Thu, Apr 25, 2024
Whatsapp

ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

Written by  Shanker Badra -- December 02nd 2020 04:27 PM
ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ

ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ:ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀਆਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਜਲਦੀ ਹੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। [caption id="attachment_454243" align="aligncenter" width="300"]Prem Singh Chandumajra Condemns Statements Of Manohar Lal Khattar And Ravneet Bittu ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ[/caption] ਚੰਦੂਮਾਜਰਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮਮਤਾ ਬੈਨਰਜੀ ਦੀ ਟੀਐੱਮਸੀ ਸ਼ਿਵਸੈਨਾ ਅਤੇ ਹੋਰ ਖੇਤਰੀ ਪਾਰਟੀਆਂ ਨਾਲ ਸੰਪਰਕ ਵਿੱਚ ਹਨ ਅਤੇ ਜਲਦੀ ਸਾਂਝਾ ਫਰੰਟ ਬਣਾ ਕੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। [caption id="attachment_454244" align="aligncenter" width="300"]Prem Singh Chandumajra Condemns Statements Of Manohar Lal Khattar And Ravneet Bittu ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ[/caption] ਚੰਦੂਮਾਜਰਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਵੱਲ ਗੌਰ ਕਰਨ ਅਤੇ ਨਾਲ ਇਹ ਵੀ ਤਾੜਨਾ ਕੀਤੀ ਕਿ ਜੇ ਕੇਂਦਰ ਸਰਕਾਰ ਇਸ ਮਸਲੇ ਲਈ ਗੰਭੀਰ ਨਾ ਹੋਈ ਤਾਂ ਕਈ ਰਾਜਾਂ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਖਤਰੇ 'ਚ ਪੈ ਸਕਦੀਆਂ ਹਨ। [caption id="attachment_454241" align="aligncenter" width="297"]Prem Singh Chandumajra Condemns Statements Of Manohar Lal Khattar And Ravneet Bittu ਪ੍ਰੇਮ ਸਿੰਘ ਚੰਦੂਮਾਜਰਾ ਨੇ ਮਨੋਹਰ ਲਾਲ ਖੱਟੜ ਅਤੇ ਰਵਨੀਤ ਬਿੱਟੂ ਦੇ ਬਿਆਨ ਦੀ ਕੀਤੀ ਨਿਖੇਧੀ[/caption] ਚੰਦੂਮਾਜਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦੇ ਬਿਆਨਾਂ ਦੀ ਵੀ ਨਿਖੇਧੀ ਕੀਤੀ ਹੈ। ਚੰਦੂਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬੇਨਤੀ ਕੀਤੀ ਕਿ ਉਹ ਸਮੂਹ ਰਾਜਨੀਤਕ ਪਾਰਟੀਆਂ ਦੇ ਇੱਕ ਡੈਲੀਗੇਸ਼ਨ ਨੂੰ ਨਾਲ ਲਿਜਾ ਕੇ ਪ੍ਰਧਾਨ ਮੰਤਰੀ ਨੂੰ ਮਿਲਣ। -PTCNews


Top News view more...

Latest News view more...