ਕੋਟਦੁੱਨੇ ਆਲੇ ਪ੍ਰੋਡਿਊਸਰ DXX ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ 'ਤੇ ਮਾਮਲਾ ਦਰਜ , ਹੋਈ ਗ੍ਰਿਫ਼ਤਾਰੀ

By Shanker Badra - September 06, 2021 1:09 pm

ਬਰਨਾਲਾ : ਬਰਨਾਲਾ ਦੇ ਪਿੰਡ ਕੋਟਦੁੱਨਾਂ ਦੇ ਰਹਿਣ ਵਾਲੇ ਪ੍ਰੋਡਿਊਸਰ DXX ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ ਨੂੰ ਥਾਣਾ ਧਨੌਲਾ ਪੁਲਿਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਨਿਹੰਗ ਸਿੰਘ ਅਤੇ ਪ੍ਰੋਡਿਊਸਰ DXX ਦੇ ਪੱਖ ਤੋਂ ਵੱਡੀ ਗਿਣਤੀ ਵਿੱਚ ਲੋਕ ਥਾਣਾ ਧਨੌਲਾ ਪਹੁੰਚੇ ਹਨ। ਪ੍ਰੋਡਿਊਸਰ DXX ਦੇ ਪਿੰਡ ਵਾਸੀ ਦਰਜ ਕੀਤੇ ਪਰਚੇ ਵਿੱਚ ਧਾਰਾਵਾਂ ਵਧਾਉਣ ਦੀ ਮੰਗ ਕਰ ਰਹੇ ਹਨ।

ਕੋਟਦੁੱਨੇ ਆਲੇ ਪ੍ਰੋਡਿਊਸਰ DXX ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ 'ਤੇ ਮਾਮਲਾ ਦਰਜ , ਹੋਈ ਗ੍ਰਿਫ਼ਤਾਰੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

ਦਰਅਸਲ 'ਚ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੋਟਦੁੱਨਾਂ ਦੇ ਪ੍ਰੋਡਿਊਸਰ DXX ਦੇ ਪੇਜ 'ਤੇ ਅਸ਼ਲੀਲ ਟੈਲੀ ਫ਼ਿਲਮਾਂ ਬਣਾ ਕੇ ਅਪਲੋਡ ਕਰਨ ਵਾਲੇ ਪ੍ਰੋਡਿਊਸਰ ਹਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਐਤਵਾਰ ਦੁਪਹਿਰ ਬਾਅਦ ਨਿਹੰਗ ਸਿੰਘਾਂ ਵੱਲੋਂ ਕੁਟਾਪਾ ਕੀਤਾ ਗਿਆ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਇਸ ਵੀਡੀਓ ਵਿੱਚ ਨਿਹੰਗ ਪ੍ਰੋਡਿਊਸਰ ਦੀ ਕੁੱਟਮਾਰ ਕਰ ਰਹੇ ਹਨ।

ਕੋਟਦੁੱਨੇ ਆਲੇ ਪ੍ਰੋਡਿਊਸਰ DXX ਦੀ ਕੁੱਟਮਾਰ ਕਰਨ ਵਾਲੇ ਨਿਹੰਗ ਸਿੰਘ 'ਤੇ ਮਾਮਲਾ ਦਰਜ , ਹੋਈ ਗ੍ਰਿਫ਼ਤਾਰੀ

ਇਸ ਦੇ ਨਾਲ ਹੀ ਪ੍ਰੋਡਿਊਸਰ ਦੀ ਕੁੱਟਮਾਰ ਕਰਨ ਵਾਲੇ ਨਿਹੰਗ ਵੱਲੋਂ ਇੱਕ ਹੋਰ ਵੀਡੀਓ ਵਿੱਚ ਕੁੱਟਣ ਦੀ ਸ਼ਰੇਆਮ ਜ਼ਿੰਮੇਵਾਰੀ ਲਈ ਗਈ ਸੀ। ਨਿਹੰਗ ਵੱਲੋਂ ਕਿਹਾ ਗਿਆ ਸੀ ਕਿ ਪ੍ਰੋਡਿਊਸਰ ਪੰਜਾਬ ਦੇ ਨੌਜਵਾਨਾਂ ਨੂੰ ਲੱਚਰਤਾ ਤੇ ਅਸ਼ਲੀਲਤਾ ਵੱਲ ਲਿਜਾ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ। ਜੇਕਰ ਧਨੌਲਾ ਥਾਣੇ ਦੀ ਪੁਲਿਸ ਨੇ ਉਨ੍ਹਾਂ 'ਤੇ ਕਾਰਵਾਈ ਕਰਨੀ ਹੈ ਤਾਂ ਕਰ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਪੁਲਿਸ ਉਨ੍ਹਾਂ 'ਤੇ ਕਾਰਵਾਈ ਜ਼ਰੂਰ ਕਰੇ।

ਨਿਹੰਗ ਸਿੰਘਾਂ ਨੇ ਅਸ਼ਲੀਲ ਵੀਡੀਓ ਬਣਾਉਣ ਵਾਲੇ ਪ੍ਰੋਡਿਊਸਰ DXX ਦਾ ਚਾੜਿਆ ਕੁਟਾਪਾ , ਵੀਡੀਓ ਵਾਇਰਲ

ਜ਼ਿਕਰਯੋਗ ਹੈ ਕਿ ਪ੍ਰੋਡਿਊਸਰ DXX ਵੱਲੋਂ ਫੇਸਬੁੱਕ, ਯੂਟਿਊਬ 'ਤੇ ਲੱਚਰ ਵੀਡੀਓਜ਼ ਬਣਾ ਕੇ ਪਾਈਆਂ ਜਾਂਦੀਆਂ ਹਨ ,ਜਿਸ ਕਰਕੇ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਉਕਤ ਪ੍ਰੋਡਿਊਸਰ 'ਤੇ ਪਹਿਲਾਂ ਵੀ ਅਸ਼ਲੀਲਤਾ ਵਾਲੀਆਂ ਵੀਡੀਓ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਯੂ-ਟਿਊਬ 'ਤੇ ਵੱਧ ਤੋਂ ਵੱਧ ਸਬਸਕ੍ਰਾਈਬਰ ਬਣਾਉਣ ਲਈ ਸਾਰੀਆਂ ਹੱਦਾਂ ਬੰਨ੍ਹੇ ਪਾਰ ਕਰ ਰਿਹਾ ਸੀ।
-PTCNews

adv-img
adv-img