Advertisment

ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀ

author-image
Ravinder Singh
Updated On
New Update
ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀ
Advertisment
ਨਵੀਂ ਦਿੱਲੀ : ਕੇਂਦਰ ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਜ਼ੈੱਡ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਸਿਨਹਾ ਦੀ ਸੁਰੱਖਿਆ ਪੁਖਤਾ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਸੀਆਰਪੀਐੱਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ 84 ਸਾਲਾ ਸਿਨਹਾ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ਪਿਛੋਂ ਟੀਮ ਨੇ ਇਹ ਕੰਮ ਸੰਭਾਲ ਲਿਆ ਹੈ।
Advertisment
ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀਐੱਨਡੀਏ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦਿੱਤੀਇਸ ਦੀ ਪੁਸ਼ਟੀ ਅਧਿਕਾਰੀਆਂ ਨੇ ਕੀਤੀ ਹੈ। ਸਿਨਹਾ (84) ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਸੀਆਰਪੀਐਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਹਦਾਇਤਾਂ ਮਿਲਣ ਤੋਂ ਬਾਅਦ ਦਸਤੇ ਨੇ ਸਿਨਹਾ ਦੀ ਸੁਰੱਖਿਆ ਸੰਭਾਲ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਵੀ ਸਿਨਹਾ ਦੇਸ਼ ਵਿੱਚ ਕਿਤੇ ਵੀ ਯਾਤਰਾ ਕਰਨਗੇ ਤਾਂ ਅੱਠ ਤੋਂ ਦਸ ਹਥਿਆਰਬੰਦ ਵਿਅਕਤੀ ਉਨ੍ਹਾਂ ਦੀ ਸੁਰੱਖਿਆ ਕਰਨਗੇ। ਧਿਆਨ ਯੋਗ ਹੈ ਕਿ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੀ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
Advertisment
ਸਿਨਹਾ 27 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ, ਜਿਸ ਤੋਂ ਬਾਅਦ ਉਹ ਆਪਣੇ ਲਈ ਵੋਟਾਂ ਮੰਗਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨਗੇ। ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅੱਜ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਦੇ ਲਈ ਭਾਜਪਾ ਦੇ ਕਈ ਵੱਡੇ ਨੇਤਾ ਇਕੱਠੇ ਮੌਜੂਦ ਸਨ। ਦਰੋਪਦੀ ਮੁਰਮੂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਹਾਸਲ ਹੈ। publive-image ਇਹ ਵੀ ਪੜ੍ਹੋ : ਵਿਸ਼ਵ ਚੈਂਪੀਅਨਸ਼ਿਪ 'ਚ ਤੈਰਦੇ ਸਮੇਂ ਬੇਹੋਸ਼ ਹੋਈ ਖਿਡਾਰਨ, ਕੋਚ ਨੇ ਬਚਾਈ ਜਾਨ-
candidate security crpf punjabnews latest political vip presidential yashwantsinha
Advertisment

Stay updated with the latest news headlines.

Follow us:
Advertisment