ਦੇਸ਼

ਇਨ੍ਹਾਂ ਤਿੰਨ ਦਿਨਾਂ ਲਈ ਪੰਜਾਬ ਫੇਰੀ 'ਤੇ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

By Jasmeet Singh -- February 09, 2022 5:58 pm -- Updated:February 10, 2022 1:08 pm

ਚੰਡੀਗੜ੍ਹ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੜ੍ਹ ਤੋਂ ਪੰਜਾਬ ਫੇਰੀ ਲਈ ਕਮਰ ਕੱਸਾ ਬਣ ਲਿਆ ਹੈ। ਦੱਸ ਦੇਈਏ ਕਿ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਤਿੰਨ ਜਨਤਕ ਰੈਲੀਆਂ ਨੂੰ ਸੰਬੋਧਨ ਕਰਨ ਆ ਰਹੇਂ ਹਨ। ਇਸ ਵਾਰੀ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ 'ਚ ਸੂਬੇ ਦੇ ਤਿੰਨਾਂ ਮੁੱਖ ਖ਼ੇਤਰ ਮਾਲਵਾ, ਦੋਆਬਾ ਅਤੇ ਮਾਝਾ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਹੈ ਮੁਨੀਮ, ਪੈਸੇ ਲੈ ਕੇ ਵੰਡ ਰਿਹਾ ਟਿਕਟਾਂ : ਸ਼ਾਜ਼ੀਆ ਇਲਮੀ

ਬੁੱਧਵਾਰ ਜਾਨੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਨੂੰ ਰੱਦ ਕਰਦਿਆਂ ਭਾਜਪਾ ਨੇ ਹਾਲਹੀ ਵਿਚ ਇਹ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ ਵਿੱਚ ਚੋਣ ਰੈਲੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਬੀਤੇ ਮੰਗਲਵਾਰ ਲੁਧਿਆਣਾ ਅਤੇ ਫਿਰੋਜ਼ਪੁਰ ਦੇ ਹਲਕਿਆਂ 'ਚ ਵਰਚੁਅਲ ਰੈਲੀ ਕੀਤੀ ਸੀ। ਅੱਜ ਵੀ ਉਨ੍ਹਾਂ ਦੀ ਅਗਲੀਆਂ ਵਰਚੁਅਲ ਰੈਲੀਆਂ ਲਈ ਪ੍ਰਬੰਧ ਕੀਤੇ ਗਏ ਸਨ ਪਰ ਭਾਜਪਾ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਹੁਣ ਤਿੰਨ ਦਿਨਾਂ ਦੀ ਸਰੀਰਕ ਰੈਲੀ ਲਈ ਪੰਜਾਬ ਆਉਣਗੇ ਅਤੇ ਸੰਭਾਵਤ ਤੌਰ 'ਤੇ ਪਹਿਲੀ ਰੈਲੀ ਜਲੰਧਰ ਦੇ ਪੀਏਪੀ ਮੈਦਾਨ ਵਿੱਚ ਆਯੋਜਿਤ ਹੋਵੇਗੀ।

ਭਾਜਪਾ ਦੀ ਰਣਨੀਤੀ ਮੁਤਾਬਕ ਬਠਿੰਡਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਪ੍ਰਧਾਨ ਜੇਪੀ ਨੱਡਾ ਦੀਆਂ ਰੈਲੀਆਂ ਹੋਣੀਆਂ ਹਨ। ਇਹ ਵੀ ਜ਼ਿਕਰਯੋਗ ਹੈ ਕਿ ਮੋਦੀ ਬੀਤੇ 5 ਜਨਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਆਏ ਸਨ। ਉਨ੍ਹਾਂ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ ਹਾਲਾਂਕਿ ਰਸਤੇ 'ਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਦਾ ਕਾਫ਼ਲਾ ਪਿਆਰੇਆਣਾ ਫਲਾਈਓਵਰ 'ਤੇ ਹੀ ਫਸ ਗਿਆ ਸੀ। ਜਿੱਥੇ ਉਹ ਕਰੀਬ 20 ਮਿੰਟ ਖੜ੍ਹੇ ਰਹਿਣ ਤੋਂ ਬਾਅਦ ਵਾਪਸ ਮੁੜ੍ਹ ਗਏ ਸਨ।

ਇਹ ਵੀ ਪੜ੍ਹੋ: ਚੋਣ ਪ੍ਰਚਾਰ ਕਰਨ ਗਏ ਚਰਨਜੀਤ ਚੰਨੀ ਨੂੰ ਕਿਸਾਨਾਂ ਨੇ ਘੇਰਿਆ

ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦੇ ਮੁੱਦੇ ਨੇ ਖੂਬ ਸੁਰਖੀਆਂ ਬਟੋਰੀਆਂ ਤੇ ਹੁਣ ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਬਣੀ ਇੱਕ ਕਮੇਟੀ ਫਿਲਹਾਲ ਕੁਤਾਹੀ ਦੇ ਮੁੱਦੇ ਦੀ ਜਾਂਚ ਕਰ ਰਹੀ ਹੈ।

-PTC News

  • Share