adv-img
ਪੰਜਾਬ

ਰਜਿੰਦਰਾ ਹਸਪਤਾਲ ਤੋਂ ਫ਼ਰਾਰ ਗੋਇਆ ਹਵਾਲਾਤੀ, ਪੁਲਿਸ ਕਰ ਰਹੀ ਭਾਲ

By Jasmeet Singh -- October 1st 2022 12:16 PM

ਗਗਨਦੀਪ ਸਿੰਘ ਅਹੂਜਾ (ਪਟਿਆਲਾ, 1 ਅਕਤੂਬਰ): ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਇੱਕ ਹਵਾਲਾਤੀ ਅੱਜ ਸਵੇਰੇ ਰਜਿੰਦਰਾ ਹਸਪਤਾਲ 'ਚੋਂ ਫਰਾਰ ਹੋ ਗਿਆ ਹੈ। ਹਵਾਲਾਤੀ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ। ਬੀਤੇ ਦਿਨ ਜੇਲ੍ਹ ਵਿੱਚ ਅਮਰੀਕ ਦੀ ਇਕ ਹੋਰ ਕੈਦੀ ਨਾਲ ਲੜਾਈ ਹੋਈ ਸੀ, ਇਸ ਦੌਰਾਨ ਉਹ ਜਖ਼ਮੀ ਹੋ ਗਿਆ ਸੀ। ਅਮਰੀਕ ਨੂੰ ਸ਼ਨਿੱਚਰਵਾਰ ਸਵੇਰੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਇੱਥੇ ਹੀ ਐਕਸਰੇ ਕਰਾਉਣ ਸਮੇਂ ਅਮਰੀਕ ਸਿੰਘ ਸੁਰੱਖਿਆ ਮੁਲਾਜ਼ਮਾਂ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ। ਇਸਦੀ ਪੁਸ਼ਟੀ ਕਰਦਿਆਂ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਹਵਾਲਾਤੀ ਨਾਲ ਗਏ ਮੁਲਾਜ਼ਮਾਂ ਦੀ ਲਾਪਰਵਾਹੀ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਟੀਮਾਂ ਹਵਾਲਾਤੀ ਦੀ ਭਾਲ ਵਿੱਚ ਲੱਗ ਗਈਆਂ ਹਨ।

-PTC News

  • Share