Fri, Apr 19, 2024
Whatsapp

Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਲਹਿਰਾਇਆ ਝੰਡਾ

Written by  Shanker Badra -- August 15th 2020 10:19 AM
Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਲਹਿਰਾਇਆ ਝੰਡਾ

Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਲਹਿਰਾਇਆ ਝੰਡਾ

Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਲਹਿਰਾਇਆ ਝੰਡਾ:ਨਵੀਂ ਦਿੱਲੀ  : ਅੱਜ 15 ਅਗਸਤ ਨੂੰਭਾਰਤ ਦੇਸ਼ ਆਪਣਾ 74ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਇਸ ਆਜ਼ਾਦੀ ਦਿਵਸ ਦੇ ਮੌਕੇ ਉੱਤੇ ਪੂਰੇ ਦੇਸ਼ ਵਿਚ ਜਸ਼ਨ ਦਾ ਮਾਹੌਲ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ 'ਤੇ ਲਗਾਤਾਰ 7ਵੀਂ ਵਾਰ ਝੰਡਾ ਲਹਿਰਾਇਆ ਅਤੇ ਹੁਣ ਉਹ ਰਾਸ਼ਟਰ ਨੂੰ ਸੰਬੋਧਿਤ ਕਰ ਰਹੇ ਹਨ। [caption id="attachment_424382" align="aligncenter" width="300"] Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ'ਤੇ ਲਹਿਰਾਇਆ ਝੰਡਾ[/caption] ਪ੍ਰਧਾਨ ਮੰਤਰੀ ਨਰਿੰਦਰ ਮੋਦੀਅੱਜ (ਸ਼ਨੀਵਾਰ) ਸਵੇਰੇ 7.18 ਵਜੇ ਲਾਲ ਕਿਲ੍ਹੇ (Red Fort) ਦੇ ਲਾਹੌਰੀ ਫਾਟਕ ਪਹੁੰਚੇ। ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰੱਖਿਆ ਸਕੱਤਰ ਡਾ: ਅਜੈ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। [caption id="attachment_424383" align="aligncenter" width="300"] Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ'ਤੇ ਲਹਿਰਾਇਆ ਝੰਡਾ[/caption] ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਕੋਰੋਨਾ ਵਾਇਰਸ ਕਾਰਨ ਕਾਫੀ ਸਾਵਧਾਨੀਆਂ ਵਰਤੀਆਂ ਗਈਆਂ ਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ। [caption id="attachment_424381" align="aligncenter" width="300"] Independence Day 2020 : PM ਨਰਿੰਦਰ ਮੋਦੀ ਨੇ 74ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ'ਤੇ ਲਹਿਰਾਇਆ ਝੰਡਾ[/caption] ਕੋਰੋਨਾ ਵਾਇਰਸ ਦੇ ਚੱਲਦਿਆਂ ਆਜ਼ਾਦੀ ਦੇ ਜਸ਼ਨਾਂ 'ਚ ਸੋਸ਼ਲ ਡਿਸਟੈਂਸਿੰਗ ਦਾ ਖਾਸ ਖਿਆਲ ਰੱਖਿਆ ਗਿਆ ਹੈ। ਲਾਲ ਕਿਲ੍ਹਾ ਪਹੁੰਚੇ ਪ੍ਰਧਾਨ ਮੰਤਰੀ ਨੂੰ 'ਗਾਰਡ ਆਫ ਆਨਰ' ਦਿੱਤਾ ਗਿਆ। ਇਸ ਖ਼ਾਸ ਮੌਕੇ 'ਤੇ ਅੱਜ ਮੋਦੀ ਸੱਤਵੀਂ ਵਾਰ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਰਹੇ ਹਨ। -PTCNews


Top News view more...

Latest News view more...