Thu, Apr 25, 2024
Whatsapp

ਗਣਤੰਤਰ ਦਿਵਸ ਮੌਕੇ PM ਮੋਦੀ ਨੇ Padma Awards ਨਾਲ ਸਨਮਾਨਿਤ ਲੋਕਾਂ ਨੂੰ ਦਿੱਤੀ ਵਧਾਈ

Written by  Riya Bawa -- January 26th 2022 08:47 AM
ਗਣਤੰਤਰ ਦਿਵਸ ਮੌਕੇ PM ਮੋਦੀ ਨੇ Padma Awards ਨਾਲ ਸਨਮਾਨਿਤ ਲੋਕਾਂ ਨੂੰ ਦਿੱਤੀ ਵਧਾਈ

ਗਣਤੰਤਰ ਦਿਵਸ ਮੌਕੇ PM ਮੋਦੀ ਨੇ Padma Awards ਨਾਲ ਸਨਮਾਨਿਤ ਲੋਕਾਂ ਨੂੰ ਦਿੱਤੀ ਵਧਾਈ

Republic day Padma Awards 2022: ਦੇਸ਼ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਭਾਰਤ ਸਰਕਾਰ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਗਣਤੰਤਰ ਦਿਵਸ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਅਤੇ ਦੇਸ਼ ਦੇ ਇੱਕ ਗਣਤੰਤਰ ਵਿੱਚ ਤਬਦੀਲ ਹੋਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ। ਇਸ ਦੇ ਚਲਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਖੁਸ਼ ਹੈ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ 'ਤੇ ਸਾਰਿਆਂ ਨੂੰ ਮਾਣ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕਿਹਾ, "ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ। PM Narendra Modi Radio program mann ki baat, Vaccination, Varun Singh, पीएम मोदी, मन की बात, वैक्सीनेशन, ग्रुप कैप्टन वरुण सिंह ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ 'ਤੇ ਮਾਣ ਹੈ।" ਸਰਕਾਰ ਨੇ ਮੰਗਲਵਾਰ ਨੂੰ 128 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ। ਇਸ ਸੂਚੀ ਵਿੱਚ 4 ਪਦਮ ਵਿਭੂਸ਼ਣ, 17 ਪਦਮ ਭੂਸ਼ਣ ਅਤੇ 107 ਪਦਮ ਸ਼੍ਰੀ ਪੁਰਸਕਾਰ ਸ਼ਾਮਲ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਕਲਿਆਣ ਸਿੰਘ ਅਤੇ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਜੋ ਹਾਲ ਹੀ ਵਿੱਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਸਨ, ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Top News view more...

Latest News view more...