Tue, Apr 30, 2024
Whatsapp

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ

Written by  Shanker Badra -- September 18th 2020 11:26 AM
ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ

ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ:ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਹਰਸਿਮਰਤ ਨੇ ਖੇਤੀਬਾੜੀ ਨਾਲ ਜੁੜੇ ਤਿੰਨ ਬਿੱਲਾਂ ਦੇ ਵਿਰੋਧ 'ਚ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। [caption id="attachment_431758" align="aligncenter" width="300"] ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ[/caption] ਰਾਸ਼ਟਰਪਤੀ ਭਵਨ ਨੇ ਇਕ ਬਿਆਨ 'ਚ ਕਿਹਾ,''ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਕੇਂਦਰੀ ਮੰਤਰੀ ਮੰਡਲ ਤੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਤੁਰੰਤ ਸਵੀਕਾਰ ਕਰ ਲਿਆ ਹੈ। ਭਾਜਪਾ ਦੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਇਸ ਆਰਡੀਨੈਂਸ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਸੰਸਦ 'ਚ ਵਿਰੋਧੀ ਧਿਰ ਦੇ ਹੰਗਾਮੇ ਦੇ ਬਾਵਜੂਦ ਜ਼ੁਬਾਨੀ ਵੋਟਾਂ ਨਾਲ ਦੋਵੇਂ ਖੇਤੀਬਾੜੀ ਬਿੱਲ ਪਾਸ ਹੋ ਗਏ। [caption id="attachment_431757" align="aligncenter" width="300"] ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ[/caption] ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ 'ਤੇ ਰਾਸ਼ਟਰਪਤੀ ਨੇ ਕੈਬਨਿਟ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਐਡੀਸ਼ਨਲ ਚਾਰਜ ਸੌਂਪਿਆ ਹੈ। ਤੋਮਰ ਕੋਲ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ, ਗ੍ਰਾਮੀਣ ਵਿਕਾਸ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰਾਲੇ ਸਮੇਤ ਕਈ ਵਿਭਾਗ ਹਨ। [caption id="attachment_431756" align="aligncenter" width="294"] ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਪ੍ਰਵਾਨ[/caption] ਹਰਸਿਮਰਤ ਨੇ ਲੋਕ ਸਭਾ 'ਚ ਇਨ੍ਹਾਂ ਬਿੱਲਾਂ ਨੂੰ ਪਾਸ ਹੋਣ ਤੋਂ ਸਿਰਫ਼ ਕੁਝ ਹੀ ਘੰਟਿਆਂ ਪਹਿਲਾਂ ਟਵੀਟ ਕੀਤਾ ਸੀ,''ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿੱਲਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਿਸਾਨਾਂ ਦੀ ਧੀ ਅਤੇ ਭੈਣ ਅਤੇ ਤੌਰ 'ਤੇ ਉਨ੍ਹਾਂ ਨਾਲ ਖੜ੍ਹੇ ਹੋਣ 'ਤੇ ਮਾਣ ਹੈ। ਦੱਸ ਦੇਈਏ ਕਿ ਲੋਕ ਸਭਾ ਨੇ ਵੀਰਵਾਰ ਨੂੰ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਕਿਸਾਨੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਸਮਝੌਤਾ ਅਤੇ ਖੇਤੀਬਾੜੀ ਸੇਵਾ 'ਤੇ ਕਰਾਰ ਬਿੱਲ ਪਾਸ ਕਰ ਦਿੱਤਾ ਸੀ। ਜ਼ਰੂਰੀ ਵਸਤੂ (ਸੋਧ) ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ। -PTCNews


Top News view more...

Latest News view more...