Padma Awards: ਰਾਸ਼ਟਰਪਤੀ ਵੱਲੋਂ 141 ਹਸਤੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ, ਵੇਖੋ ਲਿਸਟ
ਨਵੀਂ ਦਿੱਲੀ: ਅੱਜ ਸਾਬਕਾ ਕੇਂਦਰੀ ਮੰਤਰੀਆਂ ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਦੱਸ ਦੇਈਏ ਕਿ ਇਸ ਤੋਂ ਇਲਾਵਾ ਕੰਗਨਾ ਰਣੌਤ, ਅਦਨਾਨ ਸਾਮੀ, ਰਾਣੀ ਰਾਮਪਾਲ, ਪੀ.ਵੀ. ਸਿੰਧੂ ਸਮੇਤ 141 ਲੋਕਾਂ ਨੂੰ ਸਾਲ 2020 ਲਈ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਪ੍ਰੋਗਰਾਮ ਅੱਜ ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਵਿੱਚ ਆਯੋਜਿਤ ਕੀਤਾ ਗਿਆ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੁਰਸਕਾਰਾਂ ਦੀ ਵੰਡ ਕੀਤੀ। ਕੱਲ੍ਹ, ਰਾਸ਼ਟਰਪਤੀ 2021 ਲਈ 119 ਲੋਕਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕਰਨਗੇ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਰੁਣ ਜੇਤਲੀ ਦੀ ਪਤਨੀ ਸੰਗੀਤਾ ਜੇਤਲੀ ਤੇ ਸੁਸ਼ਮਾ ਸਵਰਾਜ ਦੀ ਧੀ ਬੰਸੁਰੀ ਸਵਰਾਜ ਨੂੰ ਇਹ ਪੁਰਸਕਾਰ ਦਿੱਤਾ। ਇਸ ਮੌਕੇ ਓਲੰਪੀਅਨ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਤ ਕੀਤਾ ਗਿਆ।
ਹਾਲ ਹੀ ਵਿੱਚ ਟੋਕੀਓ ਓਲੰਪਿਕ ਵਿੱਚ ਟੀਮ ਦੀ ਅਗਵਾਈ ਕਰਨ ਵਾਲੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਪਦਮ ਸ਼੍ਰੀ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ।
ICMR ਦੇ ਸਾਬਕਾ ਮੁੱਖ ਵਿਗਿਆਨੀ, ਡਾ. ਰਮਨ ਗੰਗਾਖੇਡਕਰ, ICMR ਨੂੰ ਪਦਮ ਸ਼੍ਰੀ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ ਹੈ। ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 141 ਲੋਕਾਂ ਨੂੰ ਸਾਲ 2020 ਦੇ ਪਦਮ ਐਵਾਰਡਾਂ ਨਾਲ ਸਨਮਾਨਿਤ ਕੀਤਾ। ਪਦਮ ਐਵਾਰਡ ਵਿੱਚ ਸਭ ਤੋਂ ਵੱਡੇ ਪਦਮ ਵਿਭੂਸ਼ਨ ਸੱਤ ਲੋਕਾਂ ਨੂੰ, ਪਦਮ ਭੂਸ਼ਨ 16 ਲੋਕਾਂ ਨੂੰ ਤੇ ਪਦਮ ਸ਼੍ਰੀ ਐਵਾਰਡ 118 ਲੋਕਾਂ ਨੂੰ ਪ੍ਰਦਾਨ ਕੀਤਾ ਗਿਆ। ਇਨ੍ਹਾਂ ਵਿੱਚੋਂ 33 ਔਰਤਾਂ, ਵਿਦੇਸ਼ੀ, ਗੈਰ-ਨਿਵਾਸੀ, ਭਾਰਤੀ ਮੂਲ ਸ਼੍ਰੇਣੀ ਦੇ 18 ਲੋਕ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 12 ਲੋਕਾਂ ਨੂੰ ਮਰਨ ਤੋਂ ਬਾਅਦ ਇਹ ਸਨਮਾਨ ਦਿੱਤਾ ਗਿਆ।Captain of the women's hockey team Rani Rampal, who led the team in the recent Tokyo Olympics, being conferred the Padma Shri award 2020. pic.twitter.com/T5aUKfprpg — ANI (@ANI) November 8, 2021
-PTC News