Thu, Apr 25, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ'' ਰਾਹੀਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਮਿਲੇਗਾ ਇਨਸਾਫ਼

Written by  Shanker Badra -- August 26th 2018 12:50 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ'' ਰਾਹੀਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਮਿਲੇਗਾ ਇਨਸਾਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ'' ਰਾਹੀਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਮਿਲੇਗਾ ਇਨਸਾਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ'' ਰਾਹੀਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਮਿਲੇਗਾ ਇਨਸਾਫ਼:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੇਡੀਉ 'ਤੇ ਭਾਸ਼ਣ ਵਿੱਚ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਅੱਜ ਮਨਾਏ ਜਾ ਰਹੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭੈਣ ਅਤੇ ਭਰਾ ਦੇ ਆਪਸੀ ਪਿਆਰ ਤੇ ਵਿਸ਼ਵਾਸ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੇਰਲ 'ਚ ਆਏ ਭਿਆਨਕ ਹੜ੍ਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।ਮੋਦੀ ਨੇ ਕਿਹਾ ਕਿ ਅੱਜ ਇਨ੍ਹਾਂ ਮੁਸ਼ਕਲ ਹਾਲਤਾਂ 'ਚ ਪੂਰਾ ਦੇਸ਼ ਕੇਰਲ ਦੇ ਨਾਲ ਖੜ੍ਹਾ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ,ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਸਾਡੀ ਹਮਦਰਦੀ ਹੈ।ਪ੍ਰਧਾਨ ਮੰਤਰੀ ਨੇ ਰਾਹਤ-ਬਚਾਅ ਕਾਰਜਾਂ ਦੀ ਤਾਰੀਫ਼ ਕਰਦਿਆਂ ਹਥਿਆਰਬੰਦ ਬਲਾਂ ਦੀ ਰੱਜ ਕੇ ਤਾਰੀਫ਼ ਕੀਤੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ 16 ਅਗਸਤ ਨੂੰ ਜਿਵੇਂ ਹੀ ਦੇਸ਼ ਅਤੇ ਦੁਨੀਆ ਨੇ ਅਟਲ ਜੀ ਦੇ ਦੇਹਾਂਤ ਦੀ ਖ਼ਬਰ ਸੁਣੀ ਤਾਂ ਹਰ ਕੋਈ ਸੋਗ 'ਚ ਡੁੱਬ ਗਿਆ।ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਤਲਾਕ ਬਿੱਲ 'ਤੇ ਗੱਲ ਕਰਦਿਆਂ ਕਿਹਾ ਕਿ ਇਹ ਬਿੱਲ ਲੋਕ ਸਭਾ 'ਚ ਪਾਸ ਹੋ ਗਿਆ ਹੈ ਅਤੇ ਰਾਜ ਸਭਾ 'ਚ ਪਾਸ ਹੋਣਾ ਹੈ।ਉਨ੍ਹਾਂ ਕਿਹਾ ਕਿ ਉਹ ਮੁਸਲਿਮ ਔਰਤਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਪੂਰਾ ਦੇਸ਼ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਖੜ੍ਹਾ ਹੈ। -PTCNews


Top News view more...

Latest News view more...