ਰਿਹਾਇਸ਼ੀ ਇਲਾਕਿਆਂ 'ਚ ਘੁੰਮ ਰਹੇ ਨੇ ਸ਼ੇਰ, ਲੋਕਾਂ 'ਚ ਦਹਿਸ਼ਤ ਦਾ ਮਾਹੌਲ (ਵੀਡੀਓ)

By Jashan A - September 16, 2019 11:09 am

ਰਿਹਾਇਸ਼ੀ ਇਲਾਕਿਆਂ 'ਚ ਘੁੰਮ ਰਹੇ ਨੇ ਸ਼ੇਰ, ਲੋਕਾਂ 'ਚ ਦਹਿਸ਼ਤ ਦਾ ਮਾਹੌਲ (ਵੀਡੀਓ),ਨਵੀਂ ਦਿੱਲੀ: ਗੁਜਰਾਤ ਦੇ ਜੂਨਾਗੜ੍ਹ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਥੇ ਰਿਹਾਇਸ਼ੀ ਇਲਾਕੇ ਵਿਚ ਸ਼ੇਰਾਂ ਦਾ ਝੁੰਡ ਘੁੰਮਣ ਲੱਗਿਆ। ਜਦੋਂ ਇਸ ਬਾਰੇ ਸਥਾਨਕ ਵਿਅਕਤੀ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੇ ਫੋਨ 'ਚ ਸ਼ੇਰਾਂ ਦੀ ਘੁੰਮਦਿਆਂ ਦੀ ਵੀਡੀਓ ਬਣਾ ਲਈ ਤੇ ਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ, ਜਿਸ ਪਿੱਛੋਂ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ।

ਸੋਸ਼ਲ ਮੀਡੀਆ 'ਤੇ ਇਹ ਵੀਡੀਓ ਅੱਗ ਵਾਂਗ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਰਾਤ ਦੇ ਸਮੇਂ ਮੀਂਹ ਵਿਚ ਸ਼ੇਰਾਂ ਦਾ ਇਕ ਝੁੰਡ ਰਿਹਾਇਸ਼ੀ ਇਲਾਕੇ ਵਿਚ ਘੁੰਮ ਰਿਹਾ ਹੈ।

ਹੋਰ ਪੜ੍ਹੋ: ਮੋਗਾ: ਬੱਸ ਅਤੇ ਫਾਰਚੂਨਰ ਗੱਡੀ ਦੀ ਹੋਈ ਆਹਮੋ-ਸਾਹਮਣੇ ਟੱਕਰ, 1 ਦੀ ਮੌਤ, 2 ਜ਼ਖਮੀ

https://twitter.com/ANI/status/1172768140058603522?s=20

ਲੋਕਾਂ ਦਾ ਕਹਿਣਾ ਹੈ ਕਿ ਇਨਸਾਨਾਂ ਨੇ ਜਿਸ ਤਰ੍ਹਾਂ ਜੰਗਲਾਂ ਨੂੰ ਵੱਢਣਾ ਸ਼ੁਰੂ ਕਰ ਦਿੱਤਾ ਹੈ, ਉਸ ਤੋਂ ਬਾਅਦ ਅਜਿਹੀਆਂ ਘਟਨਾਵਾਂ ਵਧ ਗਈਆਂ ਹਨ ਜਦੋਂ ਸ਼ੇਰ ਰਿਹਾਇਸ਼ੀ ਇਲਾਕੇ ਵਿਚ ਦਾਖਲ ਹੋ ਰਹੇ ਹਨ।

-PTC News

adv-img
adv-img