Sat, Apr 20, 2024
Whatsapp

ਮਹਾਂਮਾਰੀ ਦੌਰਾਨ ਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ    

Written by  Shanker Badra -- May 18th 2021 02:26 PM -- Updated: May 18th 2021 03:04 PM
ਮਹਾਂਮਾਰੀ ਦੌਰਾਨ ਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ    

ਮਹਾਂਮਾਰੀ ਦੌਰਾਨ ਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ    

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੀ ਬੇਵਸੀ ਦਾ ਫਾਇਦਾ ਚੁੱਕਦਿਆਂ ਲੁੱਟ ਕਰਨ ਵਾਲੇ ਨਿੱਜੀ ਹਸਪਤਾਲਾਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਵਰਚੁਅਲ ਮੀਟਿੰਗ ਦੌਰਾਨ ਕੀਤਾ। ਪੜ੍ਹੋ ਹੋਰ ਖ਼ਬਰਾਂ : ਪਟਿਆਲਾ 'ਚ ਫਰੰਟ ਲਾਈਨ ਵਾਰੀਅਰ ਡਾ. ਰਾਜਨ ਦੀ ਕੋਰੋਨਾ ਕਾਰਨ ਹੋਈ ਮੌਤ [caption id="attachment_498331" align="aligncenter" width="261"]private hospitals against will be Strict action loot patients during Corona : Health Minister ਕੋਰੋਨਾ ਮਹਾਂਮਾਰੀ ਦੌਰਾਨਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ[/caption] ਉਨ੍ਹਾਂ ਕਿਹਾ ਕਿ ਤੈਅ ਰੇਟਾਂ ਨਾਲੋਂ ਜ਼ਿਆਦਾ ਪੈਸੇ ਵਸੂਲਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਅਜਿਹੇ ਹਸਪਤਾਲਾਂ ਨੂੰ ਸੀਲ ਵੀ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਹਸਪਤਾਲਾਂ ਦਾ ਪ੍ਰਬੰਧ ਸਰਕਾਰ ਅਪਣੇ ਹੱਥਾਂ ਵਿਚ ਲੈ ਸਕਦੀ ਹੈ। [caption id="attachment_498330" align="aligncenter" width="300"]private hospitals against will be Strict action loot patients during Corona : Health Minister ਕੋਰੋਨਾ ਮਹਾਂਮਾਰੀ ਦੌਰਾਨਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ[/caption] ਇਸ ਦੌਰਾਨ ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ 104 ਨੰਬਰ 'ਤੇ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾ ਕਿਹਾ ਜੇਕਰ ਕੋਈ ਉਹਨਾਂ ਨਾਲ ਸਿੱਧਾ ਸੰਪਰਕ ਕਰਨਾ ਚਾਹੇ ਤਾਂ ਕਰ ਸਕਦਾ ਹੈ। ਉਹਨਾਂ ਨੇ ਅਪਣਾ ਮੋਬਾਈਲ ਨੰਬਰ 98726-71010 ਸਾਂਝਾ ਕੀਤਾ। [caption id="attachment_498329" align="aligncenter" width="300"]private hospitals against will be Strict action loot patients during Corona : Health Minister ਕੋਰੋਨਾ ਮਹਾਂਮਾਰੀ ਦੌਰਾਨਮਰੀਜ਼ਾਂ ਨੂੰ ਲੁੱਟਣ ਵਾਲੇ ਨਿੱਜੀ ਹਸਪਤਾਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ : ਬਲਬੀਰ ਸਿੱਧੂ[/caption] ਪੜ੍ਹੋ ਹੋਰ ਖ਼ਬਰਾਂ : ਬਰਗਾੜੀ ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ   ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਬੀਤੇ ਦੋ-ਤਿੰਨ ਦਿਨ ਤੋਂ ਘੱਟ ਕੇਸ ਦਰਜ ਹੋ ਰਹੇ ਹਨ ਪਰ ਚਿੰਤਾ ਦੀ ਗੱਲ ਹੈ ਕਿ ਮੌਤ ਦਰ ਵਿਚ ਹਾਲੇ ਵੀ ਕਮੀ ਨਹੀਂ ਹੋ ਰਹੇ। ਉਹਨਾਂ ਕਿਹਾ ਕਿ ਵਾਇਰਸ ਖਤਰਨਾਕ ਹੁੰਦਾ ਜਾ ਰਿਹਾ ਹੈ ਪਰ ਕਈ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਟੈਸਟਿੰਗ ਤੋਂ ਭੱਜਦੇ ਦਿਖਾਈ ਦੇ ਰਹੇ ਹਨ। -PTCNews


Top News view more...

Latest News view more...