Thu, Apr 25, 2024
Whatsapp

ਭਾਰਤ-ਚੀਨ ਵਿਵਾਦ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ

Written by  Shanker Badra -- June 17th 2020 03:18 PM
ਭਾਰਤ-ਚੀਨ ਵਿਵਾਦ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ

ਭਾਰਤ-ਚੀਨ ਵਿਵਾਦ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ

ਭਾਰਤ-ਚੀਨ ਵਿਵਾਦ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ:ਨਵੀਂ ਦਿੱਲੀ : ਲੱਦਾਖ 'ਚ ਭਾਰਤ-ਚੀਨ ਸਰਹੱਦ 'ਤੇ ਮੌਜੂਦਾ ਸਥਿਤੀ 'ਤੇ ਚਰਚਾ ਕਰਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਸ਼ਾਮ 5 ਵਜੇ ਸਰਬ ਪਾਰਟੀ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਦਫ਼ਤਰ(ਪੀ.ਐਮ.ਓ) ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਵੀਡੀਓ ਕਾਨਫਰੰਂਸਿੰਗ ਰਾਹੀਂ ਇਸ ਬੈਠਕ 'ਚ ਹਿੱਸਾ ਲੈਣਗੇ। ਦੱਸ ਦੇਈਏ ਕਿ ਲੱਦਾਖ ਸਰਹੱਦ 'ਤੇ ਗਲਵਾਂ ਘਾਟੀ ਨੇੜੇ ਚੀਨੀ ਫ਼ੌਜੀਆਂ ਨਾਲ ਹੋਈ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਹਨ, ਉੱਥੇ ਹੀ ਚੀਨ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਸਰਹੱਦ 'ਤੇ ਹੋਈ ਇਸ ਝੜਪ 'ਚ ਚੀਨ ਦੇ 43 ਫ਼ੌਜੀ ਮਾਰੇ ਗਏ ਹਨ। ਜ਼ਿਕਰਯੋਗ ਹੈ ਕਿ 45 ਸਾਲਾਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਚੀਨ ਦੀ ਸਰਹੱਦ 'ਤੇ ਕੋਈ ਭਾਰਤੀ ਜਵਾਨ ਮਾਰਿਆ ਗਿਆ ਹੈ। ਇਸ ਤੋਂ ਪਹਿਲਾਂ 1975 ਵਿਚ ਅਰੁਣਾਚਲ ਪ੍ਰਦੇਸ਼ ਦੇ ਤੁਲੁੰਗ ਲਾ ਵਿਚ ਚੀਨੀ ਹਮਲੇ ਵਿਚ 4 ਸੈਨਿਕ ਮਾਰੇ ਗਏ ਸਨ। ਇਸ ਦੌਰਾਨ ਭਾਰਤ-ਚੀਨ ਸਰਹੱਦ 'ਤੇ ਤਣਾਅ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨ ਫ਼ੌਜ ਮੁਖੀਆਂ ਨਾਲ ਅਹਿਮ ਬੈਠਕ ਕੀਤੀ ਹੈ। -PTCNews


Top News view more...

Latest News view more...