Fri, Apr 26, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ,ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ

Written by  Shanker Badra -- September 17th 2018 10:34 AM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ,ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ,ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ,ਦਿੱਗਜ ਨੇਤਾਵਾਂ ਨੇ ਦਿੱਤੀ ਵਧਾਈ:ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ਹੈ।ਮੋਦੀ ਅੱਜ ਤੋਂ 2 ਦਿਨ ਦੇ ਬਨਾਰਸ ਦੌਰੇ 'ਤੇ ਹਨ, ਜਿੱਥੇ ਉਹ ਪਿੰਡ ਨਰਉਰ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨਾਲ ਆਪਣਾ 68ਵਾਂ ਜਨਮ ਦਿਨ ਮਨਾਉਣਗੇ।ਪ੍ਰਧਾਨ ਮੰਤਰੀ ਦੇ ਦੌਰੇ ਸਬੰਧੀ ਬਨਾਰਸ 'ਚ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪਿੰਡ ਨਰਉਰ ਦੇ ਲੋਕਾਂ `ਚ ਪ੍ਰਧਾਨ ਮੰਤਰੀ ਦੇ ਆਉਣ ਦਾ ਬਹੁਤ ਉਤਸ਼ਾਹ ਹੈ।ਇੱਥੋਂ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲੇਗਾ।ਪ੍ਰਧਾਨ ਮੰਤਰੀ ਇਸ ਦੌਰੇ ਦੌਰਾਨ ਕਈ ਯੋਜਨਾਵਾਂ ਦਾ ਉਦਘਾਟਨ ਕਰਨਗੇ।ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬਨਾਰਸ ਪੁੱਜਣਗੇ ਅਤੇ ਸਿੱਧਾ ਨਰਉਰ ਪਿੰਡ ਜਾ ਕੇ ਇੱਕ ਪ੍ਰਾਈਮਰੀ ਸਕੂਲ ਦੇ ਬੱਚਿਆਂ ਨੂੰ ਮਿਲਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ,ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਹੋਰਨਾਂ ਨੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। -PTCNews


Top News view more...

Latest News view more...