Fri, Apr 26, 2024
Whatsapp

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ, 100 ਏਕੜ 'ਚ ਹੋਵੇਗਾ ਸਮਾਗਮ

Written by  Pardeep Singh -- March 14th 2022 09:21 PM -- Updated: March 14th 2022 09:27 PM
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ, 100 ਏਕੜ 'ਚ ਹੋਵੇਗਾ ਸਮਾਗਮ

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ, 100 ਏਕੜ 'ਚ ਹੋਵੇਗਾ ਸਮਾਗਮ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਚੋਂ ਭਾਰੀ ਬਹੁਮਤ ਹਾਸਿਲ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁੱਦੇ ਲਈ ਸਹੁੰ ਚੁੱਕਣਗੇ। ਇਸ ਨੂੰ ਲੈ ਕੇ ਖਟਕੜ ਕਲਾਂ ਵਿਖੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਇਸ ਸਮਾਗਮ ਬਾਰੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਨੇ ਦੱਸਿਆ ਹੈ ਕਿ ਇਹ ਸਮਾਰੋਹ ਵਿੱਚ 4-5 ਲੱਖ ਲੋਕ ਸ਼ਾਮਿਲ ਹੋਣਗੇ।

ਉਨ੍ਹਾਂ ਦੱਸਿਆ ਹੈ ਕਿ 100 ਏਕੜ ਵਿਚੋਂ 50 ਏਕੜ ਪਾਰਕਿੰਗ ਲਈ ਅਤੇ 50 ਏਕੜ ਉੱਤੇ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਇੱਥੇ ਸੁਰੱਖਿਆ ਨੂੰ ਲੈ ਕੇ ਪੁਖਤੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਕਿਸਮ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਆਉਣ ਵਾਲੇ ਲੋਕਾਂ ਲਈ ਕੋਈ ਮੁਸ਼ਕਿਲ ਨਾ ਹੋਵੇ। ਇਹ ਵੀ ਪੜ੍ਹੋ:ਵਿਸ਼ਵ ਪੰਜਾਬੀ ਕਾਨਫਰੰਸ ਲਈ 50 ਮੈਂਬਰੀ ਵਫ਼ਦ ਪੁੱਜਿਆ ਲਾਹੌਰ -PTC News

Top News view more...

Latest News view more...