Fri, Jun 20, 2025
Whatsapp

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ

Reported by:  PTC News Desk  Edited by:  Pardeep Singh -- March 03rd 2022 06:19 PM -- Updated: March 03rd 2022 06:20 PM
ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਦੇ ਘਰ ਦੇ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ

ਨਵੀਂ ਦਿੱਲੀ: ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸ਼ਨੀਵਾਰ 5 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਹਾਈ ਮੋਰਚਾ ਦੇ ਅੰਤ੍ਰਿੰਗ ਬੋਰਡ ਮੈਂਬਰ ਡਾ:ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਵੱਲੋਂ ਲਿਖਿਤ ਪੁਸਤਕ ‘ਸਵਰਾਜ’ ਦੀ ਕਾਪੀ ਵੀ ਸਾੜੀ ਜਾਵੇਗੀ ਕਿਉਂਕਿ 'ਸਵਰਾਜ' ਦੇ ਨਾਂ 'ਤੇ ਲੋਕਾਂ ਦਾ ਰਾਜ ਸਥਾਪਤ ਕਰਨ ਦਾ ਐਲਾਨ ਕਰਕੇ ਸੱਤਾ 'ਚ ਆਏ ਕੇਜਰੀਵਾਲ ਦਾ ਅੱਜ-ਕੱਲ੍ਹ 'ਸਵਕਾਜ' ਮਤਲਬ ਸਿਰਫ਼ ਆਪਣੇ ਕੰਮਾਂ ਨੂੰ ਹੀ ਪ੍ਰਮੁੱਖਤਾ ਦੇਣ ਦਾ ਕੰਮ ਚੱਲ ਰਿਹਾ ਹੈ।
ਕੇਂਦਰ ਸਰਕਾਰ ਨੇ ਅਕਤੂਬਰ 2019 ਵਿੱਚ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਸੁਪਰੀਮ ਕੋਰਟ ਵਿੱਚ ਰਿਹਾਈ ਨੂੰ ਰੋਕਣ ਲਈ ਦਾਇਰ ਪਟੀਸ਼ਨ ਦਾ ਵੀ 9 ਦਸੰਬਰ 2021 ਨੂੰ ਨਿਪਟਾਰਾ ਹੋ ਚੁੱਕਿਆ ਹੈ ਪਰ ਸਜ਼ਾ ਸਮੀਖਿਆ ਬੋਰਡ ਨੇ ਕਾਨੂੰਨੀ ਵਿਵਸਥਾਵਾਂ ਨੂੰ ਛਿੱਕੇ ਟੰਗਦੇ ਹੋਏ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਨੂੰ 4 ਵਾਰ ਰੱਦ ਕਰ ਦਿੱਤਾ ਅਤੇ ਇੱਕ ਵਾਰ ਮੁਲਤਵੀ ਕਰ ਦਿੱਤਾ ਹੈ। ਇਸ ਲਈ ਸੱਤਾ ਦਾ ਇਹ ਡਿਜ਼ਾਇਨ ਕਿਸੇ ਵੀ ਤਰ੍ਹਾਂ ਸਿੱਖਾਂ ਦਾ ਸਵਰਾਜ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੇਜਰੀਵਾਲ ਦੇ ਰਾਜ ਵਿਚ ਸਿੱਖ ਭਾਵਨਾਵਾਂ ਹਾਸ਼ੀਏ 'ਤੇ ਪਈਆਂ ਹਨ।
ਰਿਹਾਈ ਮੋਰਚਾ ਆਗੂਆਂ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਬੇਟੇ ਦੇ ਵਿਆਹ ਸਮਾਗਮ ਵਿੱਚ ਕਾਲਕਾ ਦੀ ਬਿੱਟਾ ਨੂੰ ਜੱਫੀ ਪਾਉਣ ਦੀ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਦਿੱਲੀ ਕਮੇਟੀ ਦੱਸੇ ਕਿ ਉਹ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੇ ਨਾਲ ਹੈ ਜਾਂ ਉਨ੍ਹਾਂ ਦੀ ਰਿਹਾਈ ਵਿੱਚ ਰੁਕਾਵਟ ਪਾਉਣ ਵਾਲੇ ਬਿੱਟਾ ਦੇ ਨਾਲ ? ਕਿਉਂਕਿ ਦਿੱਲੀ ਕਮੇਟੀ ਦੇ ਜਿੰਮੇਵਾਰ ਅਹੁਦੇ 'ਤੇ ਬੈਠ ਕੇ ਸਿੱਖ ਕੈਦੀਆਂ ਵਿਰੁੱਧ ਇਤਰਾਜ਼ਯੋਗ ਗੱਲ ਕਰਨ ਵਾਲੇ ਵਿਅਕਤੀ ਨਾਲ ਕਾਲਕਾ ਦੀ ਜੱਫੀ ਸਿੱਖ ਭਾਵਨਾਵਾਂ ਦਾ ਅਪਮਾਨ ਹੈ।
 ਰਿਹਾਈ ਮੋਰਚੇ ਆਗੂਆਂ ਨੇ ਕਿਹਾ ਕਿ ਇਹ ਸਿੱਖ ਕੌਮ ਦਾ ਕੰਮ ਹੈ। ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੇਜਰੀਵਾਲ ਸਰਕਾਰ ਦੇ ਇਸ ਕਾਨੂੰਨ ਅਤੇ ਮਨੁੱਖੀ ਅਧਿਕਾਰ ਵਿਰੋਧੀ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ।

Top News view more...

Latest News view more...

PTC NETWORK