Advertisment

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ, ਲੰਗਰ ਦੀ ਕੀਤੀ ਸੇਵਾ

author-image
Jashan A
Updated On
New Update
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ, ਲੰਗਰ ਦੀ ਕੀਤੀ ਸੇਵਾ
Advertisment
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ, ਲੰਗਰ ਦੀ ਕੀਤੀ ਸੇਵਾ,ਨਵੀਂ ਦਿੱਲੀ: ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਤਿੰਨ ਦਿਨਾਂ ਦੌਰੇ 'ਤੇ ਭਾਰਤ ਆਏ ਹਨ।ਇਸ ਦੌਰਾਨ ਅੱਜ ਉਹ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਲੰਗਰ ਵਿਚ ਸੇਵਾ ਕੀਤੀ। ਹੋਰ ਪੜ੍ਹੋ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈੱਕ ਸੌਂਪਿਆ https://twitter.com/ANI/status/1194548508453244929 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਕਮੇਟੀ ਮੈਂਬਰ ਵੀ ਉਹਨਾਂ ਨਾਲ ਮੌਜੂਦ ਸਨ।ਇਸ ਤੋਂ ਬਾਅਦ ਉਹਨਾਂ ਨੇ ਭਾਰਤ ਮੌਸਮ ਵਿਗਿਆਨ ਵਿਭਾਗ ਦਾ ਦੌਰਾ ਵੀ ਕੀਤਾ। ਦੱਸ ਦਈਏ ਕਿ ਅਪਣੀ ਭਾਰਤ ਯਾਤਰਾ ਦੌਰਾਨ ਪ੍ਰਿੰਸ ਚਾਰਲਸ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ।ਇਸ ਦੌਰਾਨ ਜਲਵਾਯੂ ਪਰਿਵਰਤਨ, ਅੰਤਰਰਾਸ਼ਟਰੀ ਬਜ਼ਾਰ ਸਮੇਤ ਹੋਰਨਾਂ ਮੁੱਦਿਆਂ 'ਤੇ ਗੱਲਬਾਤ ਦੀ ਸੰਭਾਵਨਾ ਵੀ ਹੈ। -PTC News-
national-news latest-national-news prince-charles gurdwara-sri-bangla-sahib
Advertisment

Stay updated with the latest news headlines.

Follow us:
Advertisment