Wed, Apr 24, 2024
Whatsapp

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ  

Written by  Shanker Badra -- March 27th 2021 02:44 PM
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ  

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ  

ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਦਿੱਲੀ ਦੇ ਏਮਜ਼ ਵਿੱਚ ਰੈਫ਼ਰ ਕੀਤਾ ਗਿਆ ਹੈ।  ਦੱਸਿਆ ਜਾ ਰਿਹਾ ਹੈ ਕਿ ਅਗਲੀ ਜਾਂਚ ਏਮਜ਼ ਵਿਖੇ ਹੀ ਕੀਤੀ ਜਾਏਗੀ। ਇਸ ਦੀ ਜਾਣਕਾਰੀ ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਹੋਲੀ ਤੋਂ ਪਹਿਲਾਂ ਇਸ ਸੂਬੇ 'ਚ ਲੱਗਿਆ ਸਖ਼ਤ ਲਾਕਡਾਊਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ [caption id="attachment_484475" align="aligncenter" width="300"]President Ram Nath Kovind condition stable, Army hospital refers him to AIIMS ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ[/caption] ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਹੁਣ ਸਥਿਰ ਹੈ। ਛਾਤੀ ’ਚ ਤਕਲੀਫ਼ ਤੋਂ ਬਾਅਦ ਆਰਮੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਾਲੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਅੱਗੇ ਉਨ੍ਹਾਂ ਦਾ ਜਾਂਚ ਲਈ ਰਾਸ਼ਟਰਪਤੀ ਕੋਵਿੰਦ ਨੂੰ ਦਿੱਲੀ ਏਮਜ਼ ਹਸਪਤਾਲ ਰੈਫਰ ਕੀਤਾ ਗਿਆ ਹੈ। ਹੁਣ ਉਨ੍ਹਾਂ ਆਬਜਰਵੇਸ਼ਨ ਚ ਰੱਖਿਆ ਗਿਆ ਹੈ। [caption id="attachment_484478" align="aligncenter" width="300"]President Ram Nath Kovind condition stable, Army hospital refers him to AIIMS ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ[/caption] ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਟਵੀਟ ਹੈਂਡਲ ਤੋਂ ਕੀਤੇ ਗਏ ਟਵੀਟ 'ਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਡਾਕਟਰਾਂ ਵੱਲੋਂ ਰੈਗੂਲਰ ਮੈਡੀਕਲ ਚੈਕਅਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਸਿਹਤ ਬਾਰੇ ਜਾਣਕਾਰੀ ਲੈਣ ਵਾਲੇ ਸਾਰੇ ਸ਼ੁਭ ਚਿੰਤਕਾਂ ਦੇ ਪ੍ਰਤੀ ਰਾਸ਼ਟਰਪਤੀ ਨੇ ਧੰਨਵਾਦ ਪ੍ਰਗਟਾਇਆ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਕੋਵਿੰਦ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲੈ ਜਾਇਆ ਗਿਆ ਹੈ। [caption id="attachment_484479" align="aligncenter" width="275"]President Ram Nath Kovind condition stable, Army hospital refers him to AIIMS ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਨੇ AIIMS ਕੀਤਾ ਰੈਫ਼ਰ[/caption] ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ ਉਹਨਾਂ ਦੀ ਵਿਗੜੀ ਸਿਹਤ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਦੇ ਪੁੱਤਰ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਟਵੀਟ ਅਨੁਸਾਰ ਪੀਐੱਮ ਮੋਦੀ ਨੇ ਕਿਹਾ ਸੀ,''ਰਾਸ਼ਟਰਪਤੀ ਜੀ ਦੇ ਪੁੱਤਰ ਨਾਲ ਗੱਲ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। -PTCNews


Top News view more...

Latest News view more...