ਹੋਰ ਖਬਰਾਂ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ, ਲੰਗਰ ਦੀ ਕੀਤੀ ਸੇਵਾ

By Jashan A -- November 13, 2019 4:41 pm

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ, ਲੰਗਰ ਦੀ ਕੀਤੀ ਸੇਵਾ,ਨਵੀਂ ਦਿੱਲੀ: ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਤਿੰਨ ਦਿਨਾਂ ਦੌਰੇ 'ਤੇ ਭਾਰਤ ਆਏ ਹਨ।ਇਸ ਦੌਰਾਨ ਅੱਜ ਉਹ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਲੰਗਰ ਵਿਚ ਸੇਵਾ ਕੀਤੀ।

ਹੋਰ ਪੜ੍ਹੋ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈੱਕ ਸੌਂਪਿਆ

https://twitter.com/ANI/status/1194548508453244929?s=20

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਕਮੇਟੀ ਮੈਂਬਰ ਵੀ ਉਹਨਾਂ ਨਾਲ ਮੌਜੂਦ ਸਨ।ਇਸ ਤੋਂ ਬਾਅਦ ਉਹਨਾਂ ਨੇ ਭਾਰਤ ਮੌਸਮ ਵਿਗਿਆਨ ਵਿਭਾਗ ਦਾ ਦੌਰਾ ਵੀ ਕੀਤਾ।

ਦੱਸ ਦਈਏ ਕਿ ਅਪਣੀ ਭਾਰਤ ਯਾਤਰਾ ਦੌਰਾਨ ਪ੍ਰਿੰਸ ਚਾਰਲਸ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ।ਇਸ ਦੌਰਾਨ ਜਲਵਾਯੂ ਪਰਿਵਰਤਨ, ਅੰਤਰਰਾਸ਼ਟਰੀ ਬਜ਼ਾਰ ਸਮੇਤ ਹੋਰਨਾਂ ਮੁੱਦਿਆਂ 'ਤੇ ਗੱਲਬਾਤ ਦੀ ਸੰਭਾਵਨਾ ਵੀ ਹੈ।

-PTC News

  • Share