Nirbhaya Case :ਨਿਰਭੈਆ ਜਬਰ ਜਨਾਹ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਕੀਤੀ ਖ਼ਾਰਜ

President Ram Nath Kovind reject mercy petition of Nirbhaya case convict Mukesh
Nirbhaya Case : ਨਿਰਭੈਆ ਜਬਰ ਜਨਾਹ ਦੇਦੋਸ਼ੀਮੁਕੇਸ਼ ਦੀ ਰਹਿਮ ਦੀ ਅਪੀਲਰਾਸ਼ਟਰਪਤੀ ਨੇ ਕੀਤੀ ਖ਼ਾਰਜ 

Nirbhaya Case :ਨਿਰਭੈਆ ਜਬਰ ਜਨਾਹ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਕੀਤੀ ਖ਼ਾਰਜ:ਨਵੀਂ ਦਿੱਲੀ : ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀਆਂ ਵਿੱਚੋਂ ਇਕ ਮੁਕੇਸ਼ ਸਿੰਘ ਦੀਰਹਿਮ ਦੀ ਅਪੀਲ ਗ੍ਰਹਿ ਮੰਤਰਾਲੇ ਨੇ ਵੀਰਵਾਰ ਰਾਤੀਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਕੋਲ ਭੇਜ ਦਿੱਤੀ ਸੀ। ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਅਪੀਲ ਖ਼ਾਰਜ ਕਰ ਦਿੱਤੀ ਹੈ।

President Ram Nath Kovind reject mercy petition of Nirbhaya case convict Mukesh
Nirbhaya Case : ਨਿਰਭੈਆ ਜਬਰ ਜਨਾਹ ਦੇਦੋਸ਼ੀਮੁਕੇਸ਼ ਦੀ ਰਹਿਮ ਦੀ ਅਪੀਲਰਾਸ਼ਟਰਪਤੀ ਨੇ ਕੀਤੀ ਖ਼ਾਰਜ

ਇਸ ਤੋਂ ਪਹਿਲਾਂ ਦੋਸ਼ੀ ਮੁਕੇਸ਼ ਨੇ ਦਿੱਲੀ ਹਾਈਕੋਰਟ ਤੋਂ ਰਾਹਤ ਨਾ ਮਿਲਣ ‘ਤੇ ਬੁੱਧਵਾਰ ਸ਼ਾਮ ਨੂੰ ਪਟਿਆਲਾ ਹਾਊਸ ਕੋਰਟ ‘ਚ ਡੈੱਥ ਵਾਰੰਟ ‘ਤੇ ਰੋਕ ਲਾਉਣ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਪਟਿਆਲਾ ਹਾਊਸ ਕੋਰਟ ਨੇ ਕਿਹਾ ਕਿ 22 ਜਨਵਰੀ ਨੂੰ ਹੁਣ ਫਾਂਸੀ ਨਹੀਂ ਹੋ ਸਕਦੀ। ਅਦਾਲਤ ਨੇ ਕਿਹਾ ਕਿ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਨ੍ਹਾਂ ਦੀ ਤਰਸ ਪਟੀਸ਼ਨ ਫ਼ਿਲਹਾਲ ਲੰਬਿਤ ਹੈ।

President Ram Nath Kovind reject mercy petition of Nirbhaya case convict Mukesh
Nirbhaya Case : ਨਿਰਭੈਆ ਜਬਰ ਜਨਾਹ ਦੇਦੋਸ਼ੀਮੁਕੇਸ਼ ਦੀ ਰਹਿਮ ਦੀ ਅਪੀਲਰਾਸ਼ਟਰਪਤੀ ਨੇ ਕੀਤੀ ਖ਼ਾਰਜ

ਦੱਸ ਦੇਈਏ ਕਿ ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ ‘ਚ ਫਾਂਸੀ ਦਿੱਤੀ ਜਾਣੀ ਸੀ। ਦਿੱਲੀ ਦੀ ਇੱਕ ਅਦਾਲਤ ਨੇ ਚਾਰਾਂ ਦੋਸ਼ੀਆਂ ਵਿਰੁੱਧ ਬੀਤੀ 7 ਜਨਵਰੀ ਨੂੰ ਡੈਥ ਵਾਰੰਟ ਜਾਰੀ ਕੀਤਾ ਸੀ।

President Ram Nath Kovind reject mercy petition of Nirbhaya case convict Mukesh
Nirbhaya Case : ਨਿਰਭੈਆ ਜਬਰ ਜਨਾਹ ਦੇਦੋਸ਼ੀਮੁਕੇਸ਼ ਦੀ ਰਹਿਮ ਦੀ ਅਪੀਲਰਾਸ਼ਟਰਪਤੀ ਨੇ ਕੀਤੀ ਖ਼ਾਰਜ

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

President Ram Nath Kovind reject mercy petition of Nirbhaya case convict Mukesh
Nirbhaya Case : ਨਿਰਭੈਆ ਜਬਰ ਜਨਾਹ ਦੇਦੋਸ਼ੀਮੁਕੇਸ਼ ਦੀ ਰਹਿਮ ਦੀ ਅਪੀਲਰਾਸ਼ਟਰਪਤੀ ਨੇ ਕੀਤੀ ਖ਼ਾਰਜ

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
-PTCNews