesterday
Landslides reported so far from 12 villages in Dima Hasao district. Around 80 houses are severely affected, 3 people dead in Haflong area: Assam State Disaster Management Authority pic.twitter.com/KgXnMUJmA2
— ANI (@ANI) May 15, 2022
ਕੇਰਲ ਦੇ ਤਿਰੂਵਨੰਤਪੁਰਮ, ਤ੍ਰਿਸੂਰ, ਮਲਪੁਰਮ, ਕੋਝੀਕੋਡ ਤੇ ਵਾਇਨਾਡ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੇਰਲ ਦੇ ਤੱਟਵਰਤੀ ਤੇ ਪਹਾੜੀ ਖੇਤਰਾਂ 'ਚ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਛੇਰਿਆਂ ਨੂੰ ਵੀ ਸਮੁੰਦਰ ਵਿੱਚ ਜਾਣ ਤੋਂ ਪਹਿਲਾਂ ਸਾਵਧਾਨੀ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਅਸਾਮ ਤੇ ਗੁਆਂਢੀ ਸੂਬਿਆਂ ਮੇਘਾਲਿਆ ਤੇ ਅਰੁਣਾਂਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਈ ਨਦੀਆਂ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ ਤੇ ਕੋਪਿਲੀ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਸ਼ਨਿੱਚਰਵਾਰ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੀਮਾ ਹਸਾਓ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਨਾਲ ਕਈ ਘਰ ਤਬਾਹ ਹੋ ਗਏ।
ਅਸਾਮ ਵਿੱਚ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਾਣਕਾਰੀ ਦਿੱਤੀ ਹੈ ਕਿ ਦੀਮਾ ਹਸਾਓ ਦੇ ਕੁੱਲ 12 ਪਿੰਡ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਹੋਏ ਹਨ। ਇੱਥੇ 3 ਲੋਕਾਂ ਦੀ ਮੌਤ ਹੋ ਗਈ ਤੇ 80 ਤੋਂ ਵੱਧ ਘਰ ਤਬਾਹ ਹੋ ਗਏ। ਡਿਜ਼ਾਸਟਰ ਮੈਨੇਜਮੈਂਟ ਅਥਾਰਟੀ 6 ਜ਼ਿਲ੍ਹਿਆਂ, ਕਚਾਰ, ਧੇਮਾਜੀ, ਹੋਜਈ, ਕਾਰਬੀ ਐਂਗਲੌਂਗ ਵੈਸਟ, ਨਾਗਾਓਂ ਅਤੇ ਕਾਮਰੂਪ ਖੇਤਰਾਂ ਵਿੱਚ ਪਿਛਲੇ 94 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਹੜ੍ਹ ਆਇਆ ਹੈ। ਅਸਾਮ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹਾਂ ਕਾਰਨ 1732.72 ਹੈਕਟੇਅਰ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ : ਬੱਚੀ ਨਾਲ ਜਬਰ ਜਨਾਹ, ਮਾਪਿਆਂ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਕੀਤੀ ਅਪੀਲ