ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ NDA ਸੰਸਦੀ ਦਲ ਦੇ ਨੇਤਾ ,ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਨਾਂ ਦਾ ਦਿੱਤਾ ਪ੍ਰਸਤਾਵ

Prime Minister Narendra Modi Elected NDA Leader
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ NDA ਸੰਸਦੀ ਦਲ ਦੇ ਨੇਤਾ , ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਨਾਂ ਦਾ ਦਿੱਤਾ ਪ੍ਰਸਤਾਵ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ NDA ਸੰਸਦੀ ਦਲ ਦੇ ਨੇਤਾ ,ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਨਾਂ ਦਾ ਦਿੱਤਾ ਪ੍ਰਸਤਾਵ:ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਿੱਚ ਕੌਮੀ ਜਮਹੂਰੀ ਗੱਠਜੋੜ (NDA) ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਈ ਹੈ।ਇਸ ਮੀਟਿੰਗ ‘ਚ ਨਰਿੰਦਰ ਮੋਦੀ ਸਮੇਤ ਐੱਨ.ਡੀ.ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ।ਇਸ ਮੀਟਿੰਗ ’ਚ ਰਸਮੀ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐੱਨਡੀਏ (NDA) ਸੰਸਦੀ ਦਲ ਦਾ ਨੇਤਾ ਚੁਣਿਆ ਗਿਆ।ਇਸ ਦੌਰਾਨ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਭਾਜਪਾ ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਨੂੰ ਪ੍ਰਸਤਾਵਿਤ ਕੀਤਾ।ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਨੇ ਇਸ ਪ੍ਰਸਤਾਵ ਦੀ ਸਿਫ਼ਾਰਸ਼ ਕੀਤੀ।

Prime Minister Narendra Modi Elected NDA Leader
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ NDA ਸੰਸਦੀ ਦਲ ਦੇ ਨੇਤਾ , ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਨਾਂ ਦਾ ਦਿੱਤਾ ਪ੍ਰਸਤਾਵ

ਇਸ ਤੋਂ ਬਾਅਦ ਉਨ੍ਹਾਂ ਨੂੰ ਐੱਨਡੀਏ ਦਾ ਨੇਤਾ ਚੁਣਨ ਲਈ ਪ੍ਰਕਾਸ਼ ਸਿੰਘ ਬਾਦਲ ਨੇ ਨਰਿੰਦਰ ਮੋਦੀ ਦੇ ਨਾਂ ਦਾ ਪ੍ਰਸਤਾਵ ਦਿੱਤਾ।ਇਸ ਪ੍ਰਸਤਾਵ ਦਾ ਐੱਨਡੀਏ ਦੀਆਂ ਸਾਰੀਆਂ ਪਾਰਟੀਆਂ ਨੇ ਹਮਾਇਤ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਹੈ।

Prime Minister Narendra Modi Elected NDA Leader
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ NDA ਸੰਸਦੀ ਦਲ ਦੇ ਨੇਤਾ , ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਨਾਂ ਦਾ ਦਿੱਤਾ ਪ੍ਰਸਤਾਵ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਤਕੀਂ ਚੋਣਾਂ ‘ਚ ਵੱਡੀਆਂ ਜਿੱਤਾਂ ਮਿਲਣ ਨਾਲ ਜ਼ਿੰਮੇਵਾਰੀ ਵੀ ਵਧ ਗਈ ਹੈ।ਉਨ੍ਹਾਂ ਕਿਹਾ ਕਿ 2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੰਮ ਕੀਤਾ ਹੈ ਅਤੇ 2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ‘ਤੇ ਸਿਆਸੀ ਆਗੂਆਂ ਦਾ ਧੰਨਵਾਦ ਕੀਤਾ ਹੈ।

Prime Minister Narendra Modi Elected NDA Leader
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ NDA ਸੰਸਦੀ ਦਲ ਦੇ ਨੇਤਾ , ਪ੍ਰਕਾਸ਼ ਸਿੰਘ ਬਾਦਲ ਨੇ ਮੋਦੀ ਦੇ ਨਾਂ ਦਾ ਦਿੱਤਾ ਪ੍ਰਸਤਾਵ

ਉਨ੍ਹਾਂ ਨੇ ਕਿਹਾ ਕਿ ਮੈਂ ਸੰਸਦਾਂ ਦੇ ਨਾਲ ਮਿਲੇ ਕੇ ਕੰਮ ਕਰਾਂਗਾ।ਮੋਦੀ ਨੇ ਕਿਹਾ ਕਿ ਨਵੀਂ ਊਰਜਾ , ਨਵੀਂ ਉਮੰਗ ਨਾਲ ਅੱਗੇ ਵਧਣਾ ਹੈ।ਉਨ੍ਹਾਂ ਨੇ ਕਿਹਾ ਕਿ 17 ਸੂਬਿਆਂ ‘ਚ 50 ਫ਼ੀਸਦ ਤੋਂ ਜ਼ਿਆਦਾ ਵੋਟ ਮਿਲੇ ਹਨ ਅਤੇ ਟਰੰਪ ਨੂੰ ਜਿੰਨੇ ਵੋਟ ਮਿਲੇ , ਉਸ ਤੋਂ ਜ਼ਿਆਦਾ ਸਾਡੇ ਵੋਟ ਵਧੇ ਹਨ।
-PTCNews