Sun, May 19, 2024
Whatsapp

ਪ੍ਰਿਅੰਕਾ ਗਾਂਧੀ ਵਾਡਰਾ ਯੂਪੀ ਚੋਣਾਂ ਲਈ ਕਾਂਗਰਸ ਦੀ ਮੁੱਖ ਮੰਤਰੀ ਉਮੀਦਵਾਰ?

Written by  Jasmeet Singh -- January 21st 2022 03:59 PM -- Updated: January 21st 2022 04:03 PM
ਪ੍ਰਿਅੰਕਾ ਗਾਂਧੀ ਵਾਡਰਾ ਯੂਪੀ ਚੋਣਾਂ ਲਈ ਕਾਂਗਰਸ ਦੀ ਮੁੱਖ ਮੰਤਰੀ ਉਮੀਦਵਾਰ?

ਪ੍ਰਿਅੰਕਾ ਗਾਂਧੀ ਵਾਡਰਾ ਯੂਪੀ ਚੋਣਾਂ ਲਈ ਕਾਂਗਰਸ ਦੀ ਮੁੱਖ ਮੰਤਰੀ ਉਮੀਦਵਾਰ?

ਲਖਨਊ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਆਪ ਨੂੰ ਪਾਰਟੀ ਦੇ ਚਿਹਰੇ ਵਜੋਂ ਪੇਸ਼ ਕੀਤਾ ਪਰ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਉਹ ਚੋਣ ਲੜੇਗੀ ਜਾਂ ਨਹੀਂ। ਇਹ ਵੀ ਪੜ੍ਹੋ: ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ 'ਚ ਦਿੱਤੀ ਅਰਜ਼ੀ, ਕਹੀ ਇਹ ਵੱਡੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਯੂਪੀ ਚੋਣਾਂ ਵਿੱਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਉਨ੍ਹਾਂ ਕਿਹਾ "ਕੀ ਤੁਹਾਨੂੰ ਕਾਂਗਰਸ ਪਾਰਟੀ ਦਾ ਕੋਈ ਹੋਰ ਚਿਹਰਾ ਨਜ਼ਰ ਆ ਰਿਹਾ ਹੈ।" ਆਪਣੇ ਭਰਾ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਪਾਰਟੀ ਦਾ 'ਯੂਥ ਮੈਨੀਫੈਸਟੋ' ਜਾਰੀ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ "ਤੁਹਾਨੂੰ ਹਰ ਪਾਸੇ ਮੇਰਾ ਚਿਹਰਾ ਹੀ ਦਿਖੇਗਾ।" ਇਹ ਸ਼ਬਦ ਇਸ ਪਾਸੇ ਸੰਕੇਤ ਦਿੰਦੇ ਨੇ ਕਿ ਹੋ ਨਾ ਹੋ ਪ੍ਰਿਅੰਕਾ ਹੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੋਵੇਗੀ। ਹਾਲਾਂਕਿ ਇਹ ਪੁੱਛੇ ਜਾਣ 'ਤੇ ਕਿ ਕੀ ਉਹ ਖੁਦ ਵਿਧਾਨ ਸਭਾ ਚੋਣਾਂ ਲੜੇਗੀ, ਪ੍ਰਿਅੰਕਾ ਗਾਂਧੀ ਨੇ ਕਿਹਾ, "ਅਸੀਂ ਅਜੇ ਫੈਸਲਾ ਨਹੀਂ ਕੀਤਾ ਹੈ।" ਉਨ੍ਹਾਂ ਕਿਹਾ ਕਿ ਇਸ ਬਾਰੇ ਫੈਸਲਾ ਹੋਣ ਤੋਂ ਬਾਅਦ ਹੀ ਪਤਾ ਲੱਗ ਪਾਵੇਗਾ। ਪ੍ਰਿਅੰਕਾ ਗਾਂਧੀ, ਜੋ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਇੰਚਾਰਜ ਹੈ, ਨੇ ਕਿਹਾ ਕਿ ਜੇਕਰ ਚੋਣਾਂ ਤੋਂ ਬਾਅਦ ਸਥਿਤੀ ਪੈਦਾ ਹੁੰਦੀ ਹੈ ਤਾਂ ਪਾਰਟੀ ਨਿਸ਼ਚਤ ਤੌਰ 'ਤੇ ਹੋਰ ਪਾਰਟੀਆਂ ਨੂੰ ਸਮਰਥਨ ਦੇਣ 'ਤੇ ਵਿਚਾਰ ਕਰੇਗੀ। ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੌਰਡਨ ਸੰਧੂ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਤਸਵੀਰਾ ਵਾਇਰਲ

ਹਾਲਾਂਕਿ ਉਨ੍ਹਾਂ ਕਿਹਾ ਕਿ ਸਰਕਾਰ ਦੇ ਗਠਨ ਲਈ ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਨੌਜਵਾਨਾਂ, ਖਾਸ ਤੌਰ 'ਤੇ ਔਰਤਾਂ ਲਈ ਆਪਣੇ ਨਜ਼ਰੀਏ ਨੂੰ ਪਹਿਲ ਦੇ ਤੌਰ 'ਤੇ ਲਾਗੂ ਕਰੇਗੀ ਅਤੇ ਸਮਰਥਨ ਦੇਵੇਗੀ। - PTC News

Top News view more...

Latest News view more...

LIVE CHANNELS
LIVE CHANNELS