ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦਾ ਅਸਤੀਫ਼ਾ ਕੀਤਾ ਸਵੀਕਾਰ

President Ram Nath Kovind accepts resignation of Puducherry chief minister V Narayanasamy
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀਦਾ ਅਸਤੀਫ਼ਾ ਕੀਤਾ ਸਵੀਕਾਰ

ਪੁਡੂਚੇਰੀ : ਪੁਡੂਚੇਰੀ ‘ਚ ਨਾਰਾਇਣਸਾਮੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਡਿੱਗ ਗਈ ਹੈ। ਓਥੇ ਘੱਟ ਗਿਣਤੀ ‘ਚ ਆਈ ਨਾਰਾਇਣਸਾਮੀ ਸਰਕਾਰ ਬਹੁਮਤ ਹਾਸਲ ਨਹੀਂ ਕਰ ਸਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਤੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

President Ram Nath Kovind accepts resignation of Puducherry chief minister V Narayanasamy
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀਦਾ ਅਸਤੀਫ਼ਾ ਕੀਤਾ ਸਵੀਕਾਰ

ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਰਾਸ਼ਟਰਪਤੀ ਰਾਮਨਾਥ ਕੋਵਿੰਦਨੂੰ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦੇ ਨਾਲ 22 ਫਰਵਰੀ ਤੋਂ ਅਸਤੀਫਾ ਸਵੀਕਾਰ ਕਰ ਲਿਆ ਹੈ।

President Ram Nath Kovind accepts resignation of Puducherry chief minister V Narayanasamy
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀਦਾ ਅਸਤੀਫ਼ਾ ਕੀਤਾ ਸਵੀਕਾਰ

ਪੀਟੀਆਈ ਅਨੁਸਾਰ ਨੋਟੀਫਿਕੇਸ਼ਨ ਦੀ ਇੱਕ ਕਾਪੀ ਪੁਡੂਚੇਰੀ ਉਪ ਰਾਜਪਾਲ ਦੇ ਦਫ਼ਤਰ ਰਾਜ ਨਿਵਾਸ ਵੱਲੋਂ ਮੀਡੀਆ ਨੂੰ ਇਥੇ ਉਪਲਬਧ ਕਰਵਾਈ ਗਈ ਸੀ। ਉਧਰ, ਕਿਰਨ ਬੇਦੀ ਨੂੰ ਪੁੱਡੂਚੇਰੀ ਦੇ ਉੱਪ ਰਾਜਪਾਲ ਦੇ ਅਹੁਦੇ ਤੋਂ ਪਹਿਲਾਂ ਹੀ ਲਾਂਭੇ ਕਰ ਦਿੱਤਾ ਗਿਆ ਹੈ। ਹੁਣ ਤੇਲੰਗਾਨਾ ਦੇ ਰਾਜਪਾਲ ਤਮਿਲੀਸਈ ਸੌਂਦਰਾਜਨ ਨੂੰ ਪੁੱਡੂਚੇਰੀ ਦੀ ਵਧੀਕ ਜ਼ਿੰਮੇਵਾਰੀ ਸੌਂਪੀ ਗਈ ਹੈ।

President Ram Nath Kovind accepts resignation of Puducherry chief minister V Narayanasamy
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀਦਾ ਅਸਤੀਫ਼ਾ ਕੀਤਾ ਸਵੀਕਾਰ

ਦੱਸ ਦੇਈਏ ਕਿ ਪੁਡੂਚੇਰੀ ਵਿਧਾਨ ਸਭਾ ‘ਚ ਕਾਂਗਰਸ ਨੂੰ ਆਪਣੇ 9 ਵਿਧਾਇਕਾਂ ਤੋਂ ਇਲਾਵਾ 2 ਡੀਐਮਕੇ ਅਤੇ ਇਕ ਆਜ਼ਾਦ ਵਿਧਾਇਕ ਦਾ ਸਮਰਥਨ ਪ੍ਰਾਪਤ ਸੀ, ਜਦੋਂ ਕਿ ਵਿਧਾਨ ਸਭਾ ਦੀ ਮੌਜੂਦਾ ਸਥਿਤੀ ਦੇ ਅਨੁਸਾਰ ਬਹੁਮਤ ਲਈ ਇਸ ਨੂੰ 14 ਵਿਧਾਇਕਾਂ ਦਾ ਸਮਰਥਨ ਚਾਹੀਦਾ ਸੀ।

President Ram Nath Kovind accepts resignation of Puducherry chief minister V Narayanasamy
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀਦਾ ਅਸਤੀਫ਼ਾ ਕੀਤਾ ਸਵੀਕਾਰ

ਪੜ੍ਹੋ ਹੋਰ ਖ਼ਬਰਾਂ : ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀ ਅਹਿਮ ਮੀਟਿੰਗ

ਲਕਸ਼ਮੀ ਨਾਰਾਇਣ ਤੇ ਡੀਐਮਕੇ ਦੇ ਵਿਧਾਇਕ ਵੈਂਕਟੇਸ਼ਨ ਦੇ ਅਸਤੀਫ਼ੇ ਪਿੱਛੋਂ 33 ਮੈਂਬਰੀ ਵਿਧਾਨ ਸਭਾ ‘ਚ ਕਾਂਗਰਸ ਡੀਐਮਕੇ ਗੱਠਜੋੜ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ 11 ਰਹਿ ਗਈ ਹੈ, ਜਦਕਿ ਵਿਰੋਧੀ ਪਾਰਟੀਆਂ ਦੇ 14 ਵਿਧਾਇਕ ਹਨ। ਸਦਨ ‘ਚ ਨਾਰਾਇਣਸਾਮੀ ਸਰਕਾਰ ਭਰੋਸੇ ਦਾ ਵੋਟ ਹਾਸਲ ਨਹੀਂ ਕਰ ਪਾਈ। ਹੁਣ ਉੱਥੇ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ।
-PTCNews