Sat, Apr 27, 2024
Whatsapp

ਮੁਖਤਾਰ ਅੰਸਾਰੀ ਮਾਮਲੇ 'ਚ ਵੱਡੇ ਐਕਸ਼ਨ ਦੀ ਤਿਆਰੀ, ਮੰਤਰੀ ਬੈਂਸ ਨੇ CM ਨੂੰ ਸੌਂਪੀ ਰਿਪੋਰਟ

Written by  Pardeep Singh -- August 17th 2022 03:55 PM -- Updated: August 17th 2022 04:00 PM
ਮੁਖਤਾਰ ਅੰਸਾਰੀ ਮਾਮਲੇ 'ਚ ਵੱਡੇ ਐਕਸ਼ਨ ਦੀ ਤਿਆਰੀ, ਮੰਤਰੀ ਬੈਂਸ ਨੇ CM ਨੂੰ ਸੌਂਪੀ ਰਿਪੋਰਟ

ਮੁਖਤਾਰ ਅੰਸਾਰੀ ਮਾਮਲੇ 'ਚ ਵੱਡੇ ਐਕਸ਼ਨ ਦੀ ਤਿਆਰੀ, ਮੰਤਰੀ ਬੈਂਸ ਨੇ CM ਨੂੰ ਸੌਂਪੀ ਰਿਪੋਰਟ

ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸੂਬੇ ਦੀ ਪਿਛਲੀ ਸਰਕਾਰ ਦੌਰਾਨ ਉੱਤਰ ਪ੍ਰਦੇਸ਼ ਦੇ ਨੇਤਾ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸ ਦੀ ਪਤਨੀ ਦੇ ਨਾਲ ਰਹਿਣ ਵਿੱਚ ਕਈ ਵੱਡੇ ਲੋਕ ਸ਼ਾਮਿਲ ਸਨ। ਹਰਜੋਤ ਸਿੰਘ ਬੈਂਸ ਮੰਗਲਵਾਰ ਨੂੰ ਦੱਸਿਆ ਹੈ ਕਿ ਇਸ ਸਬੰਧੀ ਜਾਂਚ ਦੀ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ ਅਤੇ ਜਲਦੀ ਹੀ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਜਾਵੇਗੀ। ਜੇਲ੍ਹ ਮੰਤਰੀ ਬੈਂਸ ਨੇ ਕਿਹਾ ਹੈ ਕਿ ਮੁਖਤਾਰ ਅੰਸਾਰੀ ਨੂੰ ਰੂਪਨਗਰ ਜੇਲ੍ਹ ਵਿੱਚ ਰੱਖ ਕੇ ਵੀਆਈਪੀ ਟਰੀਟਮੈਂਟ ਦੇਣ ਦੇ ਵੀ ਸਬੂਤ ਮਿਲੇ ਹਨ। ਮੁਖਤਾਰ ਅੰਸਾਰੀ ਮਾਮਲੇ 'ਚ ਵੱਡੇ ਐਕਸ਼ਨ ਦੀ ਤਿਆਰੀ, ਮੰਤਰੀ ਬੈਂਸ ਨੇ CM ਨੂੰ ਸੌਂਪੀ ਰਿਪੋਰਟ ਹਾਈ ਪਾਵਰ ਕਮੇਟੀ ਦਾ ਗਠਨ-ਬੈਂਸ ਜੇਲ੍ਹ ਮੰਤਰੀ ਬੈਂਸ ਨੇ ਕਿਹਾ ਕਿ ਅੰਸਾਰੀ ਮਾਮਲੇ ਵਿੱਚ ਕਈ ਵੱਡੇ ਲੋਕਾਂ ਦਾ ਹੱਥ ਹੈ। ਮੁੱਖ ਮੰਤਰੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਜਲਦੀ ਹੀ ਰਾਸ਼ਟਰੀ ਪੱਧਰ ਦੀ ਕਾਰਵਾਈ ਕੀਤੀ ਜਾਵੇਗੀ। Mukhtar Ansari used to live alone like a VIP in the barracks of 25 inmates of Ropar Jail ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦੱਸ ਦੇਈਏ ਕਿ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਵੀ ਵਿਧਾਨ ਸਭਾ ਵਿੱਚ ਗੈਂਗਸਟਰ ਅੰਸਾਰੀ ਦਾ ਮੁੱਦਾ ਚੁੱਕਿਆ ਸੀ। ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਕੇ 2 ਸਾਲ 3 ਮਹੀਨੇ ਤੱਕ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਉਹ ਜੇਲ੍ਹ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ। ਯੂਪੀ ਸਰਕਾਰ ਨੇ 26 ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਪਰ ਪੰਜਾਬ ਤੋਂ ਉੱਤਰ ਪ੍ਰਦੇਸ਼ ਨਹੀਂ ਭੇਜੇ ਗਏ। ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦਿੱਤਾ ਗਿਆ। Mukhtar Ansari used to live alone like a VIP in the barracks of 25 inmates of Ropar Jail ਪੰਜਾਬ 'ਚ ਹੋਇਆ ਸੀ ਕੇਸ ਦਰਜ ਮੁਖਤਾਰ ਅੰਸਾਰੀ 'ਤੇ ਪੰਜਾਬ ਦੇ ਮੋਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਇਲਜ਼ਾਮ ਲੱਗਿਆ ਸੀ। ਉਸ ਨੂੰ ਪੰਜਾਬ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ। 24 ਜਨਵਰੀ 2019 ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਪਿਛਲੇ ਸਾਲ ਅਪ੍ਰੈਲ 'ਚ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਪੁਲਸ ਨੇ ਹਿਰਾਸਤ 'ਚ ਲੈ ਲਿਆ ਸੀ। ਇਹ ਵੀ ਪੜ੍ਹੋ:CM ਵੱਲੋਂ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਿਤ ਕਰਨ ਦੀ ਪ੍ਰਵਾਨਗੀ -PTC News


Top News view more...

Latest News view more...